ਮਾਨਸਾ,(ਐਨ ਆਰ ਆਈ ਮੀਡਿਆ )-ਪ੍ਰੇਮ ਵਿਆਹ ਕਰਵਾਉਣ ਦੀ ਜਿੱਦ ਤੇ ਅੜੀ ਲੜਕੀ ਦਾ ਪਿੰਡ ਧਿੰਗੜ ਵਿਖੇ ਬਾਪ ਨੇ ਕਤਲ ਕਰ ਦਿੱਤਾ ਹੈ। ਪੁਲਿਸ ਸਦਰ ਮਾਨਸਾ ਨੇ ਲੜਕੀ ਦੇ ਬਾਪ ਖਿਲਾਫ ਮਾਮਲਾ ਦਰਜ ਕਰਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਿ੍ਰਤਕ ਲੜਕੀ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਇਸ ਘਟਨਾ ਨੂੰ ਲੈ ਕੇ ਪਿੰਡ ਵਿਚ ਸੋਗ ਫੈਲਿਆ ਹੋਇਆ ਹੈ।
ਜਾਣਕਾਰੀ ਅਨੁਸਾਰ ਪਿੰਡ ਧਿੰਗੜ ਦੀ ਲੜਕੀ ਖੁਸ਼ਪ੍ਰੀਤ ਕੌਰ ਕਿਸੇ ਇੰਦਰਜੀਤ ਸਿੰਘ ਨਾਮੀ ਵਿਅਕਤੀ ਨਾਲ ਘਰੋਂ ਚਲੀ ਗਈ ਸੀ,ਜੋ ਕੁੱਝ ਦਿਨਾਂ ਬਾਅਦ ਘਰ ਵਾਪਿਸ ਪਰਤ ਆਈ।
ਸੰਬੰਧਿਤ ਖ਼ਬਰਾਂ
ਇਸ ਤੋਂ ਲੜਕੀ ਪਰਿਵਾਰ ਅੱਗੇ ਪ੍ਰੇਮ ਵਿਆਹ ਕਰਵਾਉਣ ਦੀ ਜਿੱਦ ਕਰਨ ਲੱਗੀ,ਜਿਸ ਤੋਂ ਲੜਕੀ ਦਾ ਬਾਪ ਖਫਾ ਹੋ ਗਿਆ।8 ਅਤੇ 9 ਮਈ ਦੀ ਦਰਮਿਆਨੀ ਰਾਤ ਨੁੰ ਲੜਕੀ ਦੇ ਪਿਤਾ ਗੁਰਜੰਟ ਸਿੰਘ ਨੇ ਰਾਤ ਵੇਲੇ ਰੋਟੀ ਵਿਚ ਕੋਈ ਜ਼ਹਿਰੀਲੀ ਚੀਜ਼ ਮਿਲਾ ਦਿਤੀ,ਜਿਸ ਤੋਂ ਬਾਅਦ ਬੇਹੋਸ਼ ਹੋਣ ਉਪਰੰਤ ਰਾਤ ਨੁੰ ਹੀ ਗਲ ਘੁੱਟ ਕੇ ਉਸਦਾ ਕਤਲ ਕਰ ਦਿੱਤਾ।ਥਾਣਾ ਸਦਰ ਮਾਨਸਾ ਦੇ ਮੁਖੀ ਸੰਦੀਪ ਸਿੰਘ ਨੇ ਦੱਸਿਆ ਕਿ ਲੜਕੀ ਦੀ ਲਾਸ਼ ਖੁਰਦ ਬੁਰਦ ਕਰਨ ਤੇ ਸਬੂਤਾਂ ਨੁੰ ਖਤਮ ਕਰਨ ਲਈ ਹੀ ਅਗਲੀ ਸਵੇਰ ਪਰਿਵਾਰ ਨੇ ਉਸਦਾ ਅੰਤਿਮ ਸਸਕਾਰ ਕਰ ਦਿੱਤਾ।
ਉਨਾਂ ਦੱਸਿਆ ਕਿ ਲੜਕੀ ਪ੍ਰੇਮ ਵਿਆਹ ਕਰਵਾਉਣ ਦੀ ਜਿੱਦ ਕਰ ਰਹੀ ਸੀ,ਜਿਸ ਤੋਂ ਉਸਦਾ ਬਾਪ ਖਫਾ ਸੀ ਤੇ ਉਹ ਇਸ ਦੇ ਖਿਲਾਫ ਸੀ,ਜਿਸ ਕਰਕੇ ਉਸਨੇ ਇਹ ਘਟਨਾ ਨੂੰ ਅੰਜਾਮ ਦਿੱਤਾ।ਉਨਾਂ ਦੱਸਿਆ ਕਿ ਪੁਲਿਸ ਨੇ ਇਸ ਦੇ ਸਾਰੇ ਸਬੂਤ ਇਕੱਠੇ ਕਰਨ ਤੋਂ ਬਾਅਦ ਮਿ੍ਰਤਕ ਲੜਕੀ ਦੇ ਬਾਪ ਗੁਰਜੰਟ ਸਿੰਘ ਵਾਸੀ ਧਿੰਗੜ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਜਿਸ ਨੂੰ ਜਲਦੀ ਹੀ ਗਿ੍ਰਫਤਾਰ ਕਰ ਲਿਆ ਜਾਵੇਗਾ।







