|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਇਸ ਨਾਮੀ ਕਾਮੇਡੀਅਨ ਕਲਾਕਾਰ ਦੇ ਸਹੁਰੇ ਦਾ ਕੁਹਾੜੀ ਮਾਰ ਕੇ ਕਤਲ

ਨਿਊਜ਼ ਡੈਸਕ : ਮਸ਼ਹੂਰ ਕਾਮੇਡੀ ਫ਼ਿਲਮਾਂ ਦੇ ਕਲਾਕਾਰ ਗੁਰਤੇਜ ਚਿੱਤਰਕਾਰ ਦੇ ਸਹੁਰੇ ਦਾ ਕਤਲ ਹੋਣ ਦੀ ਖ਼ਬਰ ਸਾਹਮਣੇ ਹੈ। ਖ਼ਬਰਾਂ ਅਨੁਸਾਰ ਬੀਤੀ ਰਾਤ ਉਨ੍ਹਾਂ ਦੇ ਸਹੁਰੇ ਛੱਜਾ ਸਿੰਘ ਦਾ ਉਨ੍ਹਾਂ ਦੇ ਨੌਕਰ ਵੱਲੋਂ ਕੁਹਾੜੀ ਨਾਲ ਵਾਰ ਕਰ ਕੇ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ

NRI Post Desk · 1695 ਦਿਨ ਪਹਿਲਾਂ · ਅੱਪਡੇਟ 1695 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਇਸ ਨਾਮੀ ਕਾਮੇਡੀਅਨ ਕਲਾਕਾਰ ਦੇ ਸਹੁਰੇ ਦਾ ਕੁਹਾੜੀ ਮਾਰ ਕੇ ਕਤਲ
📷 NRI Post Desk

ਨਿਊਜ਼ ਡੈਸਕ : ਮਸ਼ਹੂਰ ਕਾਮੇਡੀ ਫ਼ਿਲਮਾਂ ਦੇ ਕਲਾਕਾਰ ਗੁਰਤੇਜ ਚਿੱਤਰਕਾਰ ਦੇ ਸਹੁਰੇ ਦਾ ਕਤਲ ਹੋਣ ਦੀ ਖ਼ਬਰ ਸਾਹਮਣੇ ਹੈ। ਖ਼ਬਰਾਂ ਅਨੁਸਾਰ ਬੀਤੀ ਰਾਤ ਉਨ੍ਹਾਂ ਦੇ ਸਹੁਰੇ ਛੱਜਾ ਸਿੰਘ ਦਾ ਉਨ੍ਹਾਂ ਦੇ ਨੌਕਰ ਵੱਲੋਂ ਕੁਹਾੜੀ ਨਾਲ ਵਾਰ ਕਰ ਕੇ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਤਫਤੀਸ਼ੀ ਅਫਸਰ ਥਾਣਾ ਮੁਖੀ ਜਗਸੀਰ ਸਿੰਘ ਨੇ ਦੱਸਿਆ ਕਿ ਛੱਜਾ ਸਿੰਘ ਨੇ ਅਮਰਜੀਤ ਕੌਰ ਨਾਂ ਦੀ ਔਰਤ ਨੂੰ ਆਪਣੇ ਘਰ ਕੰਮ ਕਰਵਾਉਣ ਲਈ ਰੱਖਿਆ ਹੋਇਆ ਸੀ ਅਤੇ ਉਸ ਦਾ ਨੌਕਰ ਸਿਕੰਦਰ ਸਿੰਘ ਉਸ ਔਰਤ 'ਤੇ ਬੁਰੀ ਨਜ਼ਰ ਰੱਖਦਾ ਸੀ। ਜਿਸ ਨੂੰ ਛੱਜਾ ਸਿੰਘ ਰੋਕਦਾ ਰਹਿੰਦਾ ਸੀ।

ਸੰਬੰਧਿਤ ਖ਼ਬਰਾਂ

ਗੁੱਸੇ 'ਚ ਆਏ ਨੌਕਰ ਸਿਕੰਦਰ ਸਿੰਘ ਨੇ ਬੀਤੀ ਰਾਤ ਕੰਧ ਟੱਪ ਕੇ ਘਰ 'ਚ ਦਾਖਲ ਹੋ ਕੇ ਛੱਜਾ ਸਿੰਘ ਦੇ ਸਿਰ 'ਤੇ ਕੁਹਾੜੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਮੁਲਾਜ਼ਮ ਨੇ ਕਿਹਾ ਕਿ ਮਾਮਲੇ ਦੀ ਜਾਂਚ ਕਰਕੇ ਜਲਦੀ ਹੀ ਮੁਲਜ਼ਮ ਨੂੰ ਕਾਬੂ ਕਰ ਲਿਆ ਜਾਵੇਗਾ। ਉਥੇ ਹੀ ਗੁਆਂਢਣ ਨੇ ਦੱਸਿਆ ਕਿ ਬੀਤੀ ਰਾਤ ਨੌਕਰ ਸਿਕੰਦਰ ਸਿੰਘ ਕੰਧ ਟੱਪ ਕੇ ਘਰ ਅੰਦਰ ਦਾਖਲ ਹੋਇਆ ਅਤੇ ਕੁਹਾੜੀ ਨਾਲ ਛੱਜਾ ਸਿੰਘ ਦੇ ਸਿਰ 'ਤੇ ਕਈ ਵਾਰ ਕੀਤੇ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਗੁਆਂਢਣ ਨੇ ਦੱਸਿਆ ਕਿ ਨੌਕਰ ਸਿਕੰਦਰ ਸਿੰਘ ਨੇ ਉਸ 'ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਪਰ ਬੜੀ ਮੁਸ਼ਕਲ ਨਾਲ ਦਰਵਾਜ਼ਾ ਬੰਦ ਕਰ ਕੇ ਆਪਣੀ ਜਾਨ ਬਚਾਈ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!