|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸਿਖਾਂ ਲਈ ਵੱਡੀ ਖੁਸ਼ਖਬਰੀ, ਪਾਕਿਸਤਾਨ ਵਲੋਂ 8 ਨਵੰਬਰ ਨੂੰ ਖੋਲ੍ਹਿਆ ਜਾਵੇਗਾ ਕਰਤਾਰਪੁਰ ਲਾਂਘਾ

ਕਰਤਾਰਪੁਰਪਾਕਿਸਤਾਨ (ਵਿਕਰਮ ਸਹਿਜਪਾਲ) : ਪਾਕਿਸਤਾਨ ਸਰਕਾਰ ਵਲੋਂ 8 ਨਵੰਬਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਦਿੰਦੇ ਹੋਇਆ ਐਸਜੀਪੀਸੀ ਦੇ ਸਕੱਤਰ ਰੂਪ ਸਿੰਘ ਨੇ ਦੱਸਿਆ ਕਿ ਪਾਕਿ ਸਰਕਾਰ ਤੇ ਹਿੰਦੁਸਤਾਨ ਸਰਕਾਰ ਵਲੋਂ ਤਿਆਰ ਕੀਤਾ ਜਾ ਰਿਹਾ ਕਰਤਾਰਪੁਰ ਲਾਂਘਾ ਹੁਣ ਮੁਕੰਮਲ ਹੋਣ ਜਾ ਰਿਹਾ ਹੈ। ਪਾਕਿ ਵਲੋਂ 8 ਨਵੰਬਰ ਨੂੰ ਲ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਰਤਾਰਪੁਰਪਾਕਿਸਤਾਨ (ਵਿਕਰਮ ਸਹਿਜਪਾਲ) : ਪਾਕਿਸਤਾਨ ਸਰਕਾਰ ਵਲੋਂ 8 ਨਵੰਬਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਦਿੰਦੇ ਹੋਇਆ ਐਸਜੀਪੀਸੀ ਦੇ ਸਕੱਤਰ ਰੂਪ ਸਿੰਘ ਨੇ ਦੱਸਿਆ ਕਿ ਪਾਕਿ ਸਰਕਾਰ ਤੇ ਹਿੰਦੁਸਤਾਨ ਸਰਕਾਰ ਵਲੋਂ ਤਿਆਰ ਕੀਤਾ ਜਾ ਰਿਹਾ ਕਰਤਾਰਪੁਰ ਲਾਂਘਾ ਹੁਣ ਮੁਕੰਮਲ ਹੋਣ ਜਾ ਰਿਹਾ ਹੈ। ਪਾਕਿ ਵਲੋਂ 8 ਨਵੰਬਰ ਨੂੰ ਲਾਂਘਾ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪਾਕਿ ਲਾਂਘੇ ਦਾ ਕੰਮ ਬੜੀ ਹੀ ਤੇਜ਼ੀ ਨਾਲ ਪੂਰਾ ਕਰ ਰਿਹਾ ਹੈ। ਰੂਪ ਸਿੰਘ ਨੇ ਕਿਹਾ ਕਿ 8 ਨਵੰਬਰ ਨੂੰ ਲਾਂਘਾ ਖੋਲ੍ਹਣਾ ਸਾਡੇ ਲਈ ਬਹੁਤ ਵੱਡਾ ਸਦਭਾਗ ਹੋਵੇਗਾ ਕਿਉਂਕਿ 12 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਵ ਮਨਾਇਆ ਜਾ ਰਿਹਾ ਹੈ।

ਸੰਬੰਧਿਤ ਖ਼ਬਰਾਂ

ਇਸ ਮੌਕੇ ਸਿੱਖਾਂ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦਾ ਸੁਭਾਗ ਹਾਸਲ ਹੋਵੇਗਾ। ਰੂਪ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਵੀ ਲਾਂਘਾ ਖੋਲਣ ਦੀ ਤਰੀਖ਼ 11 ਨਵੰਬਰ ਨੂੰ ਮਿੱਥ ਲਈ ਗਈ ਹੈ। ਇਸ ਕੋਰੀਡੋਰ ਦੇ ਖੁਲ੍ਹਣ ਨਾਲ ਦੋਹਾਂ ਦੇਸ਼ਾਂ ਵਿੱਚਕਾਰ ਪ੍ਰੇਮ-ਭਾਵ ਵੱਧੇਗਾ। ਦੱਸ ਦਈਏ ਕਿ ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਭਾਰਤ ਅਤੇ ਪਾਕਸਤਾਨ ਵਿਚਾਲੇ 14 ਜੁਲਾਈ ਨੂੰ ਬੈਠਕ ਹੋਵੇਗੀ। ਇਸ ਦੀ ਪੁਸ਼ਟੀ ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਨੇ ਭਾਰਤ ਦੇ ਮੂਲ ਨਾਗਰਿਕ ਲਈ ਲਾਂਘੇ ਦੀ ਇਜਾਜ਼ਤ ਦਿੱਤੀ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!