|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵਿਅਕਤੀ ਨੇ ਬਿਆਸ ਦਰਿਆ 'ਚ ਛਾਲ ਮਾਰ ਦਿੱਤੀ, ਗੋਤਾਖੋਰਾਂ ਵੱਲੋਂ ਭਾਲ

ਬਿਆਸ : ਸ਼ੁੱਕਰਵਾਰ ਦੇਰ ਰਾਤ ਜਲੰਧਰ ਵਾਸੀ ਇਕ ਵਿਅਕਤੀ ਨੇ ਬਿਆਸ ਦਰਿਆ 'ਚ ਛਾਲ ਮਾਰ ਦਿੱਤੀ, ਜਿਸ ਦੀ ਗੋਤਾਖੋਰਾਂ ਵੱਲੋਂ ਭਾਲ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਥਾਣਾ ਬਿਆਸ ਮੁਖੀ ਇੰਸਪੈਕਟਰ ਅਮਰੀਕ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਕਰੀਬ ਸਾਢੇ 9 ਵਜੇ ਇਕ ਐਕਟਿਵਾ ਸਵਾਰ ਬਿਆਸ ਦਰਿਆ ਦੇ ਪੁਲ 'ਤੇ ਰੁਕਿਆ, ਜਿਸ ਨੇ ਐਕਟਿਵਾ ਖੜ੍ਹੀ ਕਰ ਕੇ ਖੁਦ ਬਿਆਸ ਦਰਿਆ 'ਚ ਛਾਲ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਬਿਆਸ : ਸ਼ੁੱਕਰਵਾਰ ਦੇਰ ਰਾਤ ਜਲੰਧਰ ਵਾਸੀ ਇਕ ਵਿਅਕਤੀ ਨੇ ਬਿਆਸ ਦਰਿਆ 'ਚ ਛਾਲ ਮਾਰ ਦਿੱਤੀ, ਜਿਸ ਦੀ ਗੋਤਾਖੋਰਾਂ ਵੱਲੋਂ ਭਾਲ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਥਾਣਾ ਬਿਆਸ ਮੁਖੀ ਇੰਸਪੈਕਟਰ ਅਮਰੀਕ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਕਰੀਬ ਸਾਢੇ 9 ਵਜੇ ਇਕ ਐਕਟਿਵਾ ਸਵਾਰ ਬਿਆਸ ਦਰਿਆ ਦੇ ਪੁਲ 'ਤੇ ਰੁਕਿਆ, ਜਿਸ ਨੇ ਐਕਟਿਵਾ ਖੜ੍ਹੀ ਕਰ ਕੇ ਖੁਦ ਬਿਆਸ ਦਰਿਆ 'ਚ ਛਾਲ ਮਾਰ ਦਿੱਤੀ।ਜਾਣਕਾਰੀ ਮਿਲਣ 'ਤੇ ਗੋਤਾਖੋਰਾਂ ਵੱਲੋਂ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ।

ਸੰਬੰਧਿਤ ਖ਼ਬਰਾਂ

ਐਕਟਿਵਾ 'ਚੋਂ ਮਿਲੇ ਕਾਗਜ਼ਾਤਾਂ ਦੇ ਆਧਾਰ 'ਤੇ ਉਕਤ ਵਿਅਕਤੀ ਦੀ ਪਛਾਣ ਭਾਰਤ ਭੂਸ਼ਣ ਪੁੱਤਰ ਫਕੀਰ ਚੰਦ ਵਾਸੀ ਸੰਤੋਖਪੁਰਾ ਜਲੰਧਰ ਵਜੋਂ ਹੋਈ ਹੈ, ਜੋ ਕਿ ਅਕਾਊਂਟੈਂਟ ਦਾ ਕੰਮ ਕਰਦਾ ਸੀ। ਇਸ ਸਬੰਧੀ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਥਾਣਾ ਬਿਆਸ ਵਿਖੇ ਡੀਡੀਆਰ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!