|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜਪਾਨ ਸਿਖਿਆ ਪ੍ਰਾਪਤ ਕਰਨ ਗਏ ਨੌਜਵਾਨ ਦੀ ਪਰਤੀ ਘਰ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਟਾਂਡਾ ਉੜਮੁੜ ਵਿਖੇ ਪਿਛਲੇ ਮਹੀਨੇ ਜਪਾਨ ਦੇ ਸ਼ਹਿਰ ਉਸਾਕਾ ਵਿਚ ਅਚਾਨਕ ਮੌਤ ਦਾ ਸ਼ਿਕਾਰ ਹੋਏ ਬਿਜਲੀ ਘਰ ਟਾਂਡਾ ਵਾਸੀ ਨੌਜਵਾਨ ਦਾ ਦਾਰਾਪੁਰ ਸ਼ਮਸ਼ਾਨਘਾਟ ਵਿਚ ਸੈਂਕੜੇ ਨਮ ਅੱਖਾਂ ਦੀ ਮੌਜੂਦਗੀ ਵਿਚ ਅੰਤਿਮ ਸੰਸਕਾਰ ਕੀਤਾ ਗਿਆ। ਉੱਚ ਸਿੱਖਿਆ ਲਈ ਜਪਾਨ ਗਏ ਹਰਵਿੰਦਰ ਸਿੰਘ ਉਰਫ਼ ਪੁਨੀਤ ਭਾਟੀਆ ਪੁੱਤਰ ਸੁਰਿੰਦਰ ਭਾਟੀਆ ਦੀ ਮ੍ਰਿਤਕ ਦੇਹ ਬੀਤੀ ਰਾਤ

NRI Post Desk · 1693 ਦਿਨ ਪਹਿਲਾਂ · ਅੱਪਡੇਟ 1693 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜਪਾਨ ਸਿਖਿਆ ਪ੍ਰਾਪਤ ਕਰਨ ਗਏ ਨੌਜਵਾਨ ਦੀ ਪਰਤੀ ਘਰ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਟਾਂਡਾ ਉੜਮੁੜ ਵਿਖੇ ਪਿਛਲੇ ਮਹੀਨੇ ਜਪਾਨ ਦੇ ਸ਼ਹਿਰ ਉਸਾਕਾ ਵਿਚ ਅਚਾਨਕ ਮੌਤ ਦਾ ਸ਼ਿਕਾਰ ਹੋਏ ਬਿਜਲੀ ਘਰ ਟਾਂਡਾ ਵਾਸੀ ਨੌਜਵਾਨ ਦਾ ਦਾਰਾਪੁਰ ਸ਼ਮਸ਼ਾਨਘਾਟ ਵਿਚ ਸੈਂਕੜੇ ਨਮ ਅੱਖਾਂ ਦੀ ਮੌਜੂਦਗੀ ਵਿਚ ਅੰਤਿਮ ਸੰਸਕਾਰ ਕੀਤਾ ਗਿਆ। ਉੱਚ ਸਿੱਖਿਆ ਲਈ ਜਪਾਨ ਗਏ ਹਰਵਿੰਦਰ ਸਿੰਘ ਉਰਫ਼ ਪੁਨੀਤ ਭਾਟੀਆ ਪੁੱਤਰ ਸੁਰਿੰਦਰ ਭਾਟੀਆ ਦੀ ਮ੍ਰਿਤਕ ਦੇਹ ਬੀਤੀ ਰਾਤ ਜਪਾਨ ਤੋਂ ਵਾਪਸ ਲਿਆਂਦੀ ਗਈ ਸੀ।

ਸੰਬੰਧਿਤ ਖ਼ਬਰਾਂ

ਦੱਸ ਦਈਏ ਕਿ ਮ੍ਰਿਤਕ ਦੇ ਪਿਤਾ ਸੁਰਿੰਦਰ ਭਾਟੀਆ ਨੇ ਦੱਸਿਆ ਸੀ ਕਿ ਹਰਵਿੰਦਰ ਐੱਮ .ਐੱਸ. ਸੀ. ਮੈਥ ਕਰਨ ਉਪਰੰਤ ਕਰੀਬ 4 ਸਾਲ ਪਹਿਲਾਂ ਉੱਚ ਸਿਖਿਆ ਪ੍ਰਾਪਤ ਕਰਨ ਲਈ ਜਪਾਨ ਚਲਾ ਗਿਆ। ਉਸ ਨੂੰ ਵਰਕ ਪਰਮਿਟ ਮਿਲ ਗਿਆ ਸੀ ਅਤੇ ਉਹ ਪਾਰਟ ਟਾਈਮ ਕੰਮ ਕਰਦਾ ਸੀ। ਉਨ੍ਹਾਂ ਨੂੰ ਹਰਵਿੰਦਰ ਦੇ ਦੋਸਤਾਂ ਤੋਂ ਫੋਨ ਦੇ ਜ਼ਰੀਏ ਇਹ ਜਾਣਕਾਰੀ ਮਿਲੀ ਸੀ ਕਿ ਅਚਾਨਕ ਬ੍ਰੇਨ ਹੈਮਰੇਜ ਹੋਣ ਕਾਰਨ ਹਰਵਿੰਦਰ ਸਿੰਘ ਦੀ ਮੌਤ ਹੋ ਗਈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!