|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਡਿਪਟੀ ਕਮਿਸ਼ਨਰ ਨੇ ਆਰਜ਼ੀ ਦਾਣਾ ਮੰਡੀ ਦੀ ਜ਼ਮੀਨ ਦਾ ਦੇਖਿਆ ਮੌਕਾ

ਸੁਲਤਾਨਪੁਰ ਲੋਧੀ : ਨਵੰਬਰ ਮਹੀਨੇ ਵਿੱਚ ਸੁਲਤਾਨਪੁਰ ਲੋਧੀ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੁਲਤਾਨਪੁਰ ਲੋਧੀ ਦੀ ਦਾਣਾ ਮੰਡੀ ਨੂੰ ਇਕ ਸੀਜ਼ਨ ਲਈ ਆਰਜ਼ੀ ਤੌਰ 'ਤੇ ਪਿੰਡ ਝੱਲ ਲਈ ਵਾਲਾ ਵਿਖੇ ਤਬਦੀਲ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਅੱਜ ਇਸ ਆਰਜ਼ੀ ਮੰਡੀ ਲਈ ਹਾਸਲ ਕੀਤੀ ਗ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸੁਲਤਾਨਪੁਰ ਲੋਧੀ : ਨਵੰਬਰ ਮਹੀਨੇ ਵਿੱਚ ਸੁਲਤਾਨਪੁਰ ਲੋਧੀ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੁਲਤਾਨਪੁਰ ਲੋਧੀ ਦੀ ਦਾਣਾ ਮੰਡੀ ਨੂੰ ਇਕ ਸੀਜ਼ਨ ਲਈ ਆਰਜ਼ੀ ਤੌਰ 'ਤੇ ਪਿੰਡ ਝੱਲ ਲਈ ਵਾਲਾ ਵਿਖੇ ਤਬਦੀਲ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਅੱਜ ਇਸ ਆਰਜ਼ੀ ਮੰਡੀ ਲਈ ਹਾਸਲ ਕੀਤੀ ਗਈ ਗ੍ਰਾਮ ਪੰਚਾਇਤ ਦੀ ਜ਼ਮੀਨ ਦਾ ਮੌਕਾ ਵੇਖਣ ਦੌਰਾਨ ਕੀਤਾ। ਉਨਾਂ ਦੱਸਿਆ ਕਿ ਮੰਡੀ ਲਈ ਪੰਚਾਇਤ ਕੋਲੋਂ 40 ਏਕੜ ਜ਼ਮੀਨ ਲਈ ਗਈ ਹੈ, ਜਿਸ ਦੀ 15 ਲੱਖ ਰੁਪਏ ਦੀ ਅਦਾਇਗੀ ਗ੍ਰਾਮ ਪੰਚਾਇਤ ਨੂੰ ਕਰ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਆਰਜ਼ੀ ਮੰਡੀ ਦੀ ਉਸਾਰੀ ਮੰਡੀ ਬੋਰਡ ਵੱਲੋਂ ਕਰਵਾਈ ਜਾਵੇਗੀ ਅਤੇ ਆਉਂਦੀ ਝੋਨੇ ਦੀ ਫ਼ਸਲ ਦੀ ਖ਼ਰੀਦ ਇਸੇ ਮੰਡੀ ਵਿਚ ਕੀਤੀ ਜਾਵੇਗੀ।

ਸੰਬੰਧਿਤ ਖ਼ਬਰਾਂ

ਉਨਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਫੌਰਨ ਇਸ ਸਬੰਧੀ ਕਾਰਵਾਈ ਸ਼ੁਰੂ ਕਰਨ, ਤਾਂ ਜੋ ਕਿਸਾਨਾਂ ਨੂੰ ਕਿਸੇ ਤਰਾਂ ਦੀ ਮੁਸ਼ਕਿਲ ਪੇਸ਼ ਨਾ ਆਵੇ। ਇਸ ਮੌਕੇ ਐਕਸੀਅਨ ਮੰਡੀ ਬੋਰਡ ਸ. ਦਲਜੀਤ ਸਿੰਘ ਗਿੱਲ ਨੇ ਡਿਪਟੀ ਕਮਿਸ਼ਨਰ ਨੂੰ ਆਰਜ਼ੀ ਮੰਡੀ ਦੀ ਉਸਾਰੀ ਲਈ ਸ਼ੁਰੂ ਕੀਤੇ ਜਾ ਰਹੇ ਕਾਰਜਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨਾਂ ਦੱਸਿਆ ਕਿ ਇਹ ਸਥਾਨ ਲਾਗਲੇ ਇਲਾਕਿਆਂ ਲਈ ਬਿਲਕੁਲ ਢੁਕਵਾਂ ਅਤੇ ਪਹੁੰਚ ਵਿਚ ਹੈ। ਇਸ ਮੌਕੇ ਤਹਿਸੀਲਦਾਰ ਸੁਲਤਾਨਪੁਰ ਲੋਧੀ ਸ੍ਰੀਮਤੀ ਸੀਮਾ ਸਿੰਘ, ਕਾਨੂੰਗੋ ਸ੍ਰੀ ਵਿਨੋਦ ਕੁਮਾਰ, ਸਕੱਤਰ ਮਾਰਕੀਟ ਕਮੇਟੀ ਸ. ਜੁਗਰਾਜ ਪਾਲ ਸਿੰਘ ਸਾਹੀ, ਐਸ. ਡੀ. ਓ ਮੰਡੀ ਬੋਰਡ ਸ੍ਰੀ ਦਿਲਪ੍ਰੀਤ ਸਿੰਘ, ਜੇ. ਈ ਸ. ਕਿਰਪਾਲ ਸਿੰਘ, ਸੁਪਰਡੈਂਟ ਸ. ਸੁਖਵੀਰ ਸਿੰਘ, ਮੰਡੀ ਸੁਪਰਵਾਈਜ਼ਰ ਸ. ਜ਼ੋਰਾਵਰ ਸਿੰਘ, ਪਟਵਾਰੀ ਸ੍ਰੀ ਇੰਦਰਜੀਤ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!