|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਰਕਾਰ ਨੇ ਨੌਜਵਾਨਾਂ ਦੀ ਭਲਾਈ ਕਰਨ ਅਤੇ ਬੇਰੁਜ਼ਗਾਰੀ ਨੂੰ ਖ਼ਤਮ ਕਰਨ ਲਈ ਕੋਈ ਵੀ ਕਦਮ ਨਹੀਂ ਚੁੱਕਿਆ : ਮਜੀਠੀਆ

ਜ਼ੀਰਕਪੁਰ : ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਭਾਈਚਾਰਕ ਏਕਤਾ ਲਈ ਨੌਜਵਾਨ ਵਰਗ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ ਦੀ ਬੇਹੱਦ ਲੋੜ ਹੈ ਕਿਉਂਕਿ ਪੰਜਾਬ 'ਚ ਕਾਂਗਰਸ ਸਰਕਾਰ ਨੇ ਨੌਜਵਾਨਾਂ ਦੀ ਭਲਾਈ ਕਰਨ ਅਤੇ ਬੇਰੁਜ਼ਗਾਰੀ ਨੂੰ ਖ਼ਤਮ ਕਰਨ ਲਈ ਕੋਈ ਵੀ ਕਦਮ ਨਹੀਂ ਚੁੱਕਿਆ, ਜਿਸ ਕਾਰਨ ਨੌਜਵਾਨ ਵਰਗ ਨਿਰਾਸ਼ ਹੋ ਕੇ ਰਹਿ ਗਿਆ ਹੈ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਸੂਬਾ ਪ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਜ਼ੀਰਕਪੁਰ : ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਭਾਈਚਾਰਕ ਏਕਤਾ ਲਈ ਨੌਜਵਾਨ ਵਰਗ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ ਦੀ ਬੇਹੱਦ ਲੋੜ ਹੈ ਕਿਉਂਕਿ ਪੰਜਾਬ 'ਚ ਕਾਂਗਰਸ ਸਰਕਾਰ ਨੇ ਨੌਜਵਾਨਾਂ ਦੀ ਭਲਾਈ ਕਰਨ ਅਤੇ ਬੇਰੁਜ਼ਗਾਰੀ ਨੂੰ ਖ਼ਤਮ ਕਰਨ ਲਈ ਕੋਈ ਵੀ ਕਦਮ ਨਹੀਂ ਚੁੱਕਿਆ, ਜਿਸ ਕਾਰਨ ਨੌਜਵਾਨ ਵਰਗ ਨਿਰਾਸ਼ ਹੋ ਕੇ ਰਹਿ ਗਿਆ ਹੈ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਬਿਕਰਮ ਸਿੰਘ ਮਜੀਠੀਆ ਨੇ 'ਹਰ ਬੂਥ ਤੋਂ ਯੂਥ' ਰੈਲੀ 'ਚ ਪਹੁੰਚੇ ਯੂਥ ਵਰਕਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਚੋਣਾਂ ਵੇਲੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਦੂਰ-ਅੰਦੇਸ਼ੀ ਸੋਚ ਸਦਕਾ ਅੱਜ ਭਾਰਤ ਦੇਸ਼ ਤਰੱਕੀ ਦੀਆਂ ਲੀਹਾਂ 'ਤੇ ਹੈ। ਹਲਕਾ ਵਿਧਾਇਕ ਐੱਨਕੇ ਸ਼ਰਮਾ ਦੀ ਅਗਵਾਈ ਵਿਚ ਹੋਏ ਵਰਕਰਾਂ ਦੇ ਭਾਰੀ ਇਕੱਠ ਦੌਰਾਨ ਬਿਕਰਮ ਮਜੀਠੀਆ ਨੇ ਲੋਕ ਸਭਾ ਚੋਣਾਂ 'ਚ ਗਠਜੋੜ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਅਤੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ ਦੀ ਅਪੀਲ ਕੀਤੀ।

ਸੰਬੰਧਿਤ ਖ਼ਬਰਾਂ

ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਵਿਚ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਨੇ ਜਿੱਥੇ ਕਿਸਾਨਾਂ, ਵਪਾਰੀਆਂ, ਮਜ਼ਦੂਰਾਂ ਅਤੇ ਦਲਿਤਾਂ ਨੂੰ ਰਿਆਇਤਾਂ ਅਤੇ ਸਹੂਲਤਾਂ ਦੇਣ ਵਿਚ ਕਦੇ ਦੇਰੀ ਨਹੀਂ ਕੀਤੀ, ਉੱਥੇ ਹੀ ਸੂਬੇ ਦੀ ਖ਼ੁਸ਼ਹਾਲੀ ਅਤੇ ਤਰੱਕੀ ਲਈ ਗ੍ਰਾਂਟਾਂ ਦੇ ਖੁਲ੍ਹੇ ਗੱਫੇ ਦਿੱਤੇ ਜਦਕਿ ਦੇਸ਼ ਦੀ ਸੱਤਾ 'ਤੇ ਲੰਬਾ ਸਮਾਂ ਰਾਜ ਕਰਨ ਵਾਲੀ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਲੋਕਾਂ ਨੂੰ ਗੁਮਰਾਹ ਕਰ ਕੇ ਦੇਸ਼ ਦੀ ਸੱਤਾ 'ਕੇ ਕਾਬਜ਼ ਹੋਈ ਹੈ।ਇਸ ਮੌਕੇ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪੰਜਾਬ ਵਿਚ ਵਿਕਾਸ ਅਤੇ ਲੋਕ ਭਲਾਈ ਦੇ ਕੰਮ ਅਕਾਲੀ-ਭਾਜਪਾ ਗੱਠਜੋੜ ਸਰਕਾਰ ਮੌਕੇ ਹੋਏ ਹਨ।

ਉਨ੍ਹਾਂ ਕਿਹਾ ਲੋਕ ਸਭਾ ਚੋਣਾਂ 'ਚ ਅਕਾਲੀ-ਭਾਜਪਾ ਗਠਜੋੜ ਵਿਰੋਧੀ ਪਾਰਟੀਆਂ ਨਾਲੋਂ ਵੱਡੇ ਫ਼ਰਕ ਨਾਲ ਜਿੱਤ ਹਾਸਲ ਕਰੇਗਾ। ਇਸ ਮੌਕੇ ਹਲਕਾ ਵਿਧਾਇਕ ਐੱਨਕੇ ਸ਼ਰਮਾ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਵੇਲੇ ਇਸ ਹਲਕੇ ਦਾ ਚਹੁੰਮੁਖੀ ਵਿਕਾਸ ਹੋਇਆ, ਜਦਕਿ ਕਾਂਗਰਸ ਪਾਰਟੀ ਨੇ ਇਸ ਹਲਕੇ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਉਨ੍ਹਾਂ ਰੈਲੀ 'ਚ ਪਹੁੰਚੀ ਸਮੁੱਚੀ ਅਕਾਲੀ-ਭਾਜਪਾ ਲੀਡਰਸ਼ਿਪ ਅਤੇ ਯੂਥ ਵਰਕਰਾਂ ਦਾ ਧੰਨਵਾਦ ਕੀਤਾ।ਇਸ ਮੌਕੇ ਰਣਜੀਤ ਸਿੰਘ ਗਿੱਲ ਮੁੱਖ ਸੇਵਾਦਾਰ ਹਲਕਾ ਖਰੜ, ਤੇਜਿੰਦਰਪਾਲ ਸਿੰਘ ਸਿੱਧੂ, ਬੀਬੀ ਸੀਲਮ ਸੋਹੀ, ਮਨਜੀਤ ਸਿੰਘ ਮਲਕਪੁਰ ਯੂਥ ਪ੍ਰਧਾਨ ਦਿਹਾਤੀ, ਗੁਰਪ੍ਰਰੀਤ ਸਿੰਘ ਰਾਜੂ ਖੰਨਾ, ਜਸਪ੍ਰੀਤ ਸਿੰਘ ਲਾਲੀ ਮੈਂਬਰ ਕੋਰ ਕਮੇਟੀ, ਰਵਿੰਦਰ ਸਿੰਘ ਖੇੜਾ, ਹਰਜਿੰਦਰ ਸਿੰਘ ਬਲੋਗੀ ਆਦਿ ਆਗੂ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!