|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਡਿਪਟੀ ਕਮਿਸ਼ਨਰ ਦੇ ਆਦੇਸ਼ਾਂ 'ਤੇ ਅਰਸ਼ਦੀਪ ਨੂੰ ਮਿਲਿਆ ਰੈੱਡ ਕਰਾਸ ਦਾ ਸਹਾਰਾ

ਕਪੂਰਥਲਾ : ਸਥਾਨਕ ਨਸ਼ਾ ਛੁਡਾਊ ਕੇਂਦਰ ਵਿਚ ਇਲਾਜ ਅਧੀਨ ਇਕ ਮਹਿਲਾ ਮਰੀਜ਼ ਦੀ ਲੱਗਭਗ ਸਾਢੇ 6 ਸਾਲ ਦੀ ਬੇਟੀ ਅਰਸ਼ਦੀਪ ਕੌਰ ਕੋਈ ਹੋਰ ਸਹਾਰਾ ਨਾ ਹੋਣ ਕਾਰਨ ਉਸ ਦੇ ਨਾਲ ਹੀ ਨਸ਼ਾ ਛੁਡਾਊ ਕੇਂਦਰ ਵਿਚ ਰਹਿੰਦੀ ਹੈ। ਬੀਤੇ ਦਿਨੀਂ ਨਸ਼ਾ ਛੁਡਾਊ ਕੇਂਦਰ ਦੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਦੇ ਧਿਆਨ ਵਿਚ ਜਦੋਂ ਇਹ ਮਾਮਲਾ ਆਇਆ ਤਾਂ ਉਨਾਂ ਫ਼ੈਸਲਾ ਕੀਤਾ ਕਿ ਬ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਸਥਾਨਕ ਨਸ਼ਾ ਛੁਡਾਊ ਕੇਂਦਰ ਵਿਚ ਇਲਾਜ ਅਧੀਨ ਇਕ ਮਹਿਲਾ ਮਰੀਜ਼ ਦੀ ਲੱਗਭਗ ਸਾਢੇ 6 ਸਾਲ ਦੀ ਬੇਟੀ ਅਰਸ਼ਦੀਪ ਕੌਰ ਕੋਈ ਹੋਰ ਸਹਾਰਾ ਨਾ ਹੋਣ ਕਾਰਨ ਉਸ ਦੇ ਨਾਲ ਹੀ ਨਸ਼ਾ ਛੁਡਾਊ ਕੇਂਦਰ ਵਿਚ ਰਹਿੰਦੀ ਹੈ। ਬੀਤੇ ਦਿਨੀਂ ਨਸ਼ਾ ਛੁਡਾਊ ਕੇਂਦਰ ਦੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਦੇ ਧਿਆਨ ਵਿਚ ਜਦੋਂ ਇਹ ਮਾਮਲਾ ਆਇਆ ਤਾਂ ਉਨਾਂ ਫ਼ੈਸਲਾ ਕੀਤਾ ਕਿ ਬੱਚੀ ਨੂੰ ਰੈੱਡ ਕਰਾਸ ਵੱਲੋਂ ਕਿਸੇ ਵਧੀਆ ਸਕੂਲ ਵਿਚ ਦਾਖ਼ਲ ਕਰਵਾਇਆ ਜਾਵੇ। ਡਿਪਟੀ ਕਮਿਸ਼ਨਰ, ਜਿਹੜੇ ਕਿ ਰੈੱਡ ਕਰਾਸ ਸੁਸਾਇਟੀ ਕਪੂਰਥਲਾ ਦੇ ਪ੍ਰਧਾਨ ਵੀ ਹਨ, ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸ੍ਰੀ ਆਰ. ਸੀ ਬਿਰਹਾ ਵੱਲੋਂ ਸਾਰੇ ਲੋੜੀਂਦੇ ਖਰਚਿਆਂ ਦੀ ਅਦਾਇਗੀ ਕਰਕੇ ਸਥਾਨਕ ਬੇਬੀ ਮਾਡਲ ਸਕੂਲ ਵਿਚ ਦਾਖ਼ਲ ਕਰਵਾ ਦਿੱਤਾ ਗਿਆ।

ਸੰਬੰਧਿਤ ਖ਼ਬਰਾਂ

ਇਸ ਤੋਂ ਇਲਾਵਾ ਉਸ ਨੂੰ ਸਕੂਲ ਦੀ ਨਿਰਧਾਰਤ ਯੂਨੀਫਾਰਮ ਦੇ ਦੋ ਮੁਕੰਮਲ ਸੈੱਟ, ਸਕੂਲ ਬੈਗ, ਕਿਤਾਬਾਂ, ਸਟੇਸ਼ਨਰੀ ਅਤੇ ਹੋਰ ਲੋੜੀਂਦਾ ਸਾਮਾਨ ਵੀ ਲੈ ਕੇ ਦਿੱਤਾ ਗਿਆ। ਡਿਪਟੀ ਕਮਿਸ਼ਨਰ ਨੇ ਅੱਜ ਉਸ ਬੱਚੀ ਨੂੰ ਮਿਲ ਕੇ ਆਸ਼ੀਰਵਾਦ ਦਿੱਤਾ ਅਤੇ ਪੜ-ਲਿਖ ਕੇ ਵੱਡਾ ਮੁਕਾਮ ਹਾਸਲ ਕਰਨ ਦੀ ਪ੍ਰੇਰਨਾ ਦਿੱਤੀ। ਉਨਾਂ ਇਸ ਮੌਕੇ ਰੈੱਡ ਕਰਾਸ ਦੇ ਸਕੱਤਰ ਸ੍ਰੀ ਆਰ. ਸੀ ਬਿਰਹਾ ਨੂੰ ਹਦਾਇਤ ਕੀਤੀ ਕਿ ਆਉਣ ਵਾਲੇ ਸਮੇਂ ਵਿਚ ਵੀ ਇਸ ਬੱਚੀ ਦੀ ਪੜਾਈ ਸਬੰਧੀ ਹਰੇਕ ਜ਼ਰੂਰਤ ਦਾ ਖਿਆਲ ਰੱਖਿਆ ਜਾਵੇ। ਰੈੱਡ ਕਰਾਸ ਦੇ ਇਸ ਉਪਰਾਲੇ ਤੋਂ ਬੱਚੀ ਵਾਕਿਆ ਹੀ ਬਹੁਤ ਖੁਸ਼ ਨਜ਼ਰ ਆ ਰਹੀ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!