|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਗੁਰੂਪੂਰਬ ਨੂੰ ਸਮਰਪਿਤ ਸਭ ਨੇ ਕੀਤਾ ਇਲਾਹੀ ਬਾਣੀ ਦਾ ਸਰਬਣ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਸਥਾਨਕ ਹਿੰਦੂ ਕੰਨਿਆ ਕਾਲਜ ਅਤੇ ਹਿੰਦੂ ਕੰਨਿਆ ਕਾਲਜੀਏਟ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪਰਵ ਨੂੰ ਸਮਰਪਿਤ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ ਜਿਸ ਵਿੱਚ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬੜੀ ਸ਼ਰਧਾ ਨਾਲ ਭਾਗ ਲਿਆ। ਸਾਰਿਆਂ ਨੇ ਮਿਲ ਕੇ ਇਲਾਹੀ ਬਾਣੀ ਦਾ ਪਾਠ ਕੀਤਾ ਅਤੇ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਸਥਾਨਕ ਹਿੰਦੂ ਕੰਨਿਆ ਕਾਲਜ ਅਤੇ ਹਿੰਦੂ ਕੰਨਿਆ ਕਾਲਜੀਏਟ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪਰਵ ਨੂੰ ਸਮਰਪਿਤ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ ਜਿਸ ਵਿੱਚ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬੜੀ ਸ਼ਰਧਾ ਨਾਲ ਭਾਗ ਲਿਆ। ਸਾਰਿਆਂ ਨੇ ਮਿਲ ਕੇ ਇਲਾਹੀ ਬਾਣੀ ਦਾ ਪਾਠ ਕੀਤਾ ਅਤੇ ਗੁਰੂ ਸਾਹਿਬ ਜੀ ਦੇ ਚਰਣਾਂ ਵਿੱਚ ਆਪਣੀ ਹਾਜਰੀ ਲਗਵਾਈ। ਪ੍ਰੋ ਪਰਮਜੀਤ ਕੌਰ ਨੇ ਭਾਈ ਗੁਰਦਾਸ ਜੀ ਦੀ ਵਾਰ ਵਿੱਚੋਂ ਬਾਬਾ ਆਖੇ ਹਾਜੀਆਂ, ਸ਼ੁਭ ਅਮਲਾ ਬਾਝੋਂ… ਸ਼ਬਦ ਦਾ ਗਾਇਨ ਕੀਤਾ। ਬਾਅਦ ਵਿੱਚ ਕਾਲਜ ਅਤੇ ਕਾਲਜੀਏਟ ਸਕੂਲ ਦੇ ਵਿਦਿਆਰਥੀਆਂ ਨੇ ਵੀ ਨੇ ਸ਼ਬਦਾਂ ਦਾ ਗਾਇਨ ਕੀਤਾ।

ਸੰਬੰਧਿਤ ਖ਼ਬਰਾਂ

ਇਸ ਅਵਸਰ ਤੇ ਸੰਬੋਧਨ ਕਰਦਿਆ ਪ੍ਰਿੰਸੀਪਲ ਡਾ. ਗਰਗ ਨੇ ਸਾਰਿਆਂ ਨੂੰ ਗੁਰੂ ਜੀ ਦੁਆਰਾ ਦਿੱਤੇ ਸਰਵ ਸਾਂਝੇ ਸੰਦੇਸ਼ ਤੋਂ ਸਿਖਿਆ ਲੈ ਕੇ ਮਾਨਵਤਾ ਦੀ ਭਲਾਈ ਲਈ ਜਤਨਸ਼ੀਲ ਰਹਿਣ ਲਈ ਕਿਹਾ। ਉਹਨਾਂ ਕਿਹਾ ਕਿ ਗੁਰੂ ਜੀ ਨੇ ਮਾਨਸ ਕੀ ਜਾਤ ਸਬੈ ਏਕ ਪਹਿਚਾਨਬੋ ਦਾ ਸੰਦੇਸ਼ ਦਿੱਤਾ ਅਤੇ ਸਾਨੂੰ ਸਾਰਿਆਂ ਨੂੰ ਇਸ ਸੰਦੇਸ਼ ਤੇ ਅਮਲ ਕਰਕੇ ਸਭ ਨਾਲ ਭਾਈਚਾਰਾ ਬਣਾ ਕੇ ਰਖਣਾ ਚਾਹੀਦਾ ਹੈ। ਪ੍ਰਿੰਸੀਪਲ ਡਾ. ਗਰਗ ਨੇ ਕਾਲਜ ਦੇ ਬੱਚਿਆਂ ਨੂੰ ਥੋੜੇ ਹੀ ਦਿਨਾਂ ਵਿੱਚ ਸ਼ੁਰੂ ਹੋ ਰਹੇ ਸੈਮਸਟਰ ਪ੍ਰੀਖਿਆਵਾਂ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ ਅਤੇ ਮੇਹਨਤ ਨਾਲ ਪੇਪਰ ਦੀਆਂ ਤਿਆਰੀ ਕਰਣ ਦੀ ਅਪੀਲ ਕੀਤੀ।

ਇਸ ਮੌਕੇ ਵਿੱਚ ਵਿਦਿਆਰਥੀਆਂ ਨੇ ਮਿਲ ਕੇ ਸਾਰਿਆਂ ਲਈ ਲੰਗਰ ਵੀ ਪਕਾਇਆ ਅਤੇ ਵਰਤਾਇਆ।ਜਿਸ ਦਾ ਸਭ ਨੇ ਮਿਲ ਕੇ ਮਰਿਆਦਾ ਸਹਿਤ ਪੰਗਤ ਵਿੱਚ ਬੈਠ ਕੇ ਆਨੰਦ ਮਾਣਿਆ। ਇਸ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀ ਤਿਲਕ ਰਾਜ ਅਗੱਰਵਾਲ, ਸ਼੍ਰੀ ਓਮ ਪ੍ਰਕਾਸ਼ ਬਹਿਲ, ਸ਼੍ਰੀ ਹਰੀਬੁਧ ਸਿੰਘ ਬਾਬਾ, ਸ਼੍ਰੀਮਤੀ ਗੀਤਾ ਘਈ, ਪਿੰ੍ਰਸੀਪਲ ਡਾ. ਅਰਚਨਾ ਗਰਗ, ਪ੍ਰੋ ਜਸਵੰਤ ਕੌਰ, ਡਾ. ਕੁਲਵਿੰਦਰ ਕੌਰ, ਪ੍ਰੋ ਰਿਤੂ ਗੁਪਤਾ, ਪ੍ਰੋ ਸੀਮਾ ਰਾਣੀ, ਪ੍ਰੋ ਸਾਰਿਕਾ ਕਾਂਡਾ, ਪ੍ਰੋ ਰੇਣੂ ਸੋਨੀ, ਕਾਲਜੀਏਟ ਸਕੂਲ ਦੇ ਅਕਾਦਮਿਕ ਇੰਚਾਰਜ ਸੰਜੀਵ ਭੱਲਾ ਅਤੇ ਕਾਲਜ ਅਤੇ ਸਕੂਲ ਦੇ ਸਾਰਾ ਸਟਾਫ ਹਾਜਰ ਸੀ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!