|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਨਸ਼ਾ ਤਸਕਰੀ ਦੇ ਰੈਕੇਟ ਨੂੰ ਬੇਨਕਾਬ ਕਰਦਿਆਂ 2 ਕਿੱਲੋ 200 ਗ੍ਰਾਮ ਹੈਰੋਇਨ ਸਮੇਤ ਔਰਤਾਂ ਗਿ੍ਫਤਾਰ

ਲੁਧਿਆਣਾ : ਸਪੈਸ਼ਲ ਟਾਸਕ ਫੋਰਸ ਲੁਧਿਆਣਾ ਦੀ ਟੀਮ ਨੇ ਨਸ਼ਾ ਤਸਕਰੀ ਦੇ ਰੈਕੇਟ ਨੂੰ ਬੇਨਕਾਬ ਕਰਦਿਆਂ 2 ਕਿੱਲੋ 200 ਗ੍ਰਾਮ ਹੈਰੋਇਨ ਸਮੇਤ ਤਿੰਨ ਮੁਲਜ਼ਮਾਂ ਨੂੰ ਗਿ੍ਫਤਾਰ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮਾਂ 'ਚ ਦੋ ਅੌਰਤਾਂ ਵੀ ਸ਼ਾਮਲ ਹਨ। ਕਾਰਵਾਈ ਦੌਰਾਨ ਐੱਸਟੀਐੱਫ ਮੁਲਜ਼ਮਾਂ ਕੋਲੋਂ 2 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਕੇਵਲ ਕਿ੍ਸ਼ਨ ਉਰਫ ਕ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੁਧਿਆਣਾ : ਸਪੈਸ਼ਲ ਟਾਸਕ ਫੋਰਸ ਲੁਧਿਆਣਾ ਦੀ ਟੀਮ ਨੇ ਨਸ਼ਾ ਤਸਕਰੀ ਦੇ ਰੈਕੇਟ ਨੂੰ ਬੇਨਕਾਬ ਕਰਦਿਆਂ 2 ਕਿੱਲੋ 200 ਗ੍ਰਾਮ ਹੈਰੋਇਨ ਸਮੇਤ ਤਿੰਨ ਮੁਲਜ਼ਮਾਂ ਨੂੰ ਗਿ੍ਫਤਾਰ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮਾਂ 'ਚ ਦੋ ਅੌਰਤਾਂ ਵੀ ਸ਼ਾਮਲ ਹਨ। ਕਾਰਵਾਈ ਦੌਰਾਨ ਐੱਸਟੀਐੱਫ ਮੁਲਜ਼ਮਾਂ ਕੋਲੋਂ 2 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਕੇਵਲ ਕਿ੍ਸ਼ਨ ਉਰਫ ਕਾਲਾ ਵਾਸੀ ਬੇਦੀ ਨਗਰ ਮੋਗਾ, ਪਾਇਲ ਵਾਸੀ ਸ਼ਿਮਲਾਪੁਰੀ ਤੇ ਪੂਨਮ ਰਾਣੀ ਵਾਸੀ ਸ਼ਿਮਲਾਪੁਰੀ ਵਜੋਂ ਹੋਈ ਹੈ। ਗਿਰੋਹ ਦੇ ਇਕ ਹੋਰ ਮੈਂਬਰ ਦੀ ਭਾਲ ਜਾਰੀ ਹੈ।

ਏਆਈਜੀ ਐੱਸਟੀਐੱਫ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਐੱਸਟੀਐੱਫ ਲੁਧਿਆਣਾ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਨੇ ਉਕਤ ਮੁਲਜ਼ਮਾਂ ਨੂੰ ਪੂਨਮ ਰਾਣੀ ਦੇ ਸ਼ਿਮਲਾਪੁਰੀ ਇਲਾਕੇ 'ਚ ਪੈਂਦੇ ਘਰੋਂ ਗਿ੍ਫਤਾਰ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੇਵਲ ਕਿ੍ਸ਼ਨ, ਸੰਜੀਵ ਕੁਮਾਰ ਉਰਫ ਸੰਨੀ, ਉਸ ਦੀ ਪਤਨੀ ਪਾਇਲ ਤੇ ਇਕ ਹੋਰ ਅੌਰਤ ਪੂਨਮ ਰਾਣੀ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ।

ਸੰਬੰਧਿਤ ਖ਼ਬਰਾਂ

ਵੀਰਵਾਰ ਨੂੰ ਉਕਤ ਲੋਕ ਹੈਰੋਇਨ ਦੀ ਵੱਡੀ ਖੇਪ ਦੀ ਸਪਲਾਈ ਦੇਣ ਦੀ ਤਿਆਰੀ 'ਚ ਸਨ। ਗਿਰੋਹ ਦਾ ਚੌਥਾ ਮੈਂਬਰ ਸੰਜੀਵ ਕੁਮਾਰ ਇਸ ਕਾਰਵਾਈ ਦੌਰਾਨ ਪੁਲਿਸ ਦੀ ਗਿ੍ਫਤ ਵਿਚ ਨਹੀਂ ਆ ਸਕਿਆ। ਸ਼ੁਰੂਆਤੀ ਪੜਤਾਲ 'ਚ ਖੁਲਾਸਾ ਹੋਇਆ ਕਿ ਕੇਵਲ ਕਿ੍ਸ਼ਨ ਉਰਫ ਕਾਲਾ ਗੁਲਾਬੀ ਬਾਗ ਮੋਗਾ 'ਚ ਚਾਹ ਦੀ ਦੁਕਾਨ ਚਲਾਉਂਦਾ ਹੈ, ਜਦਕਿ ਗਿ੍ਫਤਾਰ ਕੀਤੀ ਗਈ ਪਾਇਲ ਘਰੇਲੂ ਕੰਮਕਾਜ ਦੇ ਨਾਲ-ਨਾਲ ਬੱਚਿਆਂ ਨੂੰ ਟਿਊਸ਼ਨ ਪੜ੍ਹਾਉਣ ਦਾ ਕੰਮ ਕਰਦੀ ਹੈ।

ਜਦਕਿ ਪੂਨਮ ਰਾਣੀ ਘਰੇਲੂ ਅੌਰਤ ਹੈ।ਪੁਲਿਸ ਅਧਿਕਾਰੀਆਂ ਮੁਤਾਬਕ ਗਿ੍ਫਤਾਰ ਕੀਤੀ ਗਈ ਪਾਇਲ ਦੇ ਪਤੀ ਸੰਨੀ ਖਿਲਾਫ ਪਹਿਲਾਂ ਵੀ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੈ। ਜਦਕਿ ਪੂਨਮ ਰਾਣੀ ਦੇ ਪਤੀ ਬਲਵਿੰਦਰ ਕੁਮਾਰ ਖਿਲਾਫ ਵੀ ਨਸ਼ਾ ਤਸਕਰੀ ਦੇ ਦੋਸ਼ 'ਚ ਮੋਗਾ ਅਤੇ ਫਿਰੋਜ਼ਪੁਰ 'ਚ ਪਰਚੇ ਦਰਜ ਹਨ। ਦੱਸਣਯੋਗ ਹੈ ਕਿ ਬਲਵਿੰਦਰ ਕੁਮਾਰ ਪਿੱਛਲੇ ਦੋ ਸਾਲਾਂ ਤੋਂ ਫਰੀਦਕੋਟ ਜੇਲ੍ਹ 'ਚ ਬੰਦ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!