|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਬੈਠਕ ਦੇ ਕਰੀਬ 5 ਮਿੰਟ ਬਾਅਦ ਲੋਕ ਸਭਾ ਮੁਲਤਵੀ

ਦਿੱਲੀ (ਦੇਵ ਇੰਦਰਜੀਤ) : 19 ਜੁਲਾਈ ਤੋਂ ਸ਼ੁਰੂ ਹੋਏ ਸੰਸਦ ਦੇ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਹੰਗਾਮੇ ਨਾਲ ਹੋਈ। ਪਹਿਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਦਨ ਵਿਚ ਆਪਣੇ ਕੈਬਨਿਟ ਮੰਤਰੀਆਂ ਦਾ ਪਰਿਚੈ ਤੱਕ ਨਹੀਂ ਕਰਵਾ ਸਕੇ। ਅੱਜ ਯਾਨੀ ਕਿ ਮੰਗਲਵਾਰ ਨੂੰ ਸੈਸ਼ਨ ਦਾ ਦੂਜਾ ਦਿਨ ਹੈ। ਅੱਜ ਵੀ ਸੈਸ਼ਨ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਦੇ ਨੇਤਾਵਾਂ ਨੇ ਫੋਨ ਟੈਪਿੰਗ ਵਿਵਾਦ ’ਤੇ ਸੰ

NRI Post Desk · 1955 ਦਿਨ ਪਹਿਲਾਂ · ਅੱਪਡੇਟ 1955 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬੈਠਕ ਦੇ ਕਰੀਬ 5 ਮਿੰਟ ਬਾਅਦ ਲੋਕ ਸਭਾ ਮੁਲਤਵੀ
📷 NRI Post Desk

ਦਿੱਲੀ (ਦੇਵ ਇੰਦਰਜੀਤ) : 19 ਜੁਲਾਈ ਤੋਂ ਸ਼ੁਰੂ ਹੋਏ ਸੰਸਦ ਦੇ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਹੰਗਾਮੇ ਨਾਲ ਹੋਈ। ਪਹਿਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਦਨ ਵਿਚ ਆਪਣੇ ਕੈਬਨਿਟ ਮੰਤਰੀਆਂ ਦਾ ਪਰਿਚੈ ਤੱਕ ਨਹੀਂ ਕਰਵਾ ਸਕੇ। ਅੱਜ ਯਾਨੀ ਕਿ ਮੰਗਲਵਾਰ ਨੂੰ ਸੈਸ਼ਨ ਦਾ ਦੂਜਾ ਦਿਨ ਹੈ। ਅੱਜ ਵੀ ਸੈਸ਼ਨ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਦੇ ਨੇਤਾਵਾਂ ਨੇ ਫੋਨ ਟੈਪਿੰਗ ਵਿਵਾਦ ’ਤੇ ਸੰਸਦ ਵਿਚ ਜ਼ੋਰਦਾਰ ਹੰਗਾਮਾ ਕੀਤਾ। ਵਿਰੋਧੀ ਧਿਰ ਦੇ ਹੰਗਾਮੇ ਕਾਰਨ ਸਦਨ ਦੀ ਬੈਠਕ ਸ਼ੁਰੂ ਹੋਣ ਦੇ ਕਰੀਬ 5 ਮਿੰਟ ਬਾਅਦ ਹੀ ਦੁਪਹਿਰ 2 ਵਜੇ ਤੱਕ ਮੁਲਵਤੀ ਕਰ ਦਿੱਤੀ ਗਈ।

ਸੰਬੰਧਿਤ ਖ਼ਬਰਾਂ

ਸੰਸਦ ਵਿਚ ਫੋਨ ਟੈਪਿੰਗ ਜ਼ਰੀਏ ਜਾਸੂਸੀ ਦਾ ਮਾਮਲਾ ਪਹਿਲੇ ਦਿਨ ਵੀ ਛਾਇਆ ਰਿਹਾ। ਵਿਰੋਧੀ ਧਿਰ ਦਾ ਇੰਨਾ ਹੰਗਾਮਾ ਹੋਇਆ ਸੀ ਕਿ ਕੇਂਦਰੀ ਸੰਚਾਰ ਮੰਤਰੀ ਅਸ਼ਵਨੀ ਵੈਸ਼ਣਵ ਨੂੰ ਸਫਾਈ ਦੇਣੀ ਪਈ। ਉਨ੍ਹਾਂ ਕਿਹਾ ਸੀ ਕਿ ਫੋਨ ਟੈਪਿੰਗ ਨਾਲ ਜਾਸੂਸੀ ਦੇ ਦੋਸ਼ ਗਲਤ ਹਨ। ਜੋ ਰਿਪੋਰਟ ਪੇਸ਼ ਕੀਤੀ ਗਈ ਹੈ, ਉਸ ਦੇ ਤੱਥ ਗੁਮਰਾਹ ਕਰਨ ਵਾਲੇ ਹਨ। ਇਸ ਦੋਸ਼ ਦਾ ਕੋਈ ਆਧਾਰ ਨਹੀਂ ਹੈ। ਇਸ ਤਰ੍ਹਾਂ ਦੇ ਦੋਸ਼ ਪਹਿਲਾਂ ਵੀ ਲਾਏ ਜਾ ਚੁੱਕੇ ਹਨ ਅਤੇ ਪਹਿਲਾਂ ਵੀ ਖਾਰਜ ਕੀਤਾ ਜਾ ਚੁੱਕੇ ਹਨ।

ਓਧਰ ਵੱਖ-ਵੱਖ ਮੁੱਦਿਆਂ ’ਤੇ ਵੱਖ-ਵੱਖ ਦਲਾਂ ਦੇ ਮੈਂਬਰਾਂ ਦੇ ਹੰਗਾਮੇ ਕਾਰਨ ਰਾਜ ਸਭਾ ਦੀ ਬੈਠਕ ਸ਼ੁਰੂ ਹੋਣ ਦੇ ਕੁਝ ਦਿਨਾਂ ਬਾਅਦ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਦੱਸਣਯੋਗ ਹੈ ਕਿ ਸੰਸਦ ਦੇ ਦੋਹਾਂ ਸਦਨਾਂ ਵਿਚ ਵਿਰੋਧੀ ਧਿਰ ਦੇ ਮੈਂਬਰਾਂ ਵਲੋਂ ਅਜੇ ਕੋਰੋਨਾ ਦੀ ਭਿਆਨਕ ਤ੍ਰਾਸਦੀ, ਕਿਸਾਨ ਅੰਦੋਲਨ, ਮਹਿੰਗਾਈ, ਬੇਰੁਜ਼ਗਾਰੀ, ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਅਤੇ ਰਾਫੇਲ ਸੌਦੇ ਵਰਗੇ ਮੁੱਦਿਆਂ ’ਤੇ ਸਰਕਾਰ ਨੂੰ ਘੇਰਨਾ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!