|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਇਸ ਮੁਦੇ ਨੂੰ ਲੈ ਟਰੰਪ ਤੇ ਬਿਡੇਨ ਵਿਚਕਾਰ ਹੋ ਸਕਦਾ ਵੱਡਾ ਟਕਰਾਅ

ਵਾਸ਼ਿੰਗਟਨ (NRI MEDIA) - ਅਮਰੀਕਾ 'ਚ ਸੁਪਰੀਮ ਕੋਰਟ ਦੀ ਜਸਟਿਸ ਰੂਥ ਬੇਡਰ ਗਿੰਸਬਰਗ ਦੇ ਦੇਹਾਂਤ ਕਾਰਨ ਖ਼ਾਲੀ ਹੋਏ ਅਹੁਦੇ 'ਤੇ ਨਵੀਂ ਨਿਯੁਕਤੀ ਨੂੰ ਲੈ ਕੇ ਟਰੰਪ ਅਤੇ ਬਿਡੇਨ 'ਚ ਟਕਰਾਅ ਹੋ ਸਕਦਾ ਹੈ। ਰਾਸ਼ਟਰਪਤੀ ਦੇ ਅਹੁਦੇ ਦੇ ਉਮੀਦਵਾਰ ਜੋ ਬਿਡੇਨ ਦਾ ਕਹਿਣਾ ਹੈ ਕਿ ਗਿੰਸਬਰਗ ਦੇ ਉੱਤਰਾਧਿਕਾਰੀ ਨੂੰ ਚੁਣਨ ਦਾ ਮਸਲਾ ਨਵੇਂ ਰਾਸ਼ਟਰਪਤੀ 'ਤੇ ਛੱਡ ਦੇਣਾ ਚਾਹੀਦਾ ਹੈ। ਜਦਕਿ

NRI Post Desk · 2248 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ (NRI MEDIA) - ਅਮਰੀਕਾ 'ਚ ਸੁਪਰੀਮ ਕੋਰਟ ਦੀ ਜਸਟਿਸ ਰੂਥ ਬੇਡਰ ਗਿੰਸਬਰਗ ਦੇ ਦੇਹਾਂਤ ਕਾਰਨ ਖ਼ਾਲੀ ਹੋਏ ਅਹੁਦੇ 'ਤੇ ਨਵੀਂ ਨਿਯੁਕਤੀ ਨੂੰ ਲੈ ਕੇ ਟਰੰਪ ਅਤੇ ਬਿਡੇਨ 'ਚ ਟਕਰਾਅ ਹੋ ਸਕਦਾ ਹੈ। ਰਾਸ਼ਟਰਪਤੀ ਦੇ ਅਹੁਦੇ ਦੇ ਉਮੀਦਵਾਰ ਜੋ ਬਿਡੇਨ ਦਾ ਕਹਿਣਾ ਹੈ ਕਿ ਗਿੰਸਬਰਗ ਦੇ ਉੱਤਰਾਧਿਕਾਰੀ ਨੂੰ ਚੁਣਨ ਦਾ ਮਸਲਾ ਨਵੇਂ ਰਾਸ਼ਟਰਪਤੀ 'ਤੇ ਛੱਡ ਦੇਣਾ ਚਾਹੀਦਾ ਹੈ। ਜਦਕਿ ਟਰੰਪ ਦੇ ਕਰੀਬੀ ਅਤੇ ਸੀਨੇਟ 'ਚ ਰਿਪਬਲਿਕਨ ਪਾਰਟੀ ਦੇ ਨੇਤਾ ਮਿਕ ਮੈਕਕੋਨਲ ਦਾ ਕਹਿਣਾ ਹੈ ਕਿ ਸਦਨ ਰਾਸ਼ਟਰਪਤੀ ਦੁਆਰਾ ਚੁਣੇ ਕਿਸੇ ਵੀ ਵਿਅਕਤੀ ਦਾ ਸਮਰਥਨ ਕਰੇਗਾ।

ਸੰਬੰਧਿਤ ਖ਼ਬਰਾਂ

ਦਰਅਸਲ, ਸੁਪਰੀਮ ਕੋਰਟ 'ਚ ਨਿਯੁਕਤੀ ਲਈ ਸੀਨੈੱਟ ਦੀ ਮਨਜ਼ੂਰੀ ਜ਼ਰੂਰੀ ਹੁੰਦੀ ਹੈ ਅਤੇ ਟਰੰਪ ਦੀ ਰਿਪਬਲਿਕਨ ਪਾਰਟੀ ਦਾ ਅਮਰੀਕੀ ਸੰਸਦ ਦੇ ਉੱਚ ਸਦਨ ਸੀਨੈੱਟ 'ਚ ਬਹੁਮਤ ਹੈ। 100 ਸੀਟਾਂ ਵਾਲੇ ਸੀਨੈੱਟ 'ਚ ਉਨਾਂ ਦੀ ਪਾਰਟੀ ਦੇ 53 ਮੈਂਬਰ ਹਨ। ਦਸ ਦਈਏ ਕਿ ਰਾਸ਼ਟਰਪਤੀ ਟਰੰਪ ਸਾਲ 2017 'ਚ ਨੀਲ ਗੋਰਸਚ ਅਤੇ ਸਾਲ 2018 'ਚ ਬ੍ਰੇਟ ਕਵਨੁਘ ਨੂੰ ਸੁਪਰੀਮ ਕੋਰਟ 'ਚ ਨਿਯੁਕਤ ਕਰ ਚੁੱਕੇ ਹਨ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!