|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ ਦੀ ਚਿਤਾਵਨੀ; ਜੇਕਰ ਯੂਕਰੇਨ 'ਤੇ ਹਮਲਾ ਹੋਇਆ ਤਾਂ ਨਤੀਜਾ ਭੁਗਤਣ ਲਈ ਤਿਆਰ ਰਹੇ ਰੂਸ

ਨਿਊਜ਼ ਡੈਸਕ ( ਰਿੰਪੀ ਸ਼ਰਮਾ) ; ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ਨੇ ਰੂਸ ਨੂੰ ਯੂਕਰੇਨ ’ਤੇ ਹਮਲਾ ਕਰਨ ਦੀ ਸਥਿਤੀ ਵਿਚ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਹੈ। ਵਾਈਟ ਹਾਊਸ ਦੀ ਪ੍ਰਧਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਸੰਕਟ ਨੂੰ ਘੱਟ ਕਰਨ ਲਈ ਇਕ ਰਾਜਨੀਤਕ ਹੱਲ ਤੱਕ ਪਹੁੰਚਣ ਦੀ ਦਿਸ਼ਾ ਵਿਚ ਸਰਗਰਮ ਰੂਪ ਵਿਚ ਕੰਮ ਕਰ ਰਹੇ ਹਾਂ।

NRI Post Desk · 1745 ਦਿਨ ਪਹਿਲਾਂ · ਅੱਪਡੇਟ 1745 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਮਰੀਕਾ ਦੀ ਚਿਤਾਵਨੀ; ਜੇਕਰ ਯੂਕਰੇਨ 'ਤੇ ਹਮਲਾ ਹੋਇਆ ਤਾਂ ਨਤੀਜਾ ਭੁਗਤਣ ਲਈ ਤਿਆਰ ਰਹੇ ਰੂਸ
📷 NRI Post Desk

ਨਿਊਜ਼ ਡੈਸਕ ( ਰਿੰਪੀ ਸ਼ਰਮਾ) ; ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ਨੇ ਰੂਸ ਨੂੰ ਯੂਕਰੇਨ ’ਤੇ ਹਮਲਾ ਕਰਨ ਦੀ ਸਥਿਤੀ ਵਿਚ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਹੈ। ਵਾਈਟ ਹਾਊਸ ਦੀ ਪ੍ਰਧਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਸੰਕਟ ਨੂੰ ਘੱਟ ਕਰਨ ਲਈ ਇਕ ਰਾਜਨੀਤਕ ਹੱਲ ਤੱਕ ਪਹੁੰਚਣ ਦੀ ਦਿਸ਼ਾ ਵਿਚ ਸਰਗਰਮ ਰੂਪ ਵਿਚ ਕੰਮ ਕਰ ਰਹੇ ਹਾਂ। ਉਨ੍ਹਾਂ ਨੇ ਯੂਕਰੇਨ ਦੀਆਂ ਸੀਮਾਵਾਂ ’ਤੇ ਰੂਸ ਦੇ ਲਗਾਤਾਰ ਫੌਜੀ ਇਕੱਠ ਦੇ ਜਵਾਬ 'ਚ ਚੱਲ ਰਹੀਆਂ ਰਾਜਨੀਤਕ ਤੇ ਕੂਟਨੀਤਕ ਕੋਸ਼ਿਸ਼ਾਂ ਦੀ ਵੀ ਸਮੀਖਿਆ ਕੀਤੀ ਤੇ ਯੂਕਰੇਨ ਨੂੰ ਸਮਰਥਨ ਦੀ ਪੁਸ਼ਟੀ ਵੀ ਕੀਤੀ।

ਸੰਬੰਧਿਤ ਖ਼ਬਰਾਂ

ਜੀਨ ਪਿਯਰੇ ਨੇ ਕਿਹਾ ਕਿ ਖਦਸ਼ਾ ਹੈ ਕਿ ਕਿਸੇ ਵੀ ਸਮੇਂ ਹਮਲਾ ਸ਼ੁਰੂ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਕਿਸੇ ਵੀ ਸਥਿਤੀ ਦਾ ਟਾਕਰਾ ਕਰਨ ਲਈ ਤਿਆਰ ਹੈ। ਜੀਨ ਪਿਯਰੇ ਨੇ ਕਿਹਾ ਕਿ ਰਾਸ਼ਟਰਪਤੀ ਜੋਅ ਬਾਇਡਨ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਆਪਣੀ ਗੱਲਬਾਤ 'ਚ ਇਹ ਸਪੱਸ਼ਟ ਕੀਤਾ ਹੈ ਕਿ ਜੇਕਰ ਰੂਸ ਯੂਕਰੇਨ ’ਤੇ ਹਮਲਾ ਕਰਦਾ ਹੈ ਤਾਂ ਅਮਰੀਕਾ ਆਪਣੇ ਸਹਿਯੋਗੀਆਂ ਦੇ ਨਾਲ ਮਿਲ ਕੇ ਨਿਰਣਾਇਕ ਜਵਾਬ ਦੇਵੇਗਾ ਅਤੇ ਰੂਸ ਨੂੰ ਤੁਰੰਤ ਅਤੇ ਗੰਭੀਰ ਨਤੀਜੇ ਭੁਗਤਣੇ ਪੈਣਗੇ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!