|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸਿੱਖ ਪੰਥ ਦੇ 550 ਸਾਲ ਦੇ ਲਾਸਾਨੀ ਇਤਿਹਾਸ ਨੂੰ ਰੂਪਮਾਨ ਕਰੇਗੀ ਚਿੱਤਰ ਪ੍ਰਦਰਸ਼ਨੀ

ਸੁਲਤਾਨਪੁਰ ਲੋਧੀ (ਇੰਦਰਜੀਤ ਸਿੰਘ ਚਾਹਲ) : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਅੱਜ ਤੱਕ ਸਿੱਖ ਪੰਥ ਦੇ ੫੫੦ ਸਾਲਾ ਲਾਸਾਨੀ ਤੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਰੂਪਮਾਨ ਕਰਨ ਲਈ ਸੁਲਤਾਨਪੁਰ ਲੋਧੀ ਵਿਖੇ ਇਕ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਇਸ ਤਹਿਤ ਸ੍ਰੀ ਗੁਰੂ ਨਾਨਕ

NRI Post Desk · 2260 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸੁਲਤਾਨਪੁਰ ਲੋਧੀ (ਇੰਦਰਜੀਤ ਸਿੰਘ ਚਾਹਲ) : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਅੱਜ ਤੱਕ ਸਿੱਖ ਪੰਥ ਦੇ ੫੫੦ ਸਾਲਾ ਲਾਸਾਨੀ ਤੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਰੂਪਮਾਨ ਕਰਨ ਲਈ ਸੁਲਤਾਨਪੁਰ ਲੋਧੀ ਵਿਖੇ ਇਕ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਇਸ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਮੇਂ ਤੋਂ ਲੈ ਕੇ ਵਰਤਮਾਨ ਸਮੇਂ ਤੱਕ ਦੇ ਸਿੱਖ ਇਤਿਹਾਸ ਨੂੰ ਤਸਵੀਰਾਂ, ਦੁਰਲੱਭ ਦਸਤਾਵੇਜਾਂ, ਸਿੱਕਿਆਂ ਅਤੇ ਸਮੇਂ-ਸਮੇਂ 'ਤੇ ਜਾਰੀ ਹੋਈਆਂ ਸਿੱਖ ਸਿਮਰਤੀ ਨਾਲ ਜੁੜੀਆਂ ਸਰਕਾਰੀ ਡਾਕ ਟਿਕਟਾਂ ਅਤੇ ਵੱਖ-ਵੱਖ ਸ਼ਤਾਬਦੀਆਂ ਦੇ ਸਿੱਕਿਆਂ ਦੀ ਇਕ ਵਿਲੱਖਣ ਅਤੇ ਅਲੌਕਿਕ ਇਤਿਹਾਸਕ ਪ੍ਰਦਰਸ਼ਨੀ ਲਗਾਈ ਗਈ ਹੈ।

ਸੰਬੰਧਿਤ ਖ਼ਬਰਾਂ

ਇਤਿਹਾਸਕ ਗੁਰਦੁਆਰਾ ਹੱਟ ਸਾਹਿਬ ਦੇ ਸਾਹਮਣੇ ਜ਼ਮੀਨਦੋਜ਼ ਇਮਾਰਤ 'ਚ ਲਗਾਈ ਗਈ ਇਸ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਕੌਮਾਂ ਦੇ ਵਿਕਾਸ ਤੇ ਵਿਗਾਸ ਲਈ ਇਤਿਹਾਸ ਤੋਂ ਪ੍ਰੇਰਨਾ ਲੈਣੀ ਜ਼ਰੂਰੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਬੜਾ ਗੌਰਵਸ਼ਾਲੀ, ਲਾਸਾਨੀ ਅਤੇ ਕੁਰਬਾਨੀਆਂ ਭਰਿਆ ਹੈ। ਸਿੱਖ ਇਤਿਹਾਸ ਦੀ ਮੌਲਿਕਤਾ ਅਤੇ ਵਿਲੱਖਣਤਾ ਇਸ ਦੇ ੫੫੦ ਸਾਲ ਦੇ ਸਮੇਂ ਅੰਦਰ ਗੁਰ-ਇਤਿਹਾਸ, ਸਿੱਖ ਇਤਿਹਾਸ ਅਤੇ ਵਰਤਮਾਨ ਸਮੇਂ ਸਿੱਖਾਂ ਦੇ ਸੰਘਰਸ਼ ਅਤੇ ਪ੍ਰਾਪਤੀਆਂ ਵਿਚ ਸਮਾਈ ਹੋਈ ਹੈ। ਉਨ੍ਹਾਂ ਕਿਹਾ ਕਿ ੫੫੦ਵੇਂ ਪ੍ਰਕਾਸ਼ ਪੁਰਬ ਮੌਕੇ ਇਹ ਇਤਿਹਾਸਕ ਚਿੱਤਰ ਪ੍ਰਦਰਸ਼ਨੀ ਲਗਾਉਣ ਦਾ ਮੰਤਵ ਅਜੋਕੀ ਨੌਜਵਾਨ ਪੀੜ੍ਹੀ ਨੂੰ ਆਪਣੇ ਮਾਣਮੱਤੇ ਇਤਿਹਾਸ ਦੇ ਰੂ-ਬ-ਰੂ ਕਰਵਾਉਣਾ ਹੈ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਲਗਾਈ ਗਈ ਇਸ ਚਿੱਤਰ ਪ੍ਰਦਰਸ਼ਨੀ ਦੀ ਦੇਖ-ਰੇਖ ਸਿੱਖ ਇਤਿਹਾਸਕਾਰ ਸ. ਹਰਵਿੰਦਰ ਸਿੰਘ ਖ਼ਾਲਸਾ ਕਰ ਰਹੇ ਹਨ।

ਇਸ ਪ੍ਰਦਰਸ਼ਨੀ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਧਾਰਨ, ਜੀਵਨ ਅਤੇ ਚਾਰ ਉਦਾਸੀਆਂ ਤੋਂ ਲੈ ਕੇ ਦਸ ਗੁਰੂ ਸਾਹਿਬਾਨ ਦੇ ਜੀਵਨ, ਅਠ੍ਹਾਰਵੀਂ ਸਦੀ ਦੇ ਬਿਖੜੇ ਅਤੇ ਕੁਰਬਾਨੀਆਂ ਭਰੇ ਸਿੱਖ ਇਤਿਹਾਸ, ਮਹਾਰਾਜਾ ਰਣਜੀਤ ਸਿੰਘ ਦੇ ਸਿੱਖ ਰਾਜ, ਭਾਰਤ ਦੀ ਆਜ਼ਾਦੀ 'ਚ ਸਿੱਖਾਂ ਦੇ ਲਾਸਾਨੀ ਯੋਗਦਾਨ, ਸਿੰਘ ਸਭਾ ਲਹਿਰ, ਗੁਰਦੁਆਰਾ ਸੁਧਾਰ ਲਹਿਰ, ਅਕਾਲੀ ਲਹਿਰਾਂ, ਪੰਜਾਬੀ ਸੂਬਾ ਮੋਰਚਾ ਅਤੇ ਧਰਮ ਯੁੱਧ ਮੋਰਚਾ ਸਮੇਤ ਹੁਣ ਤੱਕ ਦੇ ਸਿੱਖ ਇਤਿਹਾਸ ਸਬੰਧੀ ਮੂੰਹੋਂਬੋਲਦੇ ਦੁਰਲੱਭ ਚਿੱਤਰ ਲਗਾਏ ਗਏ ਹਨ। ਪ੍ਰਦਰਸ਼ਨੀ ਦੇ ਉਦਘਾਟਨ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਨ, ਮੀਤ ਸ. ਕੁਲਵਿੰਦਰ ਸਿੰਘ ਰਮਦਾਸ, ਸ. ਨਵਇੰਦਰਪ੍ਰੀਤ ਸਿੰਘ ਲੌਂਗੋਵਾਲ, ਸ. ਦਰਸ਼ਨ ਸਿੰਘ ਲੌਂਗੋਵਾਲ ਆਦਿ ਵੀ ਹਾਜ਼ਰ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!