|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਪੰਜਾਬ ਨੇ ਖੁੱਲ੍ਹੇ ਬੋਰਵੈੱਲ ਬਾਰੇ ਜਾਣਕਾਰੀ ਦੇਣ ਵਾਲੇ ਵਿਅਕਤੀ ਨੂੰ ਜਿਥੇ ਪੰਜ ਹਜ਼ਾਰ ਰੁਪਏ ਇਨਾਮ

ਚੰਡੀਗੜ : ਮਿਸ਼ਨ ਤੰਦਰੁਸਤ ਪੰਜਾਬ ਨੇ ਖੁੱਲ੍ਹੇ ਬੋਰਵੈੱਲ ਬਾਰੇ ਜਾਣਕਾਰੀ ਦੇਣ ਵਾਲੇ ਵਿਅਕਤੀ ਨੂੰ ਜਿਥੇ ਪੰਜ ਹਜ਼ਾਰ ਰੁਪਏ ਇਨਾਮ ਦੇਣ ਦਾ ਫੈਸਲਾ ਕੀਤਾ ਹੈ, ਉਥੇ ਇਕ ਮਹੀਨੇ ਦੇ ਅੰਦਰ ਅੰਦਰ ਬੋਰਵੈੱਲ ਬੰਦ ਨਾ ਕਰਨ ਵਾਲੇ ਸਬੰਧਤ ਵਿਅਕਤੀ ਖਿਲਾਫ਼ ਫੌਜਦਾਰੀ ਕੇਸ ਦਰਜ ਕਰਨ ਅਤੇ ਜ਼ਮੀਨ ਮਾਲਕ ਨੂੰ ਜੁਰਮਾਨਾ ਲਗਾਉਣ ਦੀ ਸਿਫਾਰਸ਼ ਕੀਤੀ ਹੈ।ਮਿਸ਼ਨ ਤੰਦਰੁਸਤ ਪੰਜਾਬ ਦੇ ਡਾਇਰੈਕਟਰ ਕਾਹਨ

NRI Post Desk · 2261 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ : ਮਿਸ਼ਨ ਤੰਦਰੁਸਤ ਪੰਜਾਬ ਨੇ ਖੁੱਲ੍ਹੇ ਬੋਰਵੈੱਲ ਬਾਰੇ ਜਾਣਕਾਰੀ ਦੇਣ ਵਾਲੇ ਵਿਅਕਤੀ ਨੂੰ ਜਿਥੇ ਪੰਜ ਹਜ਼ਾਰ ਰੁਪਏ ਇਨਾਮ ਦੇਣ ਦਾ ਫੈਸਲਾ ਕੀਤਾ ਹੈ, ਉਥੇ ਇਕ ਮਹੀਨੇ ਦੇ ਅੰਦਰ ਅੰਦਰ ਬੋਰਵੈੱਲ ਬੰਦ ਨਾ ਕਰਨ ਵਾਲੇ ਸਬੰਧਤ ਵਿਅਕਤੀ ਖਿਲਾਫ਼ ਫੌਜਦਾਰੀ ਕੇਸ ਦਰਜ ਕਰਨ ਅਤੇ ਜ਼ਮੀਨ ਮਾਲਕ ਨੂੰ ਜੁਰਮਾਨਾ ਲਗਾਉਣ ਦੀ ਸਿਫਾਰਸ਼ ਕੀਤੀ ਹੈ।ਮਿਸ਼ਨ ਤੰਦਰੁਸਤ ਪੰਜਾਬ ਦੇ ਡਾਇਰੈਕਟਰ ਕਾਹਨ ਸਿੰਘ ਪੰਨੂੰ ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਲਿਖੇ ਪੱਤਰ ਵਿਚ ਸਾਰੇ ਬੋਰਵੈੱਲ ਸਹੀ ਢੰਗ ਨਾਲ ਬੰਦ ਕਰਨ ਬਾਰੇ ਯਕੀਨੀ ਕਰਨ ਲਈ ਕਿਹਾ ਹੈ।

ਉਨ੍ਹਾਂ ਇਸ ਸਬੰਧੀ ਪ੍ਰਚਾਰ ਮੁਹਿੰਮ ਸ਼ੁਰੂ ਕਰਨ ਦਾ ਸੁਝਾਅ ਵੀ ਦਿੱਤਾ ਤਾਂ ਜੋ ਕਿਸਾਨਾਂ ਨੂੰ ਖੁੱਲ੍ਹੇ ਪਏ ਬੋਰਵੈਲ ਦੇ ਖਤਰਿਆਂ ਤੋਂ ਜਾਣੂ ਕਰਵਾਇਆ ਜਾਵੇ। ਖੇਤੀਬਾੜੀ ਵਿਭਾਗ ਵਲੋਂ ਖੇਤਰੀ ਪੱਧਰ 'ਤੇ ਮੀਟਿੰਗਾਂ ਕੀਤੀਆਂ ਜਾਣ ਤਾਂ ਜੋ ਅਜਿਹੇ ਬੋਰਵੇਲ ਦੀ ਪਛਾਣ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਉਨ੍ਹਾਂ ਨੂੰ ਬੰਦ ਕਰਨ ਲਈ ਪ੍ਰੇਰਿਤ ਕੀਤਾ ਜਾਵੇ।ਉਨ੍ਹਾਂ ਦੱਸਿਆ ਕਿ ਲਗਭਗ ਅਜਿਹੇ ਛੱਡੇ ਗਏ ਬੋਰਵੈੱਲਾਂ ਬਦਲੇ ਸਾਰੇ ਕਿਸਾਨਾਂ ਨੇ ਨਵੇਂ ਬੋਰਵੈੱਲਾਂ ਲਈ ਬਿਜਲੀ ਕੁਨੈਕਸ਼ਨ ਪ੍ਰਾਪਤ ਕੀਤਾ ਹੋਇਆ ਹੈ, ਇਸ ਲਈ ਪੀਐਸਪੀਸੀਐਲ ਦੇ ਅਧਿਕਾਰੀ ਵਿਸ਼ੇਸ਼ ਤੌਰ 'ਤੇ ਜੂਨੀਅਰ ਇੰਜੀਨੀਅਰਜ਼ ਇਹ ਯਕੀਨੀ ਬਣਾਉਣ ਕਿ ਸਾਰੇ ਛੱਡੇ ਹੋਏ ਬੋਰਵੈੱਲ ਬੰਦ ਕਰ ਦਿੱਤੇ ਜਾਣ।

ਸੰਬੰਧਿਤ ਖ਼ਬਰਾਂ

ਇਸ ਤੋਂ ਇਲਾਵਾ, ਗ੍ਰਾਮ ਪੰਚਾਇਤਾਂ ਦੇ ਸਾਰੇ ਮੈਂਬਰਾਂ ਤੋਂ ਤਸਦੀਕ ਕਰਵਾਉਣ ਤੋਂ ਬਾਅਦ ਗ੍ਰਾਮ ਪੰਚਾਇਤਾਂ ਮਤਾ ਪਾਸ ਕਰਨ ਤਾਂ ਜੋ ਪਿੰਡ ਦੇ ਰੈਵੇਨਿਊ ਅਸਟੇਟ (ਮੌਊਜਾ) ਵਿਚ ਕੋਈ ਬੋਰਵੈੱਲ ਖੁੱਲ੍ਹਾ ਨਾ ਰਹੇ। ਪਿੰਡ ਵਿਚ ਖੁੱਲ੍ਹੇ ਪਏ ਬੋਰਵੈਲਾਂ ਬਾਰੇ ਤਸਦੀਕ ਕਰਨ ਲਈ ਪਿੰਡ ਦੇ ਪੰਚਾਇਤ ਸਕੱਤਰ ਵੀ ਪਿੰਡ ਦੇ ਸਾਰੇ ਨੰਬਰਦਾਰਾਂ ਨਾਲ ਸੰਪਰਕ ਕਰਨ।ਉਨ੍ਹਾਂ ਐਸ. ਡੀ.ਐਮ ਅਤੇ ਡੀ.ਐਸ.ਪੀ ਨੂੰ ਵੀ ਆਪਣੇ ਖੇਤਰ ਦਾ ਦੌਰਾ ਕਰਨ ਦੀ ਸਲਾਹ ਦਿੱਤੀ। ਨਗਰ ਨਿਗਮ ਸੰਸਥਾਵਾਂ ਦੇ ਕਾਰਜਕਾਰੀ ਅਧਿਕਾਰੀ/ਕਮਿਸ਼ਨਰ ਸਾਰੇ ਕਾਊਂਸਲਰਾਂ ਨਾਲ ਗੱਲਬਾਤ ਕਰਨ ਤਾਂ ਜੋ ਅੱਗੇ ਇਹ ਸਮੱਸਿਆ ਬਾਰੇ ਆਪਣੇ ਇਲਾਕੇ ਦੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਸਬੰਧੀ ਲੋੜੀਂਦੀ ਕਾਰਵਾਈ ਕਰਨ।

ਉਨ੍ਹਾਂ ਪੰਜਾਬ ਜਲ ਸਰੋਤ ਅਤੇ ਵਿਕਾਸ ਨਿਗਮ (ਟਿਊਬਵੈੱਲ ਕਾਰਪੋਰੇਸ਼ਨ) ਅਤੇ ਪੰਜਾਬ ਪੇਂਡੂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਜੋ ਭੂਮੀਗਤ ਪਾਣੀ ਦੀ ਸਪਲਾਈ ਅਤੇ ਸਿੰਜਾਈ ਦੀਆਂ ਸਕੀਮਾਂ ਚਲਾ ਰਹੇ ਹਨ, ਨੂੰ ਆਪਣੇ ਗੈਰ-ਵਰਤੋਂ ਵਾਲੇ ਬੋਰਵੈੱਲਜ਼ ਜੇ ਕੋਈ ਹੋਣ, ਨੂੰ ਇਕ ਮਹੀਨੇ ਦੀ ਮਿਆਦ ਵਿਚ ਬੰਦ ਕਰਨ ਨੂੰ ਕਿਹਾ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!