|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਲੋਕਤੰਤਰ ਵਿੱਚ ਵੋਟ ਹੀ ਲੋਕਾਂ ਦੀ ਅਸਲ ਤਾਕਤ : ਅਵਤਾਰ ਸਿੰਘ ਭੁੱਲਰ

ਕਪੂਰਥਲਾ : ਲੋਕ ਸਭਾ ਚੋਣਾਂ ਨੂੰ ਦੇਸ਼ ਦਾ ਮਹਾਂ ਉਤਸਵ ਦਾ ਨਾਅਰਾ ਦਿੰਦਿਆਂ ਫੀਲਡ ਆਊਟਰੀਚ ਬਿਊਰੋ ਜਲੰਧਰ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਸਥਾਨਕ ਗੁਰੂ ਨਾਨਕ ਕਾਲਜ ਆਫ ਐਜੂਕੇਸ਼ਨ ਫਾਰ ਵਿਮਿਨ ਵਿਖੇ ਭਾਸ਼ਣ ਮੁਕਾਬਲੇ ਕਰਵਾਏ ਗਏ। 'ਲੋਕਤੰਤਰ ਵਿਚ ਨੌਜਵਾਨਾਂ ਦਾ ਯੋਗਦਾਨ' ਵਿਸ਼ੇ 'ਤੇ ਕਰਵਾਏ ਗਏ ਇਨਾਂ ਭਾਸ਼ਣ ਮੁਕਾਬਲਿਆਂ ਵਿਚ 15 ਵਿਦਿਆਰਥਣਾਂ ਨੇ ਭਾਗ ਲਿਆ। ਇਸ ਮੌਕੇ ਵਧੀ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਲੋਕ ਸਭਾ ਚੋਣਾਂ ਨੂੰ ਦੇਸ਼ ਦਾ ਮਹਾਂ ਉਤਸਵ ਦਾ ਨਾਅਰਾ ਦਿੰਦਿਆਂ ਫੀਲਡ ਆਊਟਰੀਚ ਬਿਊਰੋ ਜਲੰਧਰ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਸਥਾਨਕ ਗੁਰੂ ਨਾਨਕ ਕਾਲਜ ਆਫ ਐਜੂਕੇਸ਼ਨ ਫਾਰ ਵਿਮਿਨ ਵਿਖੇ ਭਾਸ਼ਣ ਮੁਕਾਬਲੇ ਕਰਵਾਏ ਗਏ। 'ਲੋਕਤੰਤਰ ਵਿਚ ਨੌਜਵਾਨਾਂ ਦਾ ਯੋਗਦਾਨ' ਵਿਸ਼ੇ 'ਤੇ ਕਰਵਾਏ ਗਏ ਇਨਾਂ ਭਾਸ਼ਣ ਮੁਕਾਬਲਿਆਂ ਵਿਚ 15 ਵਿਦਿਆਰਥਣਾਂ ਨੇ ਭਾਗ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਸਮਾਗਮ ਦੀ ਪ੍ਰਧਾਨਗੀ ਕਾਲਜ ਦੇ ਪ੍ਰਿੰਸੀਪਲ ਸ੍ਰੀਮਤੀ ਮਨਜੀਤ ਕੌਰ ਨੇ ਕੀਤੀ।

ਸੰਬੰਧਿਤ ਖ਼ਬਰਾਂ

ਮੁੱਖ ਮਹਿਮਾਨ ਸ. ਅਵਤਾਰ ਸਿੰਘ ਭੁੱਲਰ ਨੇ ਇਸ ਮੌਕੇ ਫੀਲਡ ਆਊਟਰੀਚ ਬਿਊਰੋ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਦਿਆਰਥਣਾਂ ਨੂੰ ਅਗਾਮੀ ਲੋਕ ਸਭਾ ਚੋਣਾਂ ਵਿਚ ਆਪਣੀ ਵੋਟ ਪਾਉਣ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕਰਨ ਲਈ ਕਿਹਾ। ਇਸ ਤੋਂ ਇਲਾਵਾ ਉਨਾਂ ਲੋਕਤੰਤਰ ਵਿਚ ਵੋਟ ਦੀ ਸ਼ਕਤੀ ਬਾਰੇ ਵਿਸਥਾਰ ਨਾਲ ਰੋਸ਼ਨੀ ਪਾਈ। ਫੀਲਡ ਆਊਟਰੀਚ ਬਿਊਰੋ ਜਲੰਧਰ ਦੇ ਨੋਡਲ ਅਫ਼ਸਰ ਸ੍ਰੀ ਕਵੀਸ਼ ਦੱਤ ਨੇ ਵਿਭਾਗ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਪੂਰਥਲਾ ਵਿਚ ਇਹ ਉਨਾਂ ਦਾ ਚੌਥਾ ਪ੍ਰੋਗਰਾਮ ਹੈ ਅਤੇ ਕਪੂਰਥਲਾ ਵਾਸੀਆਂ ਨੇ ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ ਹੈ।

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਅਧਿਕਾਰੀ ਗੁਰਕਮਲ ਸਿੰਘ ਨੇ ਵੀ ਇਸ ਮੌਕੇ ਐਨ. ਐਸ. ਵੀ. ਪੀ ਪੋਰਟਲ ਸਬੰਧੀ ਅਹਿਮ ਜਾਣਕਾਰੀਆਂ ਸਾਂਝੀਆਂ ਕੀਤੀਆਂ। ਪ੍ਰਿੰਸੀਪਲ ਮਨਜੀਤ ਕੌਰ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਭਾਰਤ ਵਿਚ ਲੋਕਤੰਤਰਿਕ ਇਤਿਹਾਸ 'ਤੇ ਚਾਨਣਾ ਪਾਇਆ। ਸਰਕਾਰੀ ਸਕੂਲ ਮਨਸੂਰਵਾਲ ਦੋਨਾ ਦੀ ਅਧਿਆਪਕਾ ਸੁਨੀਤਾ ਸਿੰਘ ਤੇ ਸਰਕਾਰੀ ਕਾਲਜ ਕਪੂਰਥਲਾ ਦੇ ਮੰਗਲ ਸਿੰਘ ਨੇ ਵੀ ਇਸ ਮੌਕੇ ਸੰਬੋਧਨ ਕੀਤਾ। ਭਾਸ਼ਣ ਮੁਕਾਬਲਿਆਂ ਵਿਚ ਅਰਸ਼ਦੀਪ ਕੌਰ ਨੇ ਪਹਿਲਾ, ਨਵਦੀਪ ਕੌਰ ਨੇ ਦੂਸਰਾ ਅਤੇ ਕਿਰਨ ਕੁਮਾਰੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸਵਿੰਦਰ ਕੌਰ ਅਤੇ ਮਿਸ ਸਪਨਾ ਸੈਣੀ ਨੇ ਜੱਜਾਂ ਦੀ ਭੂਮਿਕਾ ਅਦਾ ਕੀਤੀ। ਇਸ ਮੌਕੇ ਦੀਪਮਾਲਾ, ਪ੍ਰਿਅੰਕਾ, ਸੁਪਰਡੈਂਟ ਸੁਰਜੀਤ ਸਿੰਘ ਤੇ ਸਮੂਹ ਸਟਾਫ ਹਾਜ਼ਰ ਸੀ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!