|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

46 ਲੱਖ ਤੋਂ ਪਾਰ ਹੋਇਆ ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ, 77 ਹਜ਼ਾਰ ਤੋਂ ਵੱਧ ਮੌਤਾਂ

ਵੈੱਬ ਡੈਸਕ (NRI MEDIA) : ਦੁਨੀਆ ਭਰ ਵਿੱਚ 2.81 ਕਰੋੜ ਤੋਂ ਵੱਧ ਲੋਕ ਕੋਰੋਨਾ ਦੀ ਚਪੇਟ ਵਿੱਚ ਆ ਚੁੱਕੇ ਹਨ। ਇਸ ਵਾਇਰਸ ਕਰਕੇ 9.09 ਲੱਖ ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਹੈ। ਭਾਰਤ ਵਿੱਚ ਵੀ ਹਰ ਰੋਜ਼ ਕੋਵਿਡ-19 ਦੇ ਮਾਮਲੇ ਵੱਧਦੇ ਜਾ ਰਹੇ ਹਨ। ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 46,59,984 ਹੋ ਗਈ ਹੈ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (NRI MEDIA) : ਦੁਨੀਆ ਭਰ ਵਿੱਚ 2.81 ਕਰੋੜ ਤੋਂ ਵੱਧ ਲੋਕ ਕੋਰੋਨਾ ਦੀ ਚਪੇਟ ਵਿੱਚ ਆ ਚੁੱਕੇ ਹਨ। ਇਸ ਵਾਇਰਸ ਕਰਕੇ 9.09 ਲੱਖ ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਹੈ। ਭਾਰਤ ਵਿੱਚ ਵੀ ਹਰ ਰੋਜ਼ ਕੋਵਿਡ-19 ਦੇ ਮਾਮਲੇ ਵੱਧਦੇ ਜਾ ਰਹੇ ਹਨ। ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 46,59,984 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 97,570 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਇੱਕ ਦਿਨ ਵਿੱਚ ਸਾਹਮਣੇ ਆਉਣ ਵਾਲੇ ਅੰਕੜਿਆਂ ਦੀ ਸਭ ਤੋਂ ਵੱਡੀ ਗਿਣਤੀ ਹੈ।

ਸੰਬੰਧਿਤ ਖ਼ਬਰਾਂ

ਇਸ ਦੌਰਾਨ ਦੇਸ਼ ਵਿੱਚ 1201 ਲੋਕਾਂ ਦੀ ਕੋਰੋਨਾ ਦੀ ਲਾਗ ਕਰਕੇ ਮੌਤ ਹੋ ਗਈ ਹੈ। ਹੁਣ ਤੱਕ 36,24,196 ਮਰੀਜ਼ ਠੀਕ ਹੋ ਚੁੱਕੇ ਹਨ ਤੇ 77,472 ਲੋਕਾਂ ਦੀ ਜਾਨ ਵੀ ਚਲੀ ਗਈ ਹੈ। ਬੀਤੇ 24 ਘੰਟਿਆਂ ਵਿੱਚ ਹੁਣ ਤੱਕ ਸਭ ਤੋਂ ਵੱਧ 81,533 ਮਰੀਜ਼ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ 9,58,316 ਐਕਟਿਵ ਕੇਸ ਹਨ। ਰਿਕਵਰੀ ਰੇਟ ਦੀ ਗੱਲ ਕਰੀਏ ਤਾਂ ਇਹ ਮਾਮੂਲੀ ਵਾਧੇ ਤੋਂ ਬਾਅਦ 77.77 ਫ਼ੀਸਦੀ 'ਤੇ ਪਹੁੰਚ ਗਿਆ ਹੈ।

ਪੌਜ਼ੀਟਿਵਿਟੀ ਰੇਟ 8.94 ਫ਼ੀਸਦੀ ਹੈ। 11 ਸਤੰਬਰ ਨੂੰ 10,91,251 ਕੋਰੋਨਾ ਸੈਂਪਲ ਟੈਸਟ ਕੀਤੇ ਗਏ। ਹੁਣ ਤੱਕ ਕੁੱਲ 5,51,89,226 ਸੈਂਪਲਾਂ ਦੇ ਟੈਸਟ ਕੀਤੇ ਜਾ ਚੁੱਕੇ ਹਨ। ਕੋਰੋਨਾ ਦੇ ਮਰੀਜ਼ ਦੇਸ਼ ਦੇ ਲਗਭਗ ਸਾਰੇ ਸੂਬਿਆਂ ਤੋਂ ਸਾਹਮਣੇ ਆ ਰਹੇ ਹਨ। ਬਹੁਤ ਸਾਰੇ ਸੂਬੇ ਅਜਿਹੇ ਵੀ ਹਨ, ਜੋ ਇਸ ਮਹਾਂਮਾਰੀ ਤੋਂ ਮੁਕਤ ਹੋ ਚੁੱਕੇ ਹਨ, ਪਰ ਸੂਬੇ ਵਿੱਚ ਪ੍ਰਵਾਸੀਆਂ ਦੇ ਦਾਖ਼ਲ ਹੋਣ ਕਾਰਨ, ਉਹ ਫਿਰ ਇਸ ਸੰਕਰਮਣ ਦੀ ਜਕੜ ਵਿੱਚ ਆ ਗਏ।

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!