|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਯੂ.ਕੇ.

ਲੰਡਨ ਅਦਾਲਤ ਨੇ ਤੀਜੀ ਵਾਰ ਨੀਰਵ ਮੋਦੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ

ਲੰਡਨ (ਵਿਕਰਮ ਸਹਿਜਪਾਲ) : ਬ੍ਰਿਟੇਨ ਦੀ ਲੰਡਨ ਅਦਾਲਤ ਨੇ ਲਗਾਤਾਰ ਤੀਜੀ ਵਾਰ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਜ਼ਮਾਨਤ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਦਾਖਲ ਕੀਤੀ ਗਈ ਪਟੀਸ਼ਨ ਵਿੱਚ ਨੀਰਵ ਮੋਦੀ ਦੇ ਵਕੀਲਾਂ ਨੇ ਜ਼ਮਾਨਤ ਦੀ ਰਕਮ ਨੂੰ ਵੱਧਾ ਕੇ ਦੁਗਣੀ ਰਕਮ 20 ਲੱਖ ਪਾਉਂਡ ਦੀ ਕਰਨ ਦੀ ਪੇਸ਼ਕੇਸ਼ ਕੀਤੀ ਹੈ, ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨੀਰਵ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੰਡਨ (ਵਿਕਰਮ ਸਹਿਜਪਾਲ) : ਬ੍ਰਿਟੇਨ ਦੀ ਲੰਡਨ ਅਦਾਲਤ ਨੇ ਲਗਾਤਾਰ ਤੀਜੀ ਵਾਰ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਜ਼ਮਾਨਤ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਦਾਖਲ ਕੀਤੀ ਗਈ ਪਟੀਸ਼ਨ ਵਿੱਚ ਨੀਰਵ ਮੋਦੀ ਦੇ ਵਕੀਲਾਂ ਨੇ ਜ਼ਮਾਨਤ ਦੀ ਰਕਮ ਨੂੰ ਵੱਧਾ ਕੇ ਦੁਗਣੀ ਰਕਮ 20 ਲੱਖ ਪਾਉਂਡ ਦੀ ਕਰਨ ਦੀ ਪੇਸ਼ਕੇਸ਼ ਕੀਤੀ ਹੈ, ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨੀਰਵ ਮੋਦੀ ਇਥੇ ਦੀ ਜੇਲ੍ਹ ਵਿੱਚ ਰਹਿਣ ਦੀ ਸਥਿਤੀ ਵਿੱਚ ਨਹੀਂ ਹਨ। ਉਹ ਲੰਡਨ ਵਿੱਚ ਸਥਿਤ ਫਲੈਟ ਵਿੱਚ 24 ਘੰਟਿਆਂ ਲਈ ਨਜ਼ਰਬੰਦ ਰਹਿਣ ਲਈ ਤਿਆਰ ਹਨ ਅਤੇ ਉਹ ਹਰ ਉਹ ਸ਼ਰਤ ਮੰਨਣ ਲੱਈ ਤਿਆਰ ਹਨ ਜੋ ਉਨ੍ਹਾਂ ਉਪਰ ਲਗਾਈ ਜਾਵੇਗੀ।

ਸੰਬੰਧਿਤ ਖ਼ਬਰਾਂ

ਲੰਬੀ ਸੁਣਵਾਈ ਤੋਂ ਬਾਅਦ ਵੀ ਸੁਣਵਾਈ ਕਰ ਰਹੇ ਜਸਟਿਸ ਨੀਰਵ ਮੋਦੀ ਦੇ ਵਕੀਲ ਦੀ ਦਲੀਲਾਂ ਤੋਂ ਸਹਿਮਤ ਨਹੀਂ ਹੋਏ। ਜੱਜ ਆਬੁਰਥਨਾਟ ਨੇ ਕਿਹਾ ਕਿ ਧੋਖਾਧੜੀ ਦੀ ਰਕਮ ਬਹੁਤ ਜ਼ਿਆਦਾ ਹੈ ਅਤੇ ਅਜਿਹੇ ਹਲਾਤਾਂ ਵਿੱਚ 20 ਲੱਖ ਪਾਉਂਡ ਦੀ ਰਕਮ ਕਾਫ਼ੀ ਨਹੀਂ ਹੈ। ਇਸ ਲਈ ਜੇਕਰ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਜਾਂਦੀ ਹੈ ਤਾਂ ਉਹ ਆਤਮਸਮਰਪਣ ਕਰਨ ਅਸਫਲ ਰਹਿਣਗੇ। ਇਸ ਲਈ ਅਦਾਲਤ ਨੇ ਨੀਰਵ ਮੋਦੀ ਦੀ ਜ਼ਮਾਨਤ ਨੂੰ ਰੱਦ ਕਰ ਦਿੱਤਾ ਹੈ।

🔔 ਯੂ.ਕੇ.
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!