|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹੋਲਾ ਮਹੱਲਾ ਮਨਾਉਣ ਪਹੁੰਚੀ ਲੜਕੀ ਨਾਲ 5 ਨੌਜਵਾਨਾਂ ਵੱਲੋਂ ਜਬਰ ਜਨਾਹ, ਆਏ ਅੜਿੱਕੇ

ਨਿਊਜ਼ ਡੈਸਕ : ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਉਥੇ ਹੀ ਇਸ ਦੌਰਾਨ ਇਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਇੱਥੇ ਇਕ 23 ਸਾਲਾ ਲੜਕੀ ਨਾਲ ਜਬਰ-ਜਨਾਹ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪੀੜਤ ਨੇ ਬਿਆਨ ਦਰਜ ਕਰਵਾਏ ਹਨ ਕਿ ਉਹ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਮਨਾਉਣ ਪਹੁੰਚੀ ਸੀ ਤਾਂ 5 ਨੌਜਵਾਨ ਉਸ ਨੂੰ ਗੱ

NRI Post Desk · 1714 ਦਿਨ ਪਹਿਲਾਂ · ਅੱਪਡੇਟ 1714 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਹੋਲਾ ਮਹੱਲਾ ਮਨਾਉਣ ਪਹੁੰਚੀ ਲੜਕੀ ਨਾਲ 5 ਨੌਜਵਾਨਾਂ ਵੱਲੋਂ ਜਬਰ ਜਨਾਹ, ਆਏ ਅੜਿੱਕੇ
📷 NRI Post Desk

ਨਿਊਜ਼ ਡੈਸਕ : ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਉਥੇ ਹੀ ਇਸ ਦੌਰਾਨ ਇਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਇੱਥੇ ਇਕ 23 ਸਾਲਾ ਲੜਕੀ ਨਾਲ ਜਬਰ-ਜਨਾਹ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪੀੜਤ ਨੇ ਬਿਆਨ ਦਰਜ ਕਰਵਾਏ ਹਨ ਕਿ ਉਹ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਮਨਾਉਣ ਪਹੁੰਚੀ ਸੀ ਤਾਂ 5 ਨੌਜਵਾਨ ਉਸ ਨੂੰ ਗੱਲਾਂ 'ਚ ਲਾ ਕੇ ਆਪਣੇ ਨਾਲ ਲੈ ਗਏ ਅਤੇ ਚੱਲਦੀ ਕਾਰ 'ਚ ਜਬਰ-ਜਨਾਹ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ 16 ਮਾਰਚ ਨੂੰ ਕੁਝ ਕਾਰ ਸਵਾਰ ਨੌਜਵਾਨ ਨਾਕਾ ਤੋੜ ਕੇ ਭੱਜ ਗਏ ਸਨ।

ਸੰਬੰਧਿਤ ਖ਼ਬਰਾਂ

ਉਕਤ ਨੌਜਵਾਨਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਦੋਂ ਕਾਰ ਦੀ ਤਲਾਸ਼ੀ ਲਈ ਗਈ ਤਾਂ 5 ਨੌਜਵਾਨ ਤੇ ਇਕ ਲੜਕੀ ਨੂੰ ਪਾਇਆ ਗਿਆ, ਜਿਸ ਤੋਂ ਬਾਅਦ ਉਕਤ ਲੜਕੀ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਘਟਨਾ ਸਬੰਧੀ ਬਿਆਨ ਦਰਜ ਕਰਵਾਏ, ਜਿਸ ਦੇ ਆਧਾਰ 'ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!