|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਆਸਟ੍ਰੇਲੀਆ

AAP ਦੇ ਵਿਧਾਇਕਾਂ ਨੇ ਆਸਟ੍ਰੇਲੀਆ ਤੇ ਕੁਵੈਤ 'ਚ ਫਸੀਆਂ 2 ਧੀਆਂ ਦੀ ਵਾਪਸੀ ਲਈ ਵਿਦੇਸ਼ ਮੰਤਰਾਲੇ ਕੋਲ ਪਹੁੰਚ ਕੀਤੀ

ਚੰਡੀਗੜ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ ਨੇ ਆਸਟ੍ਰੇਲੀਆ ਤੇ ਕੁਵੈਤ 'ਚ ਫਸੀਆਂ ਪੰਜਾਬ ਦੀਆਂ ਦੋ ਧੀਆਂ ਦੀ ਵਤਨ ਵਾਪਸੀ ਲਈ ਕੇਂਦਰੀ ਵਿਦੇਸ਼ ਮੰਤਰਾਲੇ ਕੋਲ ਪਹੁੰਚ ਕੀਤੀ ਹੈ।ਆਪ' ਹੈੱਡਕੁਆਰਟਰ ਵੱਲੋਂ ਜਾਰੀ ਬਿਆਨ ਰਾਹੀਂ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਗੜ੍ਹਸ਼ੰਕਰ ਤੋਂ ਵਿਧਾਇਕ ਅਤੇ ਐੱਨਆਰਆਈ ਵਿੰਗ ਦੇ ਸੂਬਾ ਪ੍ਰਧਾਨ ਜੈ ਕਿਸ਼ਨ ਸਿੰਘ ਰੋੜੀ

NRI Post Desk · 2261 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ ਨੇ ਆਸਟ੍ਰੇਲੀਆ ਤੇ ਕੁਵੈਤ 'ਚ ਫਸੀਆਂ ਪੰਜਾਬ ਦੀਆਂ ਦੋ ਧੀਆਂ ਦੀ ਵਤਨ ਵਾਪਸੀ ਲਈ ਕੇਂਦਰੀ ਵਿਦੇਸ਼ ਮੰਤਰਾਲੇ ਕੋਲ ਪਹੁੰਚ ਕੀਤੀ ਹੈ।ਆਪ' ਹੈੱਡਕੁਆਰਟਰ ਵੱਲੋਂ ਜਾਰੀ ਬਿਆਨ ਰਾਹੀਂ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਗੜ੍ਹਸ਼ੰਕਰ ਤੋਂ ਵਿਧਾਇਕ ਅਤੇ ਐੱਨਆਰਆਈ ਵਿੰਗ ਦੇ ਸੂਬਾ ਪ੍ਰਧਾਨ ਜੈ ਕਿਸ਼ਨ ਸਿੰਘ ਰੋੜੀ ਨੇ ਦਿੱਲੀ ਵਿਚ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰ ਕੇ ਧਾਰੀਵਾਲ (ਗੁਰਦਾਸਪੁਰ) ਦੀ ਸੰਯੁਕਤ ਅਰਬ ਅਮੀਰਾਤ (ਯੂਏਈ) 'ਚ ਫਸੀ ਔਰਤ ਅਤੇ ਆਸਟ੍ਰੇਲੀਆ 'ਚ ਫਸੀ ਮਾਲਵੇ ਦੀ ਇਕ ਹੋਰ ਲੜਕੀ ਦੀ ਵਤਨ ਵਾਪਸੀ ਲਈ ਭਾਰਤੀ ਵਿਦੇਸ਼ ਸੇਵਾਵਾਂ (ਆਈਐੱਫਐੱਸ) ਅਧੀਨ ਸਕੱਤਰ ਡਾਕਟਰ ਜੀਡੀ ਪਾਂਡੇ ਸਮੇਤ ਹੋਰ ਅਧਿਕਾਰੀਆਂ ਨੂੰ ਮਿਲੇ।

ਸੰਬੰਧਿਤ ਖ਼ਬਰਾਂ

ਕੁਲਤਾਰ ਸਿੰਘ ਸੰਧਵਾਂ ਅਤੇ ਜੈ ਕਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਸਾਡੇ ਸੂਬੇ ਅਤੇ ਦੇਸ਼ ਦੀਆਂ ਸਰਕਾਰਾਂ ਦੀਆਂ ਗ਼ਲਤ ਅਤੇ ਮਾਰੂ ਨੀਤੀਆਂ ਕਾਰਨ ਅੱਜ ਰੋਜ਼ੀ-ਰੋਟੀ ਲਈ ਹਰ ਕੋਈ ਵਿਦੇਸ਼ ਜਾਣਾ ਚਾਹੁੰਦਾ ਹੈ ਅਤੇ ਇਸ ਖ਼ਤਰਨਾਕ ਅਤੇ ਚਿੰਤਾਜਨਕ ਰੁਝਾਨ ਲਈ ਹੁਣ ਤਕ ਸੱਤਾ ਉੱਤੇ ਕਾਬਜ਼ ਸਰਕਾਰਾਂ ਜ਼ਿੰਮੇਵਾਰ ਹਨ, ਜੋ ਘਰ-ਘਰ ਨੌਕਰੀ ਜਾਂ ਹਰ ਸਾਲ ਦੋ ਕਰੋੜ ਨੌਕਰੀਆਂ ਦੇਣ ਦੇ ਚੋਣ ਵਾਅਦੇ ਕਰਦੀਆਂ ਹਨ, ਪਰ ਜਿੱਤਣ ਤੋਂ ਬਾਅਦ ਵਾਅਦੇ ਅਤੇ ਆਮ ਲੋਕਾਂ ਦੀਆਂ ਜ਼ਰੂਰਤਾਂ ਦੀ ਪੂਰਤੀ ਇਨ੍ਹਾਂ ਸਰਕਾਰਾਂ ਦੇ ਏਜੰਡੇ ਉੱਤੇ ਹੀ ਨਹੀਂ ਰਹਿੰਦੀ।ਦੋਵਾਂ 'ਆਪ' ਵਿਧਾਇਕਾਂ ਨੇ ਕਿਹਾ ਕਿ ਸਰਕਾਰਾਂ ਦੀ ਬੇਰੁਖ਼ੀ ਅਤੇ ਢਿੱਲੀ ਪਹੁੰਚ ਕਾਰਨ ਅੱਜ ਹਰ ਸ਼ਹਿਰ 'ਚ ਫ਼ਰਜ਼ੀ ਟ੍ਰੈਵਲ ਏਜੰਟਾਂ ਦੇ ਗੈਂਗ ਚੱਲ ਰਹੇ ਹਨ ਜੋ ਭੋਲੇਭਾਲੇ ਜ਼ਰੂਰਤਮੰਦ ਲੋਕਾਂ ਨੂੰ ਆਪਣੇ ਜਾਲ ਵਿਚ ਫਸਾ ਕੇ ਗ਼ਲਤ ਵੀਜ਼ਿਆਂ 'ਤੇ ਵਿਦੇਸ਼ ਭੇਜ ਰਹੇ ਹਨ। ਉੱਥੇ ਪਹੁੰਚ ਕੇ ਸਾਡੇ ਲੜਕੇ ਤੇ ਲੜਕੀਆਂ ਭਾਰੀ ਮੁਸੀਬਤਾਂ 'ਚ ਫਸ ਜਾਂਦੇ ਹਨ।

ਕੁਲਤਾਰ ਸਿੰਘ ਸੰਧਵਾਂ ਨੇ ਮੰਗ ਕੀਤੀ ਕਿ ਗ਼ਲਤ ਤਰੀਕੇ ਅਤੇ ਵੀਜ਼ਾ ਸ਼੍ਰੇਣੀ ਪ੍ਰਤੀ ਧੋਖੇ 'ਚ ਰੱਖ ਕੇ ਵਿਦੇਸ਼ ਭੇਜਣ ਵਾਲੇ ਠੱਗ ਟ੍ਰੈਵਲ ਏਜੰਟਾਂ ਪ੍ਰਤੀ 'ਜ਼ੀਰੋ ਟੋਲਰੈਂਸ' ਵਾਲੀ ਨੀਤੀ ਅਪਣਾਈ ਜਾਵੇ। ਅਜਿਹੇ ਕੇਸਾਂ ਵਿਚ ਸਰਕਾਰ ਨਾ ਸਿਰਫ਼ ਟਰੈਵਲ ਏਜੰਟਾਂ ਨੂੰ ਅੰਦਰ ਕਰੇ ਸਗੋਂ ਉਨ੍ਹਾਂ ਦੀਆਂ ਦੁਕਾਨਾਂ ਬੰਦ ਕਰ ਕੇ ਉਨ੍ਹਾਂ ਦੀ ਜਾਇਦਾਦ ਵੀ ਕੁਰਕ ਕਰੇ ਤਾਂ ਜੋ ਸੂਬੇ ਵਿਚ ਕੋਈ ਵੀ ਟਰੈਵਲ ਏਜੰਟ ਕਿਸੇ ਜ਼ਰੂਰਤਮੰਦ ਸ਼ਖ਼ਸ ਨੂੰ ਧੋਖਾ ਦੇਣ ਤੋਂ ਪਹਿਲਾਂ ਸੌ ਵਾਰੀ ਸੋਚੇ।

🔔 ਆਸਟ੍ਰੇਲੀਆ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!