|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਵੱਧਣ ਲੱਗਾ ਗਰਮੀ ਦਾ ਕਹਿਰ....

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਮੇਤ ਗੁਆਂਢੀ ਸੂਬਿਆਂ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ’ਚ ਗਰਮੀ ਦਾ ਕਹਿਰ ਵੱਧਣ ਲੱਗਿਆ ਹੈ, ਜਿਸ ਨਾਲ ਆਮ ਬੰਦੇ ਦੀ ਜ਼ਿੰਦਗੀ ਦੁੱਭਰ ਹੋਣ ਲੱਗੀ ਹੈ। ਇਸ ਗਰਮੀ ਨੇ ਦੁਪਹਿਰ ਵੇਲੇ ਲੋਕਾਂ ਨੂੰ ਘਰਾਂ ’ਚੋਂ ਬਾਹਰ ਨਾ ਨਿਕਲਣ ਲਈ ਮਜਬੂਰ ਕਰ ਦਿੱਤਾ ਹੈ। ਸੂਬੇ ’ਚ ਬੀਤੇ ਦਿਨ ਤਾਪਮਾਨ 38.21 ਡਿਗਰੀ ਰਿਹਾ ਹੈ। ਮੌਸਮ ਮਹਿਕਮੇ ਅਨੁਸਾਰ ਇਸ ਦੇ

NRI Post Desk · 1699 ਦਿਨ ਪਹਿਲਾਂ · ਅੱਪਡੇਟ 1699 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ 'ਚ ਵੱਧਣ ਲੱਗਾ ਗਰਮੀ ਦਾ ਕਹਿਰ....
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਮੇਤ ਗੁਆਂਢੀ ਸੂਬਿਆਂ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ’ਚ ਗਰਮੀ ਦਾ ਕਹਿਰ ਵੱਧਣ ਲੱਗਿਆ ਹੈ, ਜਿਸ ਨਾਲ ਆਮ ਬੰਦੇ ਦੀ ਜ਼ਿੰਦਗੀ ਦੁੱਭਰ ਹੋਣ ਲੱਗੀ ਹੈ। ਇਸ ਗਰਮੀ ਨੇ ਦੁਪਹਿਰ ਵੇਲੇ ਲੋਕਾਂ ਨੂੰ ਘਰਾਂ ’ਚੋਂ ਬਾਹਰ ਨਾ ਨਿਕਲਣ ਲਈ ਮਜਬੂਰ ਕਰ ਦਿੱਤਾ ਹੈ। ਸੂਬੇ ’ਚ ਬੀਤੇ ਦਿਨ ਤਾਪਮਾਨ 38.21 ਡਿਗਰੀ ਰਿਹਾ ਹੈ। ਮੌਸਮ ਮਹਿਕਮੇ ਅਨੁਸਾਰ ਇਸ ਦੇ ਐਤਵਾਰ ਤੱਕ 40 ਤੋਂ 41 ਡਿਗਰੀ ਹੋਣ ਦਾ ਖਦਸ਼ਾ ਖੜ੍ਹਾ ਹੋ ਗਿਆ ਹੈ, ਜਿਸ ਨਾਲ ਅਗਲੇ ਦਿਨਾਂ ’ਚ ਗਰਮੀ ਅਤੇ ਲੂ ਦੇ ਹੋਰ ਵੱਧਣ ਦੀ ਸੰਭਾਵਨਾ ਹੈ।

ਸੰਬੰਧਿਤ ਖ਼ਬਰਾਂ

ਮੌਸਮ ਵਿਭਾਗ ਦੇ ਮੁਤਾਬਕ ਅਗਲੇ ਦਿਨਾਂ ’ਚ ਮੌਸਮ ’ਚ ਤਬਦੀਲੀ ਆਉਣ ਦੀ ਕੋਈ ਸੰਭਾਵਨਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਰਾਤ ਦਾ ਪਾਰਾ 23 ਤੋਂ 25 ਡਿਗਰੀ ਰਹਿਣ ਲੱਗਿਆ ਹੈ, ਜਦੋਂ ਕਿ ਦਿਨ ਵੇਲੇ ਇਹ ਔਸਤ 38 ਤੋਂ 39 ਡਿਗਰੀ ਦੇ ਦਰਮਿਆਨ ਰਹਿਣ ਲੱਗਿਆ ਹੈ। ਇਸੇ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਗਰਮ ਲੂ ਤੋਂ ਬਚਣ ਲਈ ਲੋਕ ਵੱਧ ਤੋਂ ਵੱਧ ਪਾਣੀ ਪੀਣ, ਲੱਸੀ ਤੇ ਤਰਲ ਪਦਾਰਥਾਂ ਦੀ ਵਰਤੋਂ ਵੱਧ ਕਰਨ, ਧੁੱਪ ’ਚ ਜਾਣ ਤੋਂ ਗੁਰੇਜ਼ ਕਰਨ, ਛਾਂ ਤੇ ਠੰਢੀ ਥਾਂ ’ਤੇ ਵੱਧ ਤੋਂ ਵੱਧ ਬੈਠਣ ਦੀ ਕੋਸ਼ਿਸ਼ ਕਰਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!