|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਵਾਈਟ ਹਾਊਸ ਦੇ ਬਾਹਰ ਭਾਰਤੀ ਵਿਅਕਤੀ ਨੇ ਖੁਦ ਨੂੰ ਲਗਾਈ ਅੱਗ, ਹੋਈ ਮੌਤ

ਵਾਸ਼ਿੰਗਟਨ (ਵਿਕਰਮ ਸਹਿਜਪਾਲ) : ਅਮਰੀਕਾ ਦੇ ਵਾਈਟ ਹਾਊਸ ਦੇ ਬਾਹਰ ਬੁਧਵਾਰ ਨੂੰ ਇੱਕ 33 ਸਾਲਾ ਭਾਰਤੀ ਨੇ ਖੁਦ ਨੂੰ ਅੱਗ ਲਗਾ ਲਈ। ਹਾਦਸੇ ਤੁਰੰਤ ਬਾਅਦ ਉਸ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ। ਇਹ ਹਾਦਸਾ ਵਾਈਟ ਹਾਊਸ ਦੇ ਐਲੀਪਸ ਪਾਰਕ ਵਿਚ ਹੋਇਆ। ਇਸ ਦੀ ਜਾਣਕਾਰੀ ਦਿੰਦੇ ਹੋਏ ਅਮਰੀਕਾ ਦੀ ਸੀਕਰੇਟ ਸਰਵਿਸ ਨੇ ਟਵੀਟ ਕੀਤਾ ਕਿ ਕਰੀਬ ਸਾਢੇ 12 ਵਜੇ ਇੱ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ (ਵਿਕਰਮ ਸਹਿਜਪਾਲ) : ਅਮਰੀਕਾ ਦੇ ਵਾਈਟ ਹਾਊਸ ਦੇ ਬਾਹਰ ਬੁਧਵਾਰ ਨੂੰ ਇੱਕ 33 ਸਾਲਾ ਭਾਰਤੀ ਨੇ ਖੁਦ ਨੂੰ ਅੱਗ ਲਗਾ ਲਈ। ਹਾਦਸੇ ਤੁਰੰਤ ਬਾਅਦ ਉਸ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ। ਇਹ ਹਾਦਸਾ ਵਾਈਟ ਹਾਊਸ ਦੇ ਐਲੀਪਸ ਪਾਰਕ ਵਿਚ ਹੋਇਆ। ਇਸ ਦੀ ਜਾਣਕਾਰੀ ਦਿੰਦੇ ਹੋਏ ਅਮਰੀਕਾ ਦੀ ਸੀਕਰੇਟ ਸਰਵਿਸ ਨੇ ਟਵੀਟ ਕੀਤਾ ਕਿ ਕਰੀਬ ਸਾਢੇ 12 ਵਜੇ ਇੱਕ ਵਿਅਕਤੀ ਨੇ ਖੁਦ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਪਾਰਕ ਪੁਲਿਸ ਦੇ ਬੁਲਾਰੇ ਮੁਤਾਬਕ, ਵਿਅਕਤੀ ਨੂੰ ਤੁਰੰਤ ਹਸਪਤਾਲ ਭਰਤੀ ਕਰਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਦੱਸੀ।

ਸੰਬੰਧਿਤ ਖ਼ਬਰਾਂ

ਹਾਦਸੇ ਦੀ ਵੀਡੀਓ ਵਿਚ ਦਿਖਾਇਆ ਗਿਆ ਕਿ ਇੱਕ ਵਿਅਕਤੀ ਨੇ ਖੁਦ ਨੂੰ ਅੱਗ ਲਗਾ ਲਈ ਅਤੇ ਉਥੇ ਮੌਜੂਦ ਸੁਰੱਖਿਆ ਗਾਰਡਾਂ ਨੇ ਉਸ ਨੂੰ ਬੁਝਾਊਣ ਦੇ ਲਈ ਅੱਗ ਬੁਝਾਊ ਯੰਤਰ ਦਾ ਇਸਤੇਮਾਲ ਕੀਤਾ। ਖੁਫ਼ੀਆ ਸਰਵਿਸ ਦੇ ਇੱਕ ਬੁਲਾਰੇ ਨੇ ਕਿਹਾ ਕਿ ਅਧਿਕਾਰੀਆਂ ਨੇ ਸੁਰੱਖਿਆ ਦੇ ਲਿਹਾਜ ਨਾਲ ਵਾਈਟ ਹਾਊਸ ਦੇ ਆਸ ਪਾਸ ਦੇ ਇਲਾਕਿਆਂ ਤੋਂ ਲੋਕਾਂ ਨੂੰ ਹਟਾ ਦਿੱਤਾ ਹੈ।

ਦਰਅਸਲ ਇਸ ਵਿਚ ਟਰਾਂਸਜੈਂਡਰ ਸਮਾਨਤਾ ਦੇ ਰਾਸ਼ਟਰੀ ਕੇਂਦਰ ਦੇ ਮੈਂਬਰ ਸ਼ਾਮਲ ਸੀ, ਜੋ ਪਿਛਲੇ ਹਫ਼ਤੇ ਐਲਾਨ ਕੀਤੇ ਗਏ ਟਰਾਂਸਜੈਂਡਰ ਲੋਕਾਂ ਦੇ ਲਈ ਸੁਰੱਖਿਆ ਨੂੰ ਵਾਪਸ ਲਿਆਉਣ ਦੇ ਲਈ ਟਰੰਪ ਪ੍ਰਸ਼ਾਸਨ ਦੀ ਯੋਜਨਾ ਦੇ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ ਸੀ। ਖੁਫ਼ੀਆ ਸਰਵਿਸ ਦੇ ਇੱਕ ਬੁਲਾਰੇ ਨੇ ਕਿਹਾ ਕਿ ਅਧਿਕਾਰੀਆਂ ਨੇ ਸੁਰੱਖਿਆ ਦੇ ਲਿਹਾਜ ਨਾਲ ਵਾਈਟ ਹਾਊਸ ਦੇ ਆਸ ਪਾਸ ਦੇ ਇਲਾਕੇ ਨੂੰ ਸਾਫ ਕਰ ਦਿੱਤਾ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!