|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

US 'ਚ ਉੱਤਰੀ ਕੈਰੋਲੀਨਾ ਹਾਈਵੇਅ 'ਤੇ ਟਰੈਕਟਰ-ਟ੍ਰੇਲਰ 'ਤੇ ਡਿੱਗਾ ਜਹਾਜ਼, ਮਚੇ ਭਾਂਬੜ, ਦੇਖੋ ਤਸਵੀਰਾਂ

ਨਿਊਜ਼ ਡੈਸਕ (ਜਸਕਮਲ) : ਅਮਰੀਕਾ ਵਿਚ ਉੱਤਰੀ ਕੈਰੋਲੀਨਾ ਦੇ ਹਾਈਵੇਅ ਉੱਤੇ ਬੁੱਧਵਾਰ ਨੂੰ ਇਕ ਜਹਾਜ਼ ਹਾਦਸਾਗ੍ਰਸਤ ਹੋ ਕੇ ਇਕ ਟਰੈਕਟਰ-ਟ੍ਰੇਲਰ 'ਤੇ ਡਿੱਗ ਗਿਆ, ਜਿਸ ਵਿਚ ਪਾਇਲਟ ਦੀ ਮੌਤ ਹੋ ਗਈ। ਫੈਡਰਲ ਐਵੀਏਸ਼ਨ ਐਡਮਿਨਿਸਟ੍ਰੇਸ਼ਨ (FAA) ਨੇ ਦੱਸਿਆ ਕਿ 2 ਇੰਜਣਾਂ ਵਾਲਾ ਜਹਾਜ ਬੀਚਕ੍ਰਾਫਟ ਬੈਰਨ ਸ਼ਾਮ 5:35 ਵਜੇ ਲੈਕਸਿੰਗਟਨ ਵਿਚ ਡੇਵਿਡਸਨ ਕਾਉਂਟੀ ਹਵਾਈ ਅੱਡੇ ਨੇੜੇ ਹਾ

NRI Post Desk · 1743 ਦਿਨ ਪਹਿਲਾਂ · ਅੱਪਡੇਟ 1743 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
US 'ਚ ਉੱਤਰੀ ਕੈਰੋਲੀਨਾ ਹਾਈਵੇਅ 'ਤੇ ਟਰੈਕਟਰ-ਟ੍ਰੇਲਰ 'ਤੇ ਡਿੱਗਾ ਜਹਾਜ਼, ਮਚੇ ਭਾਂਬੜ, ਦੇਖੋ ਤਸਵੀਰਾਂ
📷 NRI Post Desk

ਨਿਊਜ਼ ਡੈਸਕ (ਜਸਕਮਲ) : ਅਮਰੀਕਾ ਵਿਚ ਉੱਤਰੀ ਕੈਰੋਲੀਨਾ ਦੇ ਹਾਈਵੇਅ ਉੱਤੇ ਬੁੱਧਵਾਰ ਨੂੰ ਇਕ ਜਹਾਜ਼ ਹਾਦਸਾਗ੍ਰਸਤ ਹੋ ਕੇ ਇਕ ਟਰੈਕਟਰ-ਟ੍ਰੇਲਰ 'ਤੇ ਡਿੱਗ ਗਿਆ, ਜਿਸ ਵਿਚ ਪਾਇਲਟ ਦੀ ਮੌਤ ਹੋ ਗਈ। ਫੈਡਰਲ ਐਵੀਏਸ਼ਨ ਐਡਮਿਨਿਸਟ੍ਰੇਸ਼ਨ (FAA) ਨੇ ਦੱਸਿਆ ਕਿ 2 ਇੰਜਣਾਂ ਵਾਲਾ ਜਹਾਜ ਬੀਚਕ੍ਰਾਫਟ ਬੈਰਨ ਸ਼ਾਮ 5:35 ਵਜੇ ਲੈਕਸਿੰਗਟਨ ਵਿਚ ਡੇਵਿਡਸਨ ਕਾਉਂਟੀ ਹਵਾਈ ਅੱਡੇ ਨੇੜੇ ਹਾਦਸਾਗ੍ਰਸਤ ਹੋ ਕੇ ਅੰਤਰਰਾਜੀ 85 ਦੱਖਣੀ ਹਾਈਵੇਅ 'ਤੇ ਇਕ ਟਰੈਕਟਰ ਟਰੇਲਰ ਨਾਲ ਟਕਰਾ ਗਿਆ।

ਸੰਬੰਧਿਤ ਖ਼ਬਰਾਂ

ਸ਼ੁਰੂਆਤੀ ਰਿਪੋਰਟਾਂ ਵਿਚ ਕਿਹਾ ਗਿਆ ਹੈ ਕਿ ਜਹਾਜ਼ ਹਵਾਈ ਅੱਡੇ ਤੋਂ ਉਡਾਣ ਭਰ ਰਿਹਾ ਸੀ, ਉਦੋਂ ਇਹ ਹੇਠਾਂ ਡਿੱਗ ਗਿਆ ਅਤੇ ਟਰੈਕਟਰ-ਟ੍ਰੇਲਰ ਨਾਲ ਟਕਰਾ ਗਿਆ। ਇਸ ਹਾਦਸੇ ਵਿਚ ਪਾਇਲਟ ਦੀ ਮੌਤ ਹੋ ਗਈ। ਉਸ ਦੀ ਪਛਾਣ ਅਜੇ ਸਾਹਮਣੇ ਨਹੀਂ ਆਈ ਹੈ।

FAA ਨੇ ਕਿਹਾ ਕਿ ਉਹ ਨੈਸ਼ਨਲ ਟ੍ਰਾਂਸਪੋਰਟੇਸ਼ਨ ਸੇਫਟੀ ਬੋਰਡ ਦੇ ਸਹਿਯੋਗ ਨਾਲ ਹਾਦਸੇ ਦੀ ਜਾਂਚ ਕਰੇਗਾ। ਅਖਬਾਰਾਂ ਦੀਆਂ ਰਿਪੋਰਟਾਂ ਵਿਚ ਕਿਹਾ ਗਿਆ ਹੈ ਕਿ ਟਰੈਕਟਰ ਟਰਾਲੇ ਦੇ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਸ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!