|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਢਾਈ ਕਰੋੜ ਰੁਪਏ ਇਨਾਮ ਵਜੋਂ ਦੇਵੇਗੀ ਹਰਿਆਣਾ ਸਰਕਾਰ ਨੇ ਆਪਣੇ ਹਾਕੀ ਖਿਡਾਰੀਆਂ ਨੂੰ

ਹਰਿਆਣਾ (ਦੇਵ ਇੰਦਰਜੀਤ) : ਟੋਕੀਓ ਓਲੰਪਿਕ 2020 ’ਚ ਭਾਰਤ ਲਈ ਵੀਰਵਾਰ ਦਾ ਦਿਨ ਬਹੁਤ ਖੁਸ਼ੀਆਂ ਭਰਿਆ ਰਿਹਾ। 41 ਸਾਲ ਬਾਅਦ ਅੱਜ ਭਾਰਤੀ ਪੁਰਸ਼ ਹਾਕੀ ਟੀਮ ਨੇ ਟੋਕੀਓ ਓਲੰਪਿਕ ’ਚ ਕਾਂਸੀ ਤਮਗਾ ਜਿੱਤਿਆ। ਭਾਰਤ ਦੀ ਟੀਮ ਨੇ ਜਰਮਨੀ ਨੂੰ 5-4 ਨਾਲ ਹਰਾ ਕੇ ਹਾਕੀ ਦੇ ਇਕ ਸੁਨਹਿਰੀ ਭਵਿੱਖ ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਭਾਰਤੀ

NRI Post Desk · 1939 ਦਿਨ ਪਹਿਲਾਂ · ਅੱਪਡੇਟ 1939 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਢਾਈ ਕਰੋੜ ਰੁਪਏ ਇਨਾਮ ਵਜੋਂ ਦੇਵੇਗੀ ਹਰਿਆਣਾ ਸਰਕਾਰ ਨੇ ਆਪਣੇ ਹਾਕੀ ਖਿਡਾਰੀਆਂ ਨੂੰ
📷 NRI Post Desk

ਹਰਿਆਣਾ (ਦੇਵ ਇੰਦਰਜੀਤ) : ਟੋਕੀਓ ਓਲੰਪਿਕ 2020 ’ਚ ਭਾਰਤ ਲਈ ਵੀਰਵਾਰ ਦਾ ਦਿਨ ਬਹੁਤ ਖੁਸ਼ੀਆਂ ਭਰਿਆ ਰਿਹਾ। 41 ਸਾਲ ਬਾਅਦ ਅੱਜ ਭਾਰਤੀ ਪੁਰਸ਼ ਹਾਕੀ ਟੀਮ ਨੇ ਟੋਕੀਓ ਓਲੰਪਿਕ ’ਚ ਕਾਂਸੀ ਤਮਗਾ ਜਿੱਤਿਆ। ਭਾਰਤ ਦੀ ਟੀਮ ਨੇ ਜਰਮਨੀ ਨੂੰ 5-4 ਨਾਲ ਹਰਾ ਕੇ ਹਾਕੀ ਦੇ ਇਕ ਸੁਨਹਿਰੀ ਭਵਿੱਖ ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਭਾਰਤੀ ਟੀਮ ਦੇ 2 ਹਾਕੀ ਖਿਡਾਰੀਆਂ ਨੂੰ ਢਾਈ-ਢਾਈ ਕਰੋੜ ਰੁਪਏ ਦੀ ਇਨਾਮ ਰਾਸ਼ੀ ਦੇਣ ਦੇ ਨਾਲ ਖੇਡ ਵਿਭਾਗ ’ਚ ਨੌਕਰੀ ਤੇ ਕੰਸੇਸ਼ਨਲ ਰੇਟ ’ਤੇ ਹਰਿਆਣਾ ਸ਼ਹਿਰੀ ਵਿਕਾਸ ਪ੍ਰਾਧੀਕਰਨ (ਐੱਚ. ਐੱਸ. ਵੀ . ਪੀ.) ਦੇ ਪਲਾਟ ਦੇਣ ਦਾ ਐਲਾਨ ਕੀਤਾ ਹੈ।

ਸੰਬੰਧਿਤ ਖ਼ਬਰਾਂ

ਮੁੱਖ ਮੰਤਰੀ ਨੇ ਟਵੀਟ ਕਰ ਕੇ ਕਿਹਾ ਕਿ ਮੈਂ ਹਰਿਆਣਾ ਸਰਕਾਰ ਵੱਲੋਂ ਭਾਰਤੀ ਪੁਰਸ਼ ਹਾਕੀ ਟੀਮ ’ਚ ਸ਼ਾਮਲ ਹਰਿਆਣਾ ਦੇ ਦੋਵਾਂ ਖਿਡਾਰੀਆਂ ਨੂੰ ਢਾਈ-ਢਾਈ ਕਰੋੜ ਰੁਪਏ ਦੀ ਇਨਾਮ ਰਾਸ਼ੀ ਦੇ ਨਾਲ-ਨਾਲ ਖੇਡ ਵਿਭਾਗ ’ਚ ਨੌਕਰੀ ਤੇ ਕੰਸੇਸ਼ਨਲ ਰੇਟ ’ਤੇ ਐੱਚ. ਐੱਸ. ਵੀ. ਪੀ. ਦੇ ਪਲਾਟ ਦੇਣ ਦਾ ਐਲਾਨ ਕਰਦਾ ਹਾਂ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!