|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਗੋਰੇ ਨੂੰ ਅਨੋਖੀ ਸਜ਼ਾ, ਸਿੱਖ ਧਰਮ ਬਾਰੇ ਜਾਣੂ ਕਰਵਾਉਣ ਦੇ ਹੁਕਮ

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਅਮਰੀਕਾ ਵਿੱਚ ਇੱਕ ਜੱਜ ਨੇ ਆਰੇਗਨ 'ਚ ਵਿਅਕਤੀ ਨੂੰ ਸਿੱਖ ਸਮੂਹ ਦੇ ਇੱਕ ਵਿਅਕਤੀ 'ਤੇ ਹਮਲਾ ਕਰਨ ਦੇ ਜੁਰਮ 'ਚ ਸਜਾ ਸੁਣਾਈ ਹੈ। ਸੱਜਾ ਦੇ ਤੌਰ 'ਤੇ ਦੋਸ਼ੀ ਨੂੰ ਸਿੱਖ ਧਰਮ ਦੀ ਪੜ੍ਹਾਈ ਕਰਨ ਅਤੇ ਉਸ 'ਤੇ ਇੱਕ ਰਿਪੋਰਟ ਪੇਸ਼ ਕਰਨ ਨੂੰ ਕਿਹਾ ਗਿਆ ਹੈ। ਅਮਰੀਕਾ ਵਿੱਚ ਸਿੱਖ ਨਾਗਰਿਕ ਅਧਿਕਾਰਾਂ ਦੇ ਸਭ ਤੋਂ ਵੱਡੇ ਸੰਗਠਨ 'ਦ ਸਿੱਖ ਕੋਲਿਸ਼ਨ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਅਮਰੀਕਾ ਵਿੱਚ ਇੱਕ ਜੱਜ ਨੇ ਆਰੇਗਨ 'ਚ ਵਿਅਕਤੀ ਨੂੰ ਸਿੱਖ ਸਮੂਹ ਦੇ ਇੱਕ ਵਿਅਕਤੀ 'ਤੇ ਹਮਲਾ ਕਰਨ ਦੇ ਜੁਰਮ 'ਚ ਸਜਾ ਸੁਣਾਈ ਹੈ। ਸੱਜਾ ਦੇ ਤੌਰ 'ਤੇ ਦੋਸ਼ੀ ਨੂੰ ਸਿੱਖ ਧਰਮ ਦੀ ਪੜ੍ਹਾਈ ਕਰਨ ਅਤੇ ਉਸ 'ਤੇ ਇੱਕ ਰਿਪੋਰਟ ਪੇਸ਼ ਕਰਨ ਨੂੰ ਕਿਹਾ ਗਿਆ ਹੈ। ਅਮਰੀਕਾ ਵਿੱਚ ਸਿੱਖ ਨਾਗਰਿਕ ਅਧਿਕਾਰਾਂ ਦੇ ਸਭ ਤੋਂ ਵੱਡੇ ਸੰਗਠਨ 'ਦ ਸਿੱਖ ਕੋਲਿਸ਼ਨ' ਨੇ ਇੱਕ ਬਿਆਨ ਜਾਰੀ ਕਰਕੇ ਦੱਸਿਆ ਕਿ ਦੋਸ਼ੀ ਐਂਡਰਿਊ ਰਾਮਸੇ ਨੇ 14 ਜਨਵਰੀ ਨੂੰ ਹਰਵਿੰਦਰ ਸਿੰਘ ਡੋਡ ਨੂੰ ਧਮਕਾਉਣ ਅਤੇ ਉਨ੍ਹਾਂ 'ਤੇ ਹਮਲਾ ਕਰਨ ਦਾ ਜੁਰਮ ਕਬੂਲ ਕੀਤਾ।

ਸੰਬੰਧਿਤ ਖ਼ਬਰਾਂ

ਬਿਆਨ 'ਚ ਕਿਹਾ ਗਿਆ ਕਿ ਧਮਕਾਉਣ ਦੇ ਇਲਜ਼ਾਮ ਨੂੰ ਨਫ਼ਰਤ ਦੋਸ਼ ਦੇ ਤੌਰ 'ਤੇ ਵੇਖਿਆ ਜਾਂਦਾ ਹੈ। ਗਵਾਹਾਂ ਦੇ ਅਨੁਸਾਰ ਡੋਡ ਨੇ ਬਿਨਾਂ ਪਹਿਚਾਣ ਪੱਤਰ ਦਿਖਾਏ ਰਾਮਸੇ ਨੂੰ ਸਿਗਰਟ ਵੇਚਣ ਤੋਂ ਮਨਾ ਕਰ ਦਿੱਤਾ ਸੀ। ਇਸ ਤੋਂ ਬਾਅਦ ਰਾਮਸੇ ਨੇ ਡੋਡ ਦੀ ਦਾੜੀ ਖਿੱਚੀ, ਉਨ੍ਹਾਂ ਨੂੰ ਮੁੱਕਾ ਮਾਰਿਆ ਅਤੇ ਜ਼ਮੀਨ 'ਤੇ ਸੁੱਟ ਦਿੱਤਾ। ਉੱਥੇ ਮੌਜੂਦ ਲੋਕਾਂ ਨੇ ਪੁਲਿਸ ਆਉਣ ਤੱਕ ਰਾਮਸੇ ਨੂੰ ਫੜ ਕੇ ਰੱਖਿਆ। ਡੋਡ ਭਾਰਤ ਤੋਂ ਅਮਰੀਕਾ ਆਏ ਹਨ ਅਤੇ ਇੱਥੇ ਉਨ੍ਹਾਂ ਦੀ ਇੱਕ ਦੁਕਾਨ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!