|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚੀਨ 'ਚ ਆਏ ਹੜ੍ਹ ਨੇ ਲੱਖਾਂ ਲੋਕਾਂ ਨੂੰ ਬੇਘਰ ਕੀਤਾ, ਹੁਣ ਤਕ 16 ਲੋਕਾਂ ਦੀ ਮੌਤ

ਬੀਜਿੰਗ ਡੈਸਕ (ਵਿਕਰਮ ਸਹਿਜਪਾਲ) : ਤਾਜ਼ਾ ਜਾਣਕਾਰੀ ਮੁਤਾਬਕ ਚੀਨ 'ਚ ਆਏ ਹੜ੍ਹ ਕਾਰਨ 16 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਮੁਤਾਬਕ ਤੇਜ਼ ਮੀਂਹ ਕਾਰਨ ਜਿਆਂਗਸ਼ੀ ਸੂਬੇ ਦੇ 1,50,000 ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਭੇਜਿਆ ਗਿਆ। ਜਾਣਕਾਰੀ ਮੁਤਾਬਕ ਵੀਰਵਾਰ ਤੋਂ ਇੱਥੇ ਭਾਰੀ ਮੀਂਹ ਪੈ ਰਿਹਾ ਹੈ ਅਤੇ 9 ਸ਼ਹਿਰਾਂ 'ਚ ਹਾਲਤ ਖਰਾਬ ਹੋ ਰਹੀ ਹੈ। ਹੜ੍ਹ ਕਾਰਨ ਦੇਸ਼ ਨੂੰ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਬੀਜਿੰਗ ਡੈਸਕ (ਵਿਕਰਮ ਸਹਿਜਪਾਲ) : ਤਾਜ਼ਾ ਜਾਣਕਾਰੀ ਮੁਤਾਬਕ ਚੀਨ 'ਚ ਆਏ ਹੜ੍ਹ ਕਾਰਨ 16 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਮੁਤਾਬਕ ਤੇਜ਼ ਮੀਂਹ ਕਾਰਨ ਜਿਆਂਗਸ਼ੀ ਸੂਬੇ ਦੇ 1,50,000 ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਭੇਜਿਆ ਗਿਆ। ਜਾਣਕਾਰੀ ਮੁਤਾਬਕ ਵੀਰਵਾਰ ਤੋਂ ਇੱਥੇ ਭਾਰੀ ਮੀਂਹ ਪੈ ਰਿਹਾ ਹੈ ਅਤੇ 9 ਸ਼ਹਿਰਾਂ 'ਚ ਹਾਲਤ ਖਰਾਬ ਹੋ ਰਹੀ ਹੈ। ਹੜ੍ਹ ਕਾਰਨ ਦੇਸ਼ ਨੂੰ ਕਾਫੀ ਵਿੱਤੀ ਨੁਕਸਾਨ ਹੋਇਆ ਹੈ। 1,37,200 ਹੈਕਟੇਅਰ ਫਸਲ ਪ੍ਰਭਾਵਿਤ ਹੋਈ ਹੈ ਜਦਕਿ 15,600 ਹੈਕਟੇਅਰ ਫਸਲ ਪੂਰੀ ਤਰ੍ਹਾਂ ਬਰਬਾਦ ਹੋ ਚੁੱਕੀ ਹੈ।

ਸੰਬੰਧਿਤ ਖ਼ਬਰਾਂ

ਇਸ ਤੋਂ ਇਲਾਵਾ 1,357 ਘਰ ਢਹਿ ਗਏ ਹਨ ਅਤੇ 1,063 ਘਰਾਂ ਨੂੰ ਹਲਕਾ ਨੁਕਸਾਨ ਪੁੱਜਾ ਹੈ। ਇਕ ਅਨੁਮਾਨ ਮੁਤਾਬਕ ਦੇਸ਼ ਨੂੰ 3.73 ਬਿਲੀਅਨ ਯੁਆਨ (540 ਮਿਲੀਅਨ ਅਮਰੀਕੀ ਡਾਲਰ) ਦਾ ਭਾਰੀ ਨੁਕਸਾਨ ਝੱਲਣਾ ਪਵੇਗਾ। ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਣ ਅਤੇ ਰਾਹਤ ਕਾਰਜ ਲਈ 36 ਟੀਮਾਂ ਦੇ 716 ਫਾਇਰ ਫਾਈਟਰਜ਼ ਅਤੇ 241 ਹਥਿਆਰਬੰਦ ਪੁਲਸ ਵਾਲੇ ਲੱਗੇ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਲੋਕਾਂ ਨੂੰ ਰਾਹਤ ਸਮੱਗਰੀ ਜਿਵੇਂ ਖਾਣ ਲਈ ਸਮਾਨ, ਫੋਲਡਿੰਗ ਬੈੱਡ, ਰਜਾਈਆਂ ਅਤੇ ਬਾਂਸ ਦੇ ਮੈਟ ਵੰਡੇ ਜਾ ਰਹੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!