|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਸੂਬੇ ਦੀ ਕੈਪਟਨ ਸਰਕਾਰ ਦੀ ਪਿਛਲੇ ਦੋ ਸਾਲ ਅਤੇ ਮੋਦੀ ਸਰਕਾਰ ਦੀ ਪੰਜ ਸਾਲ ਦੀ ਕਾਰਗੁਜਾਰੀ ਬੇਹੱਦ ਨਿਰਾਸ਼ਾਜਨਕ : ਸ਼ੇਰਗਿੱਲ

ਰੂਪਨਗਰ : ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਵਲੋਂ ਅੱਜ ਭਾਈ ਲਾਲੋ ਮਾਰਕੀਟ ਵਿਖੇ ਚੋਣ ਦਫਤਰ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੀ ਨਾਲ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਉਹ ਹਲਕੇ ਦੇ

NRI Post Desk · 2261 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਰੂਪਨਗਰ : ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਵਲੋਂ ਅੱਜ ਭਾਈ ਲਾਲੋ ਮਾਰਕੀਟ ਵਿਖੇ ਚੋਣ ਦਫਤਰ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੀ ਨਾਲ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਉਹ ਹਲਕੇ ਦੇ ਵਿਕਾਸ ਨੂੰ ਲੈਕੇ ਚੋਣ ਲੜ ਰਹੇ ਹਨ ਅਤੇ ਚੋਣ ਜਿੱਤਣ ਤੋਂ ਬਾਅਦ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਉਹ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਸ਼ਿੰਦੇ ਹਨ, ਜਦਕਿ ਅਕਾਲੀ ਦਲ ਅਤੇ ਕਾਂਗਰਸ ਵਲੋਂ ਬਾਹਰੀ ਆਗੂਆਂ ਨੂੰ ਇੱਥੋਂ ਚੋਣ ਲੜਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਹਲਕੇ ਦਾ 55 ਲੱਖ ਰੁਪਏ ਦਾ ਵਿਕਾਸ ਫੰਡ ਆਪਣੇ ਪੁੱਤਰ ਦੇ ਵਿਧਾਨ ਸਭਾ ਹਲਕਾ ਸਨੋਰ ਵਿਖੇ ਵੰਡਿਆ ਗਿਆ ਹੈ, ਜਦਕਿ ਹਲਕੇ ਦਾ ਵਿਕਾਸ ਪਿਛੜਿਆ ਹੋਇਆ ਹੈ। ਇੱਥੋਂ ਦਾ ਪੈਸਾ ਚੰਦੂਮਾਜਰਾ ਨੇ ਆਪਣੇ ਪੁੱਤਰ ਦੇ ਹਲਕੇ ਵਿਚ ਵੰਡ ਕੇ ਹਲਕੇ ਦੇ ਲੋਕਾਂ ਨਾਲ ਵਿਕਾਸ ਪੱਖੋਂ ਧੋਖਾ ਕੀਤਾ ਹੈ।

ਸੰਬੰਧਿਤ ਖ਼ਬਰਾਂ

ਸ਼ੇਰਗਿੱਲ ਨੇ ਕਿਹਾ ਕਿ ਉਨ੍ਹਾਂ ਦਾ ਮਨੋਰਥ ਹਲਕੇ ਵਿਚ ਬੇਰੁਜ਼ਗਾਰੀ ਨੌਜਵਾਨਾਂ ਲਈ ਫੈਕਟਰੀ ਖੋਲ੍ਹਣਾ ਹੈ । ਇਸ ਤੋਂ ਇਲਾਵਾ ਸਿਹਤ ਸਹੂਲਤਾਂ ਅਤੇ ਸਿੱਖਿਆ ਵੱਲ ਵਿਸ਼ੇਸ਼ ਧਿਆਮ ਦੇਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਕੈਪਟਨ ਸਰਕਾਰ ਦੀ ਪਿਛਲੇ ਦੋ ਸਾਲ ਅਤੇ ਮੋਦੀ ਸਰਕਾਰ ਦੀ ਪੰਜ ਸਾਲ ਦੀ ਕਾਰਗੁਜਾਰੀ ਬੇਹੱਦ ਨਿਰਾਸ਼ਾਜਨਕ ਰਹੀ ਹੈ ਅਤੇ ਹਰ ਵਰਗ ਕਿਸਾਨ, ਮਜ਼ਦੂਰ, ਮੁਲਾਜ਼ਮ ਵਰਗ ਸਰਕਾਰ ਤੋਂ ਪਰੇਸ਼ਾਨ ਹੈ।ਔਰਤਾਂ ਦੀ ਸੁਰੱਖਿਆ ਲਈ ਦੋਵੇਂ ਸਰਕਾਰਾਂ ਫੇਲ੍ਹ ਰਹੀਆਂ ਹਨ ਅਤੇ ਗੁੰਡਾਗਰਦੀ ਵਧੀ ਹੈ।

ਨਸ਼ਿਆਂ ਨੂੰ ਖਤਮ ਕਰਨ ਦੀ ਸਹੁੰ ਚੁੱਕਣ ਵਾਲੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੂਠੀ ਸਹੁੰ ਚੁੱਕ ਕੇ ਲੋਕਾਂ ਨੂੰ ਗੁਮਰਾਹ ਕੀਤਾ ਹੈ ਤੇ ਆਪਣੇ ਗੁਰੂਆਂ ਨਾਲ ਵੀ ਧੋਖਾ ਹੈ, ਜਿਸ ਨੂੰ ਪੰਜਾਬ ਦੇ ਲੋਕ ਮਾਫ ਨਹੀਂ ਕਰਨਗੇ।ਉਨ੍ਹਾਂ ਕਿਹਾ ਕਿ ਕਰਜ਼ਾ ਮਾਫੀ 'ਤੇ ਵੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਨੂੰ ਰਾਹਤ ਨਹੀਂ ਦੇ ਸਕੇ ਤੇ ਪਿੰਡਾਂ ਤੇ ਸ਼ਹਿਰਾਂ ਦੀਆਂ ਸੜਕਾਂ ਦਾ ਬੁਰਾ ਹਾਲ ਹੈ। ਆਪ ਦੇ ਪ੍ਰਮੁੱਖ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਜਿਸ ਤਰ੍ਹਾਂ ਦਿੱਲੀ ਵਿਖੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਿੱਖਿਆ, ਸਿਹਤ, ਕਿਸਾਨਾਂ ਲਈ ਤੇ ਹੋਰ ਬੁਨਿਆਦੀ ਸਹੂਲਤਾਂ ਦਿੱਤੀਆਂ ਗਈਆਂ, ਉਸੇ ਤਰਜ 'ਤੇ ਪੰਜਾਬ ਵਿਚ ਵੀ ਆਮ ਆਦਮੀ ਪਾਰਟੀ ਵਲੋਂ ਚੋਣਾਂ ਲੜੀਆਂ ਜਾ ਰਹੀਆਂ ਹਨ ਅਤੇ ਦਿੱਲੀ ਦੀ ਤਰ੍ਹਾਂ ਪੰਜਾਬ ਵਿਚ ਵੀ ਆਪ ਪਾਰਟੀ ਲੋਕਾਂ ਦੀ ਹਰ ਮੰਗ ਨੂੰ ਪੂਰਾ ਕਰੇਗੀ। ਇਸ ਮੌਕੇ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ, ਆਪ ਦੇ ਜ਼ਿਲ੍ਹਾ ਪ੍ਰਮੁੱਖ ਮਾਸਟਰ ਹਰਦਿਆਲ ਸਿੰਘ, ਮੀਡੀਆ ਸਕੱਤਰ ਰਣਜੀਤ ਸਿੰਘ ਪਤਿਆਲਾ, ਜ਼ਿਲ੍ਹਾ ਪ੍ਰਧਾਨ ਐੱਸਸੀ ਵਿੰਗ ਲੈਕ. ਸੁਰਜਨ ਸਿੰਘ, ਦਲਜੀਤ ਕੌਰ ਪ੍ਰਧਾਨ ਆਪ ਇਸਤਰੀ ਵਿੰਗ, ਸਿਕੰਦਰ ਸਿੰਘ ਸਹੇੜੀ, ਗੁਰਚਰਨ ਸਿੰਘ ਮਾਣੇਮਾਜਰਾ, ਦਿਲਾਵਰ ਸਿੰਘ ਆਦਿ ਮੌਜੂਦ ਸਨ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!