|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਗੋਰਾਇਆ ਵਿਖੇ ਭਿਆਨਕ ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ

ਨਿਊਜ਼ ਡੈਸਕ : ਹੋਲੀ ਵਾਲੇ ਦਿਨ ਫਿਲੌਰ-ਗੋਰਾਇਆ ਨੈਸ਼ਨਲ ਹਾਈਵੇਅ ’ਤੇ ਦਰਦਨਾਕ ਹਾਦਸੇ 'ਚ ਲੁਧਿਆਣਾ ਦੇ ਇਕ 30 ਸਾਲਾ ਨੌਜਵਾਨ ਕਾਰੋਬਾਰੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਵਿੰਦਰ ਸਿੰਘ ਰੋਮੀ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਰਵਿੰਦਰ ਸਿੰਘ ਰੋਮੀ ਦੇ ਪਿਤਾ ਪਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਭੂਆ ਨੂੰ ਮਿਲ ਕੇ ਜਲੰਧਰ ਤੋਂ ਵਾਪਸ ਲੁਧਿਆਣਾ

NRI Post Desk · 1714 ਦਿਨ ਪਹਿਲਾਂ · ਅੱਪਡੇਟ 1714 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਗੋਰਾਇਆ ਵਿਖੇ ਭਿਆਨਕ ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
📷 NRI Post Desk

ਨਿਊਜ਼ ਡੈਸਕ : ਹੋਲੀ ਵਾਲੇ ਦਿਨ ਫਿਲੌਰ-ਗੋਰਾਇਆ ਨੈਸ਼ਨਲ ਹਾਈਵੇਅ ’ਤੇ ਦਰਦਨਾਕ ਹਾਦਸੇ 'ਚ ਲੁਧਿਆਣਾ ਦੇ ਇਕ 30 ਸਾਲਾ ਨੌਜਵਾਨ ਕਾਰੋਬਾਰੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਵਿੰਦਰ ਸਿੰਘ ਰੋਮੀ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਰਵਿੰਦਰ ਸਿੰਘ ਰੋਮੀ ਦੇ ਪਿਤਾ ਪਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਭੂਆ ਨੂੰ ਮਿਲ ਕੇ ਜਲੰਧਰ ਤੋਂ ਵਾਪਸ ਲੁਧਿਆਣਾ ਨੂੰ ਪਰਤ ਰਿਹਾ ਸੀ ਕਿ ਫਿਲੌਰ ਦੇ ਬੱਛੋਵਾਲ ਨੇੜੇ ਖੜ੍ਹੇ ਟਰਾਲੇ 'ਚ ਉਸ ਦੀ ਆਈ-20 ਕਾਰ ਹਾਦਸਾਗ੍ਰਸਤ ਹੋ ਗਈ।

ਸੰਬੰਧਿਤ ਖ਼ਬਰਾਂ

ਰਵਿੰਦਰ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਉਸ ਦਾ ਦੋ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ ਜਦਕਿ ਉਸ ਦੀ ਇਕ ਛੋਟੀ ਭੈਣ ਵਿਦੇਸ਼ 'ਚ ਰਹਿੰਦੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਮ੍ਰਿਤਕ ਰਵਿੰਦਰ ਦੇ ਪਰਿਵਾਰਕ ਮੈਂਬਰ ਮੌਕੇ ’ਤੇ ਪਹੁੰਚੇ ਹੋਏ ਹਨ। ਟਰਾਲਾ ਚਾਲਕ ਮੌਕੇ ਤੋਂ ਟਰਾਲਾ ਲੈ ਕੇ ਫ਼ਰਾਰ ਹੋ ਗਿਆ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!