|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

43 ਦਿਨਾਂ ਦੀ ਰਿਕਾਰਡ ਤਾਲਾਬੰਦੀ ਦਾ ਅੰਤ- ਟਰੰਪ ਨੇ ਆਖ਼ਿਰਕਾਰ ਬਿੱਲ ’ਤੇ ਕੀਤੇ ਦਸਤਖ਼ਤ!

ਵਾਸ਼ਿੰਗਟਨ (ਪਾਇਲ): ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਰਾਤ ਨੂੰ ਸਰਕਾਰੀ ਫੰਡਾਂ ਨਾਲ ਸਬੰਧਤ ਬਿੱਲ ’ਤੇ ਦਸਤਖ਼ਤ ਕਰ ਦਿੱਤੇ, ਜਿਸ ਨਾਲ ਪਿਛਲੇ ਰਿਕਾਰਡ 43 ਦਿਨਾਂ ਤੋਂ ਜਾਰੀ ਤਾਲਾਬੰਦੀ (Shutdown) ਦਾ ਭੋਗ ਪੈ ਗਿਆ। ਤਾਲਾਬੰਦੀ ਕਰਕੇ ਸੰਘੀ ਮੁਲਾਜ਼ਮਾਂ ਨੂੰ ਵੱਡਾ ਵਿੱਤੀ ਦਬਾਅ ਝੱਲਣਾ ਪੈ ਰਿਹਾ ਸੀ। ਮੁਲਾਜ਼ਮਾਂ ਨੂੰ ਤਨਖਾਹਾਂ ਨਹੀਂ ਮਿਲੀਆਂ, ਵੱਡੀ ਗਿਣਤੀ ਯਾਤਰੀ ਹਵਾਈ

NRI Post Desk · 381 ਦਿਨ ਪਹਿਲਾਂ · ਅੱਪਡੇਟ 381 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
43 ਦਿਨਾਂ ਦੀ ਰਿਕਾਰਡ ਤਾਲਾਬੰਦੀ ਦਾ ਅੰਤ- ਟਰੰਪ ਨੇ ਆਖ਼ਿਰਕਾਰ ਬਿੱਲ ’ਤੇ ਕੀਤੇ ਦਸਤਖ਼ਤ!
📷 NRI Post Desk

ਵਾਸ਼ਿੰਗਟਨ (ਪਾਇਲ): ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਰਾਤ ਨੂੰ ਸਰਕਾਰੀ ਫੰਡਾਂ ਨਾਲ ਸਬੰਧਤ ਬਿੱਲ ’ਤੇ ਦਸਤਖ਼ਤ ਕਰ ਦਿੱਤੇ, ਜਿਸ ਨਾਲ ਪਿਛਲੇ ਰਿਕਾਰਡ 43 ਦਿਨਾਂ ਤੋਂ ਜਾਰੀ ਤਾਲਾਬੰਦੀ (Shutdown) ਦਾ ਭੋਗ ਪੈ ਗਿਆ। ਤਾਲਾਬੰਦੀ ਕਰਕੇ ਸੰਘੀ ਮੁਲਾਜ਼ਮਾਂ ਨੂੰ ਵੱਡਾ ਵਿੱਤੀ ਦਬਾਅ ਝੱਲਣਾ ਪੈ ਰਿਹਾ ਸੀ। ਮੁਲਾਜ਼ਮਾਂ ਨੂੰ ਤਨਖਾਹਾਂ ਨਹੀਂ ਮਿਲੀਆਂ, ਵੱਡੀ ਗਿਣਤੀ ਯਾਤਰੀ ਹਵਾਈ ਅੱਡਿਆਂ ’ਤੇ ਫਸ ਗਏ ਤੇ ਕੁਝ ਖੁਰਾਕੀ ਬੈਂਕਾਂ ਦੇ ਬਾਹਰ ਲੰਮੀਆਂ ਕਤਾਰਾਂ ਲੱਗ ਗਈਆਂ।

ਸੰਬੰਧਿਤ ਖ਼ਬਰਾਂ

ਬਿੱਲ ’ਤੇ ਟਰੰਪ ਦੀ ਸਹੀ ਨਾਲ ਵ੍ਹਾਈਟ ਹਾਊਸ ਵਿਚ ਉਨ੍ਹਾਂ ਦੀ ਸਰਕਾਰ ਵੱਲੋਂ ਚਲਾਈ ਗਈ ਦੂਜੀ ਸਰਕਾਰੀ ਤਾਲਾਬੰਦੀ ਸਮਾਪਤ ਹੋ ਗਈ। ਇਸ ਤਾਲਾਬੰਦੀ ਨੇ ਵਾਸ਼ਿੰਗਟਨ ਵਿਚ ਪੱਖਪਾਤੀ ਵੰਡ ਨੂੰ ਹੋਰ ਹਵਾ ਦਿੱਤੀ ਕਿਉਂਕਿ ਉਨ੍ਹਾਂ ਦੇ ਪ੍ਰਸ਼ਾਸਨ ਨੇ ਬੇਮਿਸਾਲ ਇਕਤਰਫ਼ਾ ਕਾਰਵਾਈ ਕੀਤੀ- ਜਿਸ ਵਿਚ ਪ੍ਰਾਜੈਕਟਾਂ ਨੂੰ ਰੱਦ ਕਰਨਾ ਤੇ ਸੰਘੀ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੀ ਕੋਸ਼ਿਸ਼ ਕਰਨਾ ਸ਼ਾਮਲ ਸੀ- ਤਾਂ ਕਿ ਡੈਮੋਕਰੈਟਸ ’ਤੇ ਆਪਣੀਆਂ ਮੰਗਾਂ ਨੂੰ ਲੈ ਕੇ ਨਰਮ ਰੁਖ਼ ਅਪਣਾਉਣ ਲਈ ਦਬਾਅ ਬਣਾਇਆ ਜਾ ਸਕੇ। ਸਦਨ ਵੱਲੋਂ 222-209 ਦੇ ਬਹੁਮਤ ਨਾਲ ਬਿੱਲ ਪਾਸ ਕਰਨ ਤੋਂ ਕੁਝ ਘੰਟਿਆਂ ਬਾਅਦ ਟਰੰਪ ਨੇ ਇਸ ’ਤੇ ਸਹੀ ਪਾ ਦਿੱਤੀ। ਸੈਨੇਟ ਨੇ ਸੋਮਵਾਰ ਨੂੰ ਇਸ ਬਿੱਲ ਨੂੰ ਪਾਸ ਕਰ ਦਿੱਤਾ ਸੀ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
43 ਦਿਨਾਂ ਦੀ ਰਿਕਾਰਡ ਤਾਲਾਬੰਦੀ ਦਾ ਅੰਤ- ਟਰੰਪ ਨੇ ਆਖ਼ਿਰਕਾਰ ਬਿੱਲ ’ਤੇ ਕੀਤੇ ਦਸਤਖ਼ਤ! — NRI Post