|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6 ਹਜ਼ਾਰ ਤੋਂ ਪਾਰ, ਕੁਲ 162 ਲੋਕਾਂ ਦੀ ਮੌਤ

ਚੰਡੀਗੜ੍ਹ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਸ਼ਨਿੱਚਰਵਾਰ ਨੂੰ ਕੋਰੋਨਾ ਵਾਇਰਸ ਦੇ 172 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6109 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 1641 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 162 ਲੋਕਾਂ ਦੀ ਮੌਤ ਹੋਈ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ੍ਹ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਸ਼ਨਿੱਚਰਵਾਰ ਨੂੰ ਕੋਰੋਨਾ ਵਾਇਰਸ ਦੇ 172 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6109 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 1641 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 162 ਲੋਕਾਂ ਦੀ ਮੌਤ ਹੋਈ ਹੈ।

ਸੰਬੰਧਿਤ ਖ਼ਬਰਾਂ

ਇਨ੍ਹਾਂ 172 ਨਵੇਂ ਮਾਮਲਿਆਂ ਵਿੱਚੋਂ 9 ਅੰਮ੍ਰਿਤਸਰ, 46 ਲੁਧਿਆਣਾ, 61 ਜਲੰਧਰ, 3 ਪਟਿਆਲਾ, 16 ਸਗੰਰੂਰ, 2 ਗੁਰਦਾਸਪੁਰ , 5 ਮੋਹਾਲੀ, 2 ਪਠਾਨਕੋਟ, 1 ਤਰਨਤਾਰਨ, 1 ਹੁਸ਼ਿਆਰਪੁਰ, 1 ਐਸਬੀਐਸ ਨਗਰ, 1 ਫਤਿਹਗੜ੍ਹ ਸਾਹਿਬ, 1 ਰੋਪੜ, 2 ਮੋਗਾ, 1 ਫਾਜ਼ਿਲਕਾ, 5 ਫਿਰੋਜ਼ਪੁਰ, 6 ਬਠਿੰਡਾ, 3 ਕਪੂਰਥਲਾ, 5 ਬਰਨਾਲਾ, 1 ਮਾਨਸਾ ਤੋਂ ਮਾਮਲੇ ਸਾਹਮਣੇ ਆਏ ਹਨ। ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 6109 ਮਰੀਜ਼ਾਂ ਵਿੱਚੋਂ 4306 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 1641 ਐਕਟਿਵ ਮਾਮਲੇ ਹਨ।

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ਨਿੱਚਰਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 3,31,585 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 6109 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!