|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੱਲ੍ਹ ਹੋਵੇਗੀ ਲਖੀਮਪੁਰ ਖੀਰੀ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ

ਦਿੱਲੀ (ਦੇਵ ਇੰਦਰਜੀਤ) : ਲਖੀਮਪੁਰ ਦੀ ਘਟਨਾ 'ਤੇ ਸੁਪਰੀਮ ਕੋਰਟ ਨੇ ਨੋਟਿਸ ਲਿਆ ਹੈ। ਅਦਾਲਤ ਵਿੱਚ ਇਸ ਮਾਮਲੇ ਦੀ ਸੁਣਵਾਈ ਕੱਲ੍ਹ ਯਾਨੀ ਵੀਰਵਾਰ ਨੂੰ ਪ੍ਰਧਾਨ ਜੱਜ ਦੀ ਅਦਾਲਤ ਵਿੱਚ ਹੋਵੇਗੀ। ਲਖੀਮਪੁਰ ਵਿੱਚ 3 ਅਕਤੂਬਰ ਨੂੰ ਹੋਈ ਹਿੰਸਾ ਦੀ ਘਟਨਾ ਨੂੰ ਲੈ ਕੇ ਸੁਪਰੀਮ ਕੋਰਟ ਦੀ ਕਾਰਵਾਈ ਨੂੰ ਲੈ ਕੇ ਲਗਾਤਾਰ ਮੰਗ ਉੱਠ ਰਹੀ ਹੈ। ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੇ ਪ੍ਰਦਰਸ਼

NRI Post Desk · 1876 ਦਿਨ ਪਹਿਲਾਂ · ਅੱਪਡੇਟ 1876 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੱਲ੍ਹ ਹੋਵੇਗੀ ਲਖੀਮਪੁਰ ਖੀਰੀ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਲਖੀਮਪੁਰ ਦੀ ਘਟਨਾ 'ਤੇ ਸੁਪਰੀਮ ਕੋਰਟ ਨੇ ਨੋਟਿਸ ਲਿਆ ਹੈ। ਅਦਾਲਤ ਵਿੱਚ ਇਸ ਮਾਮਲੇ ਦੀ ਸੁਣਵਾਈ ਕੱਲ੍ਹ ਯਾਨੀ ਵੀਰਵਾਰ ਨੂੰ ਪ੍ਰਧਾਨ ਜੱਜ ਦੀ ਅਦਾਲਤ ਵਿੱਚ ਹੋਵੇਗੀ। ਲਖੀਮਪੁਰ ਵਿੱਚ 3 ਅਕਤੂਬਰ ਨੂੰ ਹੋਈ ਹਿੰਸਾ ਦੀ ਘਟਨਾ ਨੂੰ ਲੈ ਕੇ ਸੁਪਰੀਮ ਕੋਰਟ ਦੀ ਕਾਰਵਾਈ ਨੂੰ ਲੈ ਕੇ ਲਗਾਤਾਰ ਮੰਗ ਉੱਠ ਰਹੀ ਹੈ। ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ਵਿੱਚ 8 ਲੋਕਾਂ ਦੀ ਜਾਨ ਚੱਲੀ ਗਈ ਸੀ।

ਸੰਬੰਧਿਤ ਖ਼ਬਰਾਂ

ਕਾਂਗਰਸ ਦੇ ਸੀਨੀਅਰ ਨੇਤਾ ਕਪਿਲ ਸਿੱਬਲ ਨੇ ਬੁੱਧਵਾਰ ਨੂੰ ਲਖੀਮਪੁਰ ਖੀਰੀ ਹਿੰਸਾ ਮਾਮਲੇ ਦਾ ਹਵਾਲਾ ਦਿੰਦੇ ਹੋਏ ਕਿਹਾ ਸੀ ਕਿ ਚੋਟੀ ਦੀ ਅਦਾਲਤ ਨੂੰ ਇਸ ਮਾਮਲੇ 'ਤੇ ਖੁਦ: ਨੋਟਿਸ ਲੈਂਦੇ ਹੋਏ ਕਦਮ ਚੁੱਕਣਾ ਚਾਹੀਦਾ ਹੈ। ਇਸ ਤੋਂ ਇਲਾਵਾ ਇਸ ਘਟਨਾ ਨੂੰ ਲੈ ਕੇ ਚੋਟੀ ਦੀ ਅਦਾਲਤ ਨੂੰ ਮੰਗਲਵਾਰ ਨੂੰ ਇੱਕ ਪੱਤਰ ਲਿਖ ਕੇ ਤਿੰਨ ਅਕਤੂਬਰ ਦੀ ਇਸ ਘਟਨਾ ਦੇ ਮਾਮਲੇ ਵਿੱਚ ਚੋਟੀ ਦੀ ਅਦਾਲਤ ਦੀ ਨਿਗਰਾਨੀ ਵਿੱਚ ਉੱਚ ਪੱਧਰੀ ਕਾਨੂੰਨੀ ਜਾਂਚ ਦੀ ਅਪੀਲ ਵੀ ਕੀਤੀ ਗਈ ਸੀ।

ਦੋ ਜੱਜਾਂ ਨੇ ਪੱਤਰ ਲਿੱਖ ਕੇ ਪ੍ਰਧਾਨ ਜੱਜ ਐੱਨ.ਵੀ. ਰਮਣ ਨੂੰ ਅਪੀਲ ਕੀਤੀ ਹੈ ਕਿ ਇਸ ਨੂੰ ਜਨਹਿੱਤ ਪਟੀਸ਼ਨ ਦੇ ਰੂਪ ਵਿੱਚ ਲਿਆ ਜਾਵੇ ਤਾਂਕਿ ਦੋਸ਼ੀਆਂ ਨੂੰ ਨਿਆਂ ਦੇ ਘੇਰੇ ਵਿੱਚ ਲਿਆਂਦਾ ਜਾ ਸਕੇ। ਇਸ ਵਿੱਚ ਗ੍ਰਹਿ ਮੰਤਰਾਲਾ ਅਤੇ ਪੁਲਸ ਨੂੰ ਮਾਮਲੇ ਵਿੱਚ ਐੱਫ.ਆਈ.ਆਰ. ਦਰਜ ਕਰਨ ਦਾ ਨਿਰਦੇਸ਼ ਦੇਣ ਅਤੇ ਘਟਨਾ ਵਿੱਚ ਕਥਿਤ ਰੂਪ ਨਾਲ ਸ਼ਾਮਲ ਲੋਕਾਂ ਨੂੰ ਸਜ਼ਾ ਦੇਣ ਦੀ ਵੀ ਮੰਗ ਕੀਤੀ ਗਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!