|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਲਾਪਤਾ AN- 32 ਜਹਾਜ਼ ਦੀ ਸੂਚਨਾ ਦੇਣ ਵਾਲੇ ਨੂੰ ਮਿਲੇਗਾ 5 ਲੱਖ ਰੁਪਏ ਦਾ ਇਨਾਮ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਹਵਾਈ ਫ਼ੌਜ ਨੇ ਲਾਪਤਾ ਜਹਾਜ਼ AN- 32 ਬਾਰੇ ਜਾਣਕਾਰੀ ਦੇਣ ਵਾਲੇ ਲਈ ਪੰਜ ਲੱਖ ਰੁਪਏ ਇਨਾਮ ਦਾ ਐਲਾਨ ਕੀਤਾ ਹੈ। ਭਾਰਤੀ ਹਵਾਈ ਫ਼ੌਜ ਨੇ ਇਹ ਐਲਾਨ ਵੱਖ-ਵੱਖ ਏਜੰਸੀਆਂ ਵੱਲੋਂ ਜਹਾਜ਼ ਦੀ ਤਲਾਸ਼ ਅਭਿਆਨ ਸਫ਼ਲ ਨਾ ਹੋਣ ਤੋਂ ਬਾਅਦ ਕੀਤਾ ਹੈ। ਖ਼ਰਾਬ ਮੌਸਮ ਦੇ ਬਾਵਜੂਦ ਛੇਵੇਂ ਦਿਨ ਜਹਾਜ਼ ਦੀ ਤਲਾਸ਼ ਵਿੱਚ ਸਰਚ ਅਭਿਆਨ ਚਲਾਇਆ ਗਿਆ।

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਹਵਾਈ ਫ਼ੌਜ ਨੇ ਲਾਪਤਾ ਜਹਾਜ਼ AN- 32 ਬਾਰੇ ਜਾਣਕਾਰੀ ਦੇਣ ਵਾਲੇ ਲਈ ਪੰਜ ਲੱਖ ਰੁਪਏ ਇਨਾਮ ਦਾ ਐਲਾਨ ਕੀਤਾ ਹੈ। ਭਾਰਤੀ ਹਵਾਈ ਫ਼ੌਜ ਨੇ ਇਹ ਐਲਾਨ ਵੱਖ-ਵੱਖ ਏਜੰਸੀਆਂ ਵੱਲੋਂ ਜਹਾਜ਼ ਦੀ ਤਲਾਸ਼ ਅਭਿਆਨ ਸਫ਼ਲ ਨਾ ਹੋਣ ਤੋਂ ਬਾਅਦ ਕੀਤਾ ਹੈ। ਖ਼ਰਾਬ ਮੌਸਮ ਦੇ ਬਾਵਜੂਦ ਛੇਵੇਂ ਦਿਨ ਜਹਾਜ਼ ਦੀ ਤਲਾਸ਼ ਵਿੱਚ ਸਰਚ ਅਭਿਆਨ ਚਲਾਇਆ ਗਿਆ।

ਪੂਰਬੀ ਹਵਾਈ ਫੌਜ ਦੇ ਏਅਰ ਆਫਿਸਰ ਕਮਾਂਡਿੰਗ ਇਨ ਚੀਫ਼ ਏਅਰ ਮਾਰਸ਼ਲ ਆਰ.ਡੀ.ਮਾਥੂਰ ਨੇ ਜਹਾਜ਼ ਬਾਰੇ ਜਾਣਕਾਰੀ ਦੇਣ ਵਾਲੇ ਲਈ 5 ਲੱਖ ਰੁਪਏ ਨਗਦ ਇਨਾਮ ਦਾ ਐਲਾਨ ਕੀਤਾ ਹੈ ਕਿਉਂਕਿ ਪਿਛਲੇ 6 ਦਿਨਾਂ ਤੋਂ ਲਗਾਤਾਰ ਤਲਾਸ਼ ਅਭਿਆਨ ਦੇ ਬਾਅਦ ਵੀ ਲਾਪਤਾ ਜਹਾਜ਼ ਬਾਰੇ ਕੁਝ ਵੀ ਪਤਾ ਨਹੀਂ ਲਗਾਇਆ ਜਾ ਸਕੀਆ ਹੈ।

ਸੰਬੰਧਿਤ ਖ਼ਬਰਾਂ

ਹਵਾਈ ਫੌਜ ਵੱਲੋਂ ਲਾਪਤਾ ਜਹਾਜ਼ ਨਾਲ ਸਬੰਧਤ ਜਾਣਕਾਰੀ ਨੂੰ ਸਾਂਝਾ ਕਰਨ ਲਈ ਇਹ ਫੋਨ ਨੰਬਰ ਜਾਰੀ ਕੀਤੇ ਗਏ ਹਨ।

ਫ਼ੋਨ ਨੰਬਰ - 9436499477, 9402077267, 9402132477 ਹਵਾਈ ਫੌਜ ਦੇ ਮੁੱਖੀ, ਏਅਰ ਚੀਫ ਮਾਰਸ਼ਲ ਬੀ.ਐਸ. ਧਨੋਆ ਨੇ ਸ਼ਨੀਵਾਰ ਨੂੰ ਜੋਰਹਾਟ ਦਾ ਦੌਰਾ ਕੀਤਾ। ਹਵਾਈ ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਫੌਜ ਮੁੱਖੀ ਧਨੋਆ ਨੂੰ ਇਸ ਮੁਹਿੰਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਸੀ ਅਤੇ ਮੌਜ਼ੂਦਾ ਸਥਿਤੀ ਬਾਰੇ ਜਾਣੂ ਕਰਵਾਇਆ ਗਿਆ।

ਇਸ ਤੋਂ ਬਾਅਦ ਉਹ ਲਾਪਤਾ ਜਹਾਜ਼ ਦੇ ਵਿੱਚ ਸਵਾਰ ਅਧਿਕਾਰੀਆਂ ਅਤੇ ਪਾਇਲਟਾਂ ਦੇ ਪਰਿਵਾਰਾਂ ਨੂੰ ਮਿਲੇ।ਜ਼ਿਕਰਯੋਗ ਹੈ ਕਿ ਰੂਸ ਵੱਲੋਂ ਤਿਆਰ ਕੀਤੇ ਗਏ ਭਾਰਤੀ ਹਵਾਈ ਫੌਜ ਦੇ ਲਾਪਤਾ ਜਹਾਜ਼ AN- 32 ਨੇ ਸੋਮਵਾਰ ਦੀ ਰਾਤ 12.27 ਮਿਨਟ ਤੇ ਜੋਹਰਾਟ ਤੋਂ ਅਰੁਣਾਚਲ ਪ੍ਰਦੇਸ਼ ਲਈ ਉਡਾਨ ਭਰੀ । ਇਸ ਵਿੱਚ 13 ਲੋਕ ਸਵਾਰ ਸਨ ਕਰੀਬ ਅੱਧੇ ਘੰਟੇ ਬਾਅਦ ਹੀ ਜਹਾਜ਼ ਦਾ ਰੋਡਾਰ ਨਾਲ ਸੰਪਰਕ ਟੁੱਟ ਗਿਆ। ਉਸ ਸਮੇਂ ਤੋਂ ਹੀ ਇਹ ਜਹਾਜ਼ ਲਾਪਤਾ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!