|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

27 ਸਤੰਬਰ ਭਾਰਤ ਬੰਦ ਦੇ ਸੱਦੇ ਦਾ ਲੋਕ ਵੱਧ ਤੋਂ ਵੱਧ ਸਾਥ ਦੇਣ

ਦਿੱਲੀ (ਦੇਵ ਇੰਦਰਜੀਤ) : ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਅੰਦੋਲਨ ਦੇ ਚੱਲਦਿਆਂ 27 ਸਤੰਬਰ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਤੇ ਬੀ. ਕੇ. ਯੂ. ਚਡ਼ੂਨੀ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚਡ਼ੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਰਾਹੀਂ ਭਾਰਤ ’ਤੇ ਕਾਰਪੋ

NRI Post Desk · 1891 ਦਿਨ ਪਹਿਲਾਂ · ਅੱਪਡੇਟ 1891 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
27 ਸਤੰਬਰ ਭਾਰਤ ਬੰਦ ਦੇ ਸੱਦੇ ਦਾ ਲੋਕ ਵੱਧ ਤੋਂ ਵੱਧ ਸਾਥ ਦੇਣ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਅੰਦੋਲਨ ਦੇ ਚੱਲਦਿਆਂ 27 ਸਤੰਬਰ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਤੇ ਬੀ. ਕੇ. ਯੂ. ਚਡ਼ੂਨੀ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚਡ਼ੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਰਾਹੀਂ ਭਾਰਤ ’ਤੇ ਕਾਰਪੋਰੇਟ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ।

ਸੰਬੰਧਿਤ ਖ਼ਬਰਾਂ

ਇਕ ਸਾਜ਼ਿਸ਼ ਦੇ ਤਹਿਤ ਭਾਜਪਾ ਸਰਕਾਰ ਲੋਕਾਂ ਨੂੰ ਗੁਲਾਮ ਬਣਾਉਣਾ ਚਾਹੁੰਦੀ ਹੈ। ਅੱਜ ਸਾਰੇ ਦੇਸ਼ ਵਿਚ ਅੰਦੋਲਨ ਚੱਲ ਰਿਹਾ ਹੈ। ਸੈਂਕੜੇ ਕਿਸਾਨ ਸ਼ਹੀਦ ਹੋ ਗਏ ਹਨ ਪਰ ਭਾਜਪਾ ਕਾਨੂੰਨਾਂ ਵਿਚ ਖਾਮੀਆਂ ਮੰਨਦੇ ਹੋਏ ਵੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਣਾ ਚਾਹੁੰਦੀ।

ਸਰਕਾਰ ਨੂੰ ਲੋਕਾਂ ਅੱਗੇ ਝੁਕਣਾ ਹੀ ਪਵੇਗਾ। ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਾਨੂੰਨ ਵਾਪਸ ਨਹੀਂ ਹੋ ਜਾਂਦੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਕਿਸਾਨੀ ਅੰਦੋਲਨ ਦਾ ਸਹਿਯੋਗ ਕਰਨ ਅਤੇ 27 ਸਤੰਬਰ ਭਾਰਤ ਬੰਦ ਦੇ ਸੱਦੇ ਦਾ ਵੱਧ ਤੋਂ ਵੱਧ ਸਾਥ ਦੇਣ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!