|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਡਿਪਟੀ ਕਮਿਸ਼ਨਰ ਵੱਲੋਂ ਚੋਣਾਂ ਦੇ ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਅਤੇ ਨੋਡਲ ਅਫ਼ਸਰਾਂ ਨਾਲ ਮੀਟਿੰਗ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਅਗਾਮੀ ਲੋਕ ਸਭਾ ਚੋਣਾਂ ਦੇ ਅਗਾਊਂ ਪ੍ਰਬੰਧਾਂ ਸਬੰਧੀ ਅੱਜ ਡਿਪਟੀ ਕਮਿਸ਼ਨਰ-ਕਮ ਜ਼ਿਲਾ ਚੋਣ ਅਫ਼ਸਰ ਕਪੂਰਥਲਾ ਇੰਜੀ: ਡੀ. ਪੀ. ਐਸ ਖਰਬੰਦਾ ਵੱਲੋਂ ਚੋਣ ਅਮਲ ਨਾਲ ਜੁੜੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨਾਂ ਨੂੰ ਸਮੁੱਚੇ ਲੋੜੀਂਦੇ ਪ੍ਰਬੰਧ ਅਤੇ ਹੋਰ ਗਤੀਵਿਧੀਆਂ ਜਲਦ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਇਸ ਦੌਰਾਨ ਉਨਾਂ ਚੋਣਾਂ ਸਬੰਧੀ ਗਠਿਤ ਕ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਅਗਾਮੀ ਲੋਕ ਸਭਾ ਚੋਣਾਂ ਦੇ ਅਗਾਊਂ ਪ੍ਰਬੰਧਾਂ ਸਬੰਧੀ ਅੱਜ ਡਿਪਟੀ ਕਮਿਸ਼ਨਰ-ਕਮ ਜ਼ਿਲਾ ਚੋਣ ਅਫ਼ਸਰ ਕਪੂਰਥਲਾ ਇੰਜੀ: ਡੀ. ਪੀ. ਐਸ ਖਰਬੰਦਾ ਵੱਲੋਂ ਚੋਣ ਅਮਲ ਨਾਲ ਜੁੜੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨਾਂ ਨੂੰ ਸਮੁੱਚੇ ਲੋੜੀਂਦੇ ਪ੍ਰਬੰਧ ਅਤੇ ਹੋਰ ਗਤੀਵਿਧੀਆਂ ਜਲਦ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਇਸ ਦੌਰਾਨ ਉਨਾਂ ਚੋਣਾਂ ਸਬੰਧੀ ਗਠਿਤ ਕੀਤੀਆਂ ਗਈਆਂ ਵੱਖ-ਵੱਖ ਗਤੀਵਿਧੀਆਂ ਲਈ ਲਗਾਏ ਗਏ ਨੋਡਲ ਅਫ਼ਸਰਾਂ ਨੂੰ ਸੌਂਪੇ ਗਏ ਕੰਮ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਮਿਹਨਤ ਅਤੇ ਜਿੰਮੇਵਾਰੀ ਨਾਲ ਨਿਭਾਉਣ ਲਈ ਕਿਹਾ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਕੰਮਾਂ ਸਬੰਧੀ ਯੋਜਨਾਬੰਦੀ ਤਿਆਰ ਕਰਕੇ ਨੋਟਸ ਬਣਾਉਣ ਅਤੇ ਉਨਾਂ ਨੂੰ ਇਸ ਸਬੰਧੀ ਸਾਰੀ ਜਾਣਕਾਰੀ ਪੋਟਿਆਂ 'ਤੇ ਰਟੀ ਹੋਣੀ ਚਾਹੀਦੀ ਹੈ।

ਸੰਬੰਧਿਤ ਖ਼ਬਰਾਂ

ਇਸ ਮੌਕੇ ਉਨਾਂ ਕਾਰਜਸ਼ੀਲ ਹੋਣ ਵਾਲੀਆਂ ਟੀਮਾਂ ਜਿਵੇਂ ਕਿ ਐਮ. ਸੀ. ਸੀ, ਐਮ. ਸੀ. ਐਮ. ਸੀ, ਫ਼ਲਾਇੰਗ ਸਕੁਐਡ ਟੀਮ, ਵੀਡਿਓਗ੍ਰਾਫ਼ੀ ਸਕੂਐਡ, ਵੀਡਿਓ ਵਿਊਇੰਗ ਟੀਮ, ਅਕਾਊਂਟਿੰਗ ਟੀਮ ਅਤੇ ਸ਼ਿਕਾਇਤ ਨਿਗਰਾਨ ਕੇਂਦਰ ਦਾ ਗਠਨ ਸਬੰਧਤ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਚੋਣ ਕਮਿਸ਼ਨ ਵੱਲੋਂ ਤਿਆਰ ਪੁਸਤਿਕਾ ਵਿੱਚ ਦਰਜ ਹਦਾਇਤਾਂ ਮੁਤਾਬਿਕ ਹੀ ਬਣਾਉਣ ਅਤੇ ਚੋਣਾਂ ਦਾ ਐਲਾਨ ਹੁੰਦੇ ਹੀ ਕਾਰਜਸ਼ੀਲ ਕਰਨ ਲਈ ਆਖਿਆ ਗਿਆ। ਇਸ ਤੋਂ ਇਲਾਵਾ ਉਨਾਂ ਈ. ਵੀ. ਐਮਜ਼, ਮੈਨਪਾਵਰ, ਟ੍ਰਾਂਸਪੋਰਟੇਸ਼ਨ, ਟ੍ਰੇਨਿੰਗ, ਚੋਣ ਸਮੱਗਰੀ, ਖ਼ਰਚਾ, ਅਬਜ਼ਰਵਰ, ਅਮਨ-ਕਾਨੂੰਨ ਤੇ ਸਕਿਉਰਿਟੀ ਪਲਾਨ, ਬੈਲਟ ਪੇਪਰ, ਕੰਪਿਊਟ੍ਰੀਕਰਨ, ਸਵੀਪ, ਹੈਲਪਲਾਈਨ, ਸੀ-ਵਿਜਿਲ, ਸਾਈਬਰ ਸਕਿਉਰਿਟੀ, ਪੀ. ਡਬਲਿਊ. ਡੀ. ਵੋਟਰ ਅਤੇ ਮੈਡੀਕਲ ਟੀਮਾਂ ਆਦਿ ਲਈ ਲਗਾਏ ਗਏ ਨੋਡਲ ਅਫ਼ਸਰਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਆਦੇਸ਼ ਦਿੱਤੇ ਕਿ ਚੋਣਾਂ ਦੇ ਐਲਾਨ ਦੇ ਨਾਲ ਹੀ ਜ਼ਿਲੇ ਦੀਆਂ ਸਰਕਾਰੀ/ਅਰਧ ਸਰਕਾਰੀ ਇਮਾਰਤਾਂ ਤੋਂ ਰਾਜਨੀਤਕ ਪਾਰਟੀਆਂ ਦੇ ਬੈਨਰ/ਪੋਸਟਰ ਲਹਾਉਣੇ ਯਕੀਨੀ ਬਣਾਉਣ ਲਈ ਆਖਿਆ ਗਿਆ।

ਉਨਾਂ ਇਹ ਵੀ ਕਿਹਾ ਕਿ ਜ਼ਿਲੇ ਵਿੱਚ ਸ਼ਨਾਖ਼ਤ ਕੀਤੇ ਗਏ ਪੀ. ਡਬਲਿਊ. ਡੀ ਮਤਦਾਤਾਵਾਂ ਦਾ ਪੂਰਾ ਡਾਟਾ ਪੋਰਟਲ 'ਤੇ ਦਰਜ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਸ੍ਰੀਮਤੀ ਬਬੀਤਾ ਕਲੇਰ, ਕਮਿਸ਼ਨਰ ਨਗਰ ਨਿਗਮ ਫਗਵਾੜਾ ਸ. ਬਖਤਾਵਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ, ਡੀ. ਐਸ. ਪੀ ਡਾ. ਮੁਕੇਸ਼ ਕੁਮਾਰ ਤੋਂ ਇਲਾਵਾ ਸਮੂਹ ਐਸ. ਡੀ. ਐਮਜ਼, ਤਹਿਸੀਲਦਾਰ, ਈ. ਓਜ਼ ਅਤੇ ਵੱਖ-ਵੱਖ ਨੋਡਲ ਅਫ਼ਸਰ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!