|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਸੁਪਨੇ ਪੂਰੇ ਕਰਨ ਕੈਨੇਡਾ ਗਏ ਫਰੀਦਕੋਟ ਦੇ ਨੌਜਵਾਨ ਦੀ ਮੌਤ, 2022 'ਚ ਮਿਲਣੀ ਸੀ PR

ਨਿਊਜ਼ ਡੈਸਕ (ਜਸਕਮਲ) : ਪੰਜਾਬੀਆਂ ਦਾ ਗੜ੍ਹ ਕਹੇ ਜਾਣ ਵਾਲੇ ਦੇਸ਼ ਕੈਨੇਡਾ ਦੇ ਸ਼ਹਿਰ ਸਰੀ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਇਕ 4 ਸਾਲ ਪਹਿਲਾਂ ਆਪਣੇ ਮਾਪਿਆਂ ਦੇ ਸੁਪਨੇ ਪੂਰੇ ਕਰਨ ਫਰੀਦਕੋਟ ਤੋਂ ਆਏ ਇਕ 26 ਸਾਲਾ ਨੌਜਵਾਨ ਅਮਰਜੀਤ ਦੀ ਮੌਤ ਹੋ ਗਈ। ਮੌਤ ਦਾ ਕਾਰਨ ਦਿਲ ਦੌਰਾ ਪੈਣਾ ਦੱਸੀ ਜਾ ਰਹੀ ਹੈ। ਅਮਰਜੀਤ 4 ਕੁ ਸਾਲ ਪਹਿਲਾਂ ਫਰੀਦਕੋਟ ਤੋਂ ਕੈਨੇਡਾ ਆਇਆ ਸ

NRI Post Desk · 1791 ਦਿਨ ਪਹਿਲਾਂ · ਅੱਪਡੇਟ 1791 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੁਪਨੇ ਪੂਰੇ ਕਰਨ ਕੈਨੇਡਾ ਗਏ ਫਰੀਦਕੋਟ ਦੇ ਨੌਜਵਾਨ ਦੀ ਮੌਤ, 2022 'ਚ ਮਿਲਣੀ ਸੀ PR
📷 NRI Post Desk

ਨਿਊਜ਼ ਡੈਸਕ (ਜਸਕਮਲ) : ਪੰਜਾਬੀਆਂ ਦਾ ਗੜ੍ਹ ਕਹੇ ਜਾਣ ਵਾਲੇ ਦੇਸ਼ ਕੈਨੇਡਾ ਦੇ ਸ਼ਹਿਰ ਸਰੀ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਇਕ 4 ਸਾਲ ਪਹਿਲਾਂ ਆਪਣੇ ਮਾਪਿਆਂ ਦੇ ਸੁਪਨੇ ਪੂਰੇ ਕਰਨ ਫਰੀਦਕੋਟ ਤੋਂ ਆਏ ਇਕ 26 ਸਾਲਾ ਨੌਜਵਾਨ ਅਮਰਜੀਤ ਦੀ ਮੌਤ ਹੋ ਗਈ। ਮੌਤ ਦਾ ਕਾਰਨ ਦਿਲ ਦੌਰਾ ਪੈਣਾ ਦੱਸੀ ਜਾ ਰਹੀ ਹੈ। ਅਮਰਜੀਤ 4 ਕੁ ਸਾਲ ਪਹਿਲਾਂ ਫਰੀਦਕੋਟ ਤੋਂ ਕੈਨੇਡਾ ਆਇਆ ਸੀ। ਦੱਸਿਆ ਜਾ ਰਿਹਾ ਹੈ ਕਿ ਅਮਰਜੀਤ ਇਥੇ ਆਪਣੀ ਉਚੇਰੀ ਪੜ੍ਹਾਈ ਲਈ ਆਇਆ ਸੀ ਤੇ 2022 'ਚ ਉਸ ਨੂੰ ਕੈਨੇਡਾ ਦੀ ਨਾਗਰਿਕਤਾ (PR) ਮਿਲ ਜਾਣੀ ਸੀ।

ਸੰਬੰਧਿਤ ਖ਼ਬਰਾਂ

ਅਮਰਜੀਤ ਮਾਪਿਆਂ ਦਾ ਇਕਲੌਤਾ ਪੁੱਤਰ ਦੇ ਇਕ ਭੈਣ ਦਾ ਭਰਾ ਸੀ। ਮ੍ਰਿਤਕ ਨੌਜਵਾਨ ਫਰੀਦਕੋਟ ਦੇ ਪਿੰਡ ਸੂਰਘੁਰੀ ਦਾ ਰਹਿਣ ਵਾਲਾ ਸੀ। ਨੌਜਵਾਨ ਦੇ ਮਾਪਿਆਂ ਨੇ ਕੈਨੇਡਾ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਪਿੰਡ ਸੂਰਘੁਰੀ ਲਿਆਉਣ 'ਚ ਉਨ੍ਹਾਂ ਦੀ ਮਦਦ ਕੀਤੀ ਜਾਵੇ, ਤਾਂ ਜੋ ਉਹ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਉਸ ਦੇ ਪਿੰਡ ਕਰ ਸਕਣ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!