|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਸਭ ਤੋਂ ਵੱਧ ਭਾਰਤੀ ਰਿਸਕ ਲੈ ਦੋ ਨੰਬਰ 'ਚ ਜਾ ਰਹੇ ਨੇ ਅਮਰੀਕਾ

ਵਾਸ਼ਿੰਗਟਨ (Nri Media) : ਹੋਰ ਮੁਲਕਾਂ ਦੇ ਲੋਕ ਵੀ ਗੈਰ ਕਾਨੂੰਨੀ ਤਰਕਿਆਂ ਨਾਲ ਅਮਰੀਕਾ ਜਾ ਰਹੇ ਹਨ ਪਰ ਸਭ ਤੋਂ ਵੱਧ ਰਿਸਕ ਭਾਰਤੀ ਹੀ ਲੈ ਰਹੇ ਹਨ। ਹਾਸਲ ਜਾਣਕਾਰੀ ਮੁਤਾਬਕ ਸਾਲ 2019 ਵਿੱਚ ਭਾਰਤੀ ਮੂਲ ਦੇ 8447 ਵਿਅਕਤੀਆਂ ਨੂੰ ਇਮੀਗ੍ਰੇਸ਼ਨ ਕਾਨੂੰਨ ਦੀ ਉਲੰਘਣਾ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਅੰਕੜਾ ਦੱਸਦਾ ਹੈ ਕਿ ਅਜੇ ਵੀ ਵੱਡੀ ਗਿਣਤੀ ਭਾਰਤੀ ਗੈਰ ਕਾ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ (Nri Media) : ਹੋਰ ਮੁਲਕਾਂ ਦੇ ਲੋਕ ਵੀ ਗੈਰ ਕਾਨੂੰਨੀ ਤਰਕਿਆਂ ਨਾਲ ਅਮਰੀਕਾ ਜਾ ਰਹੇ ਹਨ ਪਰ ਸਭ ਤੋਂ ਵੱਧ ਰਿਸਕ ਭਾਰਤੀ ਹੀ ਲੈ ਰਹੇ ਹਨ। ਹਾਸਲ ਜਾਣਕਾਰੀ ਮੁਤਾਬਕ ਸਾਲ 2019 ਵਿੱਚ ਭਾਰਤੀ ਮੂਲ ਦੇ 8447 ਵਿਅਕਤੀਆਂ ਨੂੰ ਇਮੀਗ੍ਰੇਸ਼ਨ ਕਾਨੂੰਨ ਦੀ ਉਲੰਘਣਾ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਅੰਕੜਾ ਦੱਸਦਾ ਹੈ ਕਿ ਅਜੇ ਵੀ ਵੱਡੀ ਗਿਣਤੀ ਭਾਰਤੀ ਗੈਰ ਕਾਨੂੰਨੀ ਤਰੀਕੇ ਨਾਲ ਅਮਰੀਕਾ ਜਾ ਰਹੇ ਹਨ ਕਿਉਂਕ ਜ਼ਿਆਦਾਤਰ ਲੋਕ ਘੁਸਪੈਠ ਕਰਨ ਵਿੱਚ ਸਫਲ ਰਹਿੰਦੇ ਹਨ ਤੇ ਕੁਝ ਕੂ ਹੀ ਫੜੇ ਜਾਂਦੇ ਹਨ। ਇਸ ਬਾਰੇ ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਦਾ ਕਹਿਣਾ ਹੈ ਕਿ ਅਮਰੀਕਾ ਵਿੱਚ ਗ਼ੈਰਕਾਨੂੰਨੀ ਤੌਰ 'ਤੇ ਦਾਖ਼ਲ ਹੋਣ ਵਾਲਿਆਂ ਵਿਰੁੱਧ ਸ਼ਿਕੰਜਾ ਕੱਸਿਆ ਗਿਆ ਹੈ।

ਸੰਬੰਧਿਤ ਖ਼ਬਰਾਂ

ਇਸ ਲਈ ਸਾਲ 2019 ਵਿੱਚ ਭਾਰਤੀ ਮੂਲ ਦੇ 8447 ਵਿਅਕਤੀਆਂ ਨੂੰ ਇਮੀਗ੍ਰੇਸ਼ਨ ਕਾਨੂੰਨ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ਪੰਜਾਬੀਆਂ ਦੀ ਗਿਣਤੀ ਵੱਧ ਹੈ। ਇਹ ਅੰਕੜਾ ਵਿੱਤੀ ਸਾਲ 2014 ਤੋਂ ਲੈ ਕੇ ਵਿੱਤੀ ਸਾਲ 2019 ਤੱਕ ਦਾ ਸਭ ਤੋਂ ਵੱਧ ਅੰਕੜਾ ਹੈ।

ਗ਼ੈਰਕਾਨੂੰਨੀ ਤੌਰ 'ਤੇ ਅਮਰੀਕਾ ਵਿੱਚ ਦਾਖ਼ਲ ਹੋਏ ਇਨ੍ਹਾਂ ਭਾਰਤੀਆਂ ਨੂੰ ਅਮਰੀਕਾ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਕੀਤਾ ਹੋਇਆ ਹੈ। ਪੰਜਾਬ ਇਸ ਵੇਲੇ ਗ਼ੈਰਕਨੂੰਨੀ ਮਨੁੱਖੀ ਤਸਕਰੀ ਦਾ ਕੇਂਦਰ ਬਣਿਆ ਹੋਇਆ ਹੈ, ਜਿੱਥੇ ਕਰੋੜਾਂ ਰੁਪਏ ਦਾ ਗ਼ੈਰਕਾਨੂੰਨੀ ਧੰਦਾ ਚੱਲ ਰਿਹਾ ਹੈ।ਚਾਹਲ ਨੇ ਦੱਸਿਆ ਕਿ ਅਮਰੀਕਾ ਦੇ ਇਮੀਗ੍ਰੇਸ਼ਨ ਤੇ ਕਸਟਮ ਐਨਫੋਰਸਮੈਂਟ ਵਿਭਾਗ (ਆਈਸੀਈ) ਪਾਸੋਂ ਸੂਚਨਾ ਦੇ ਅਧਿਕਾਰ ਤਹਿਤ ਹਾਸਲ ਕੀਤੀ ਗਈ ਜਾਣਕਾਰੀ ਅਨੁਸਾਰ ਵਿੱਤੀ ਸਾਲ 2019 ਦੌਰਾਨ ਇਨ੍ਹਾਂ ਭਾਰਤੀ ਮੂਲ ਦੇ ਜੇਲ੍ਹਾਂ ਵਿੱਚ ਨਜ਼ਰਬੰਦ ਕੀਤੇ ਗਏ ਲੋਕਾਂ ਵਿੱਚੋਂ 1616 ਭਾਰਤੀ ਮੂਲ ਦੇ ਵਿਅਕਤੀਆਂ ਨੂੰ ਅਮਰੀਕਾ ਵਿੱਚੋਂ ਦੇਸ਼ ਨਿਕਾਲਾ ਦਿੱਤਾ ਗਿਆ ਸੀ। ਇਨ੍ਹਾਂ ਵਿੱਚ ਭਾਰਤੀ ਮੂਲ ਦੀਆਂ 76 ਔਰਤਾਂ ਸ਼ਾਮਲ ਸਨ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!