|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਯੂ.ਕੇ.

ਇੰਗਲੈਂਡ ਦੀ ਅਦਾਲਤ ਨੇ ਠੁਕਰਾ ਸਿਖਾਂ ਦੀ ਇਹ ਮੰਗ

ਲੰਡਨ (Vikram Sehajpal) : 2021 ਇੰਗਲੈਂਡ 'ਚ ਹੋਣ ਵਾਲੀ ਮਰਦਮਸ਼ੁਮਾਰੀ 'ਚ ਸਿੱਖ ਕੌਮ ਲਈ ਵੱਖਰਾ ਕਾਲਮ ਦਰਜ ਕਰਨ ਦੀ ਮੰਗ ਨੂੰ ਹਾਈਕੋਰਟ ਨੇ ਖਾਰਜ ਕਰ ਦਿੱਤਾ ਹੈ। ਜਸਟਿਸ ਬੇਵੇਰਲੀ ਲੈਂਗ ਨੇ ਕਿਹਾ ਕਿ ਇਹ ਸੰਸਦੀ ਮਰਿਆਦਾ ਦੀ ਉਲੰਘਣਾ ਹੈ। ਸਿੱਖ ਫੈਡਰੇਸ਼ਨ (ਯੂਕੇ) ਤੇ ਯੂਕੇ ਦੇ ਕੈਬਨਿਟ ਦਫ਼ਤਰ ਵਿਚਕਾਰ ਹੋਈ ਜਿਰ੍ਹਾ ਮਗਰੋਂ ਪੇਸ਼ ਕੀਤੀਆਂ ਗਈਆਂ ਦਲੀਲਾਂ ਨੂੰ ਦੋ ਦਿਨ ਵਿਚ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੰਡਨ (Vikram Sehajpal) : 2021 ਇੰਗਲੈਂਡ 'ਚ ਹੋਣ ਵਾਲੀ ਮਰਦਮਸ਼ੁਮਾਰੀ 'ਚ ਸਿੱਖ ਕੌਮ ਲਈ ਵੱਖਰਾ ਕਾਲਮ ਦਰਜ ਕਰਨ ਦੀ ਮੰਗ ਨੂੰ ਹਾਈਕੋਰਟ ਨੇ ਖਾਰਜ ਕਰ ਦਿੱਤਾ ਹੈ। ਜਸਟਿਸ ਬੇਵੇਰਲੀ ਲੈਂਗ ਨੇ ਕਿਹਾ ਕਿ ਇਹ ਸੰਸਦੀ ਮਰਿਆਦਾ ਦੀ ਉਲੰਘਣਾ ਹੈ। ਸਿੱਖ ਫੈਡਰੇਸ਼ਨ (ਯੂਕੇ) ਤੇ ਯੂਕੇ ਦੇ ਕੈਬਨਿਟ ਦਫ਼ਤਰ ਵਿਚਕਾਰ ਹੋਈ ਜਿਰ੍ਹਾ ਮਗਰੋਂ ਪੇਸ਼ ਕੀਤੀਆਂ ਗਈਆਂ ਦਲੀਲਾਂ ਨੂੰ ਦੋ ਦਿਨ ਵਿਚਾਰਨ ਮਗਰੋਂ ਨਵੰਬਰ 'ਚ ਜੱਜ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਸੀ।

ਸੰਬੰਧਿਤ ਖ਼ਬਰਾਂ

ਪਿਛਲੇ ਹਫ਼ਤੇ ਸੁਣਾਏ ਗਏ ਫ਼ੈਸਲੇ 'ਚ ਜੱਜ ਲੈਂਗ ਨੇ ਕਿਹਾ ਕਿ ਇਹ ਕੋਈ ਨਿਵੇਕਲਾ ਕੇਸ ਨਹੀਂ ਜੋ ਆਮ ਨਿਯਮਾਂ ਤੋਂ ਥਿੜਕਦਾ ਹੋਵੇ। ਫ਼ੈਸਲੇ 'ਚ ਕਿਹਾ ਗਿਆ ਕਿ ਮੰਤਰਾਲੇ ਨੇ ਅਜੇ ਇਸ ਬਾਬਤ ਕੋਈ ਫ਼ੈਸਲਾ ਨਹੀਂ ਲਿਆ ਤੇ ਨਾ ਹੀ ਕਿਸੇ ਖਰੜੇ ਨੂੰ ਸੰਸਦ ਵੱਲੋਂ ਪ੍ਰਵਾਨਗੀ ਦਿੱਤੀ ਗਈ ਹੈ। ਸਿੱਖ ਫੈਡਰੇਸ਼ਨ ਨੇ ਕਿਹਾ ਹੈ ਕਿ ਉਹ ਫ਼ੈਸਲੇ ਖ਼ਿਲਾਫ਼ ਅਪੀਲ ਕਰਨ ਦੀ ਇਜਾਜ਼ਤ ਲੈਣਗੇ।

🔔 ਯੂ.ਕੇ.
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!