|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ ਦੇਵੇਗਾ। ਇਹ ਕੇਂਦਰ ਭੁਲੱਥ ਵਿਖੇ ਰੋਇਲ ਪੈਲੇਸ ਵਿਚ ਤਿਆਰ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਅੰਦਰ ਇਹ ਤੀਸਰਾ ਮੈਡੀਕਲ ਵਾਰਡ ਹੈ, ਜੋ ਕੋਰੋਨਾ ਮਰੀਜ਼

NRI Post Desk · 2025 ਦਿਨ ਪਹਿਲਾਂ · ਅੱਪਡੇਟ 2025 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
📷 NRI Post Desk

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ ਦੇਵੇਗਾ। ਇਹ ਕੇਂਦਰ ਭੁਲੱਥ ਵਿਖੇ ਰੋਇਲ ਪੈਲੇਸ ਵਿਚ ਤਿਆਰ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਅੰਦਰ ਇਹ ਤੀਸਰਾ ਮੈਡੀਕਲ ਵਾਰਡ ਹੈ, ਜੋ ਕੋਰੋਨਾ ਮਰੀਜ਼ਾਂ ਨੂੰ ਮੁੱਢਲੀ ਡਾਕਟਰੀ ਸਹਾਇਤਾ ਤੇ ਦਵਾਈਆਂ ਦੇਣ ਦੇ ਨਾਲ-ਨਾਲ ਲੋੜ ਪੈਣ ’ਤੇ ਆਕਸੀਜਨ ਮੁਹੱਈਆ ਕਰਵਾਏਗਾ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਲੁਧਿਆਣਾ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕੋਵਿਡ ਕੇਅਰ ਕੇਂਦਰ ਕੋਰੋਨਾ ਮਰੀਜ਼ਾਂ ਨੂੰ ਸੇਵਾਵਾਂ ਦੇ ਰਹੇ ਹਨ।

ਸੰਬੰਧਿਤ ਖ਼ਬਰਾਂ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਭੁਲੱਥ ਵਿਖੇ ਕੋਵਿਡ ਕੇਅਰ ਕੇਂਦਰ ਦੇ ਕਾਰਜਸ਼ੀਲ ਹੋਣ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਮੌਜੂਦਾ ਕੋਰੋਨਾ ਸੰਕਟ ਨਾਲ ਨਜਿੱਠਣ ਲਈ ਪੰਜਾਬ ਦੇ ਹਰ ਖਿੱਤੇ ਨਾਲ ਸਬੰਧਤ ਲੋਕਾਂ ਨੂੰ ਮੈਡੀਕਲ ਸੇਵਾਵਾਂ ਪ੍ਰਾਪਤ ਹੋਣਗੀਆਂ। ਮਾਝਾ ਵਿਖੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਸ੍ਰੀ ਅੰਮ੍ਰਿਤਸਰ ਜੋ ਕੋਰੋਨਾ ਦੇ ਇਲਾਜ ਲਈ ਮੋਹਰੀ ਹਸਪਤਾਲ ਵਜੋਂ ਕਾਰਜਸ਼ੀਲ ਹੈ, ਤੋਂ ਬਾਅਦ ਮਾਲਵਾ ਅਤੇ ਦੁਆਬਾ ਖੇਤਰ ਵਿਚ ਵੱਖ-ਵੱਖ ਥਾਵਾਂ ’ਤੇ ਇਹ ਕੋਰੋਨਾ ਕੇਅਰ ਸੈਂਟਰ ਖੋਲ੍ਹਣ ਨਾਲ ਪੂਰੇ ਪੰਜਾਬ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਆਪਣੀ ਨਜ਼ਦੀਕ ਹੀ ਮਿਲਣੀਆਂ ਸ਼ੁਰੂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਭੁਲੱਥ ਵਿਖੇ ਖੋਲ੍ਹਿਆਂ ਜਾ ਰਿਹਾ ਕੇਂਦਰ 25 ਬਿਸਤਰਿਆਂ ਨਾਲ ਆਪਣੀਆਂ ਸੇਵਾਵਾਂ ਦੇਵੇਗਾ। ਪਹਿਲਾਂ ਖੋਲ੍ਹੇ ਮੈਡੀਕਲ ਕੇਂਦਰਾਂ ਦੀ ਤਰ੍ਹਾਂ ਇਸ ਵਿਚ ਵੀ ਆਕਸੀਜਨ ਕੰਨਸਟਰੇਟਰਾਂ ਦਾ ਪ੍ਰਬੰਧ ਕੀਤਾ ਗਿਆ ਹੈ। ਮਾਹਿਰ ਡਾਕਟਰਾਂ ਅਤੇ ਮੈਡੀਕਲ ਸਟਾਫ਼ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ, ਜੋ ਬਦਲਵੇਂ ਪ੍ਰਬੰਧਾਂ ਤਹਿਤ ਆਪਣੀਆਂ ਸੇਵਾਵਾਂ ਨਿਭਾਉਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਸੰਸਥਾ ਦਾ ਮੰਤਵ ਇਸ ਸੰਕਟਮਈ ਸਮੇਂ ਅੰਦਰ ਲੋਕਾਂ ਨੂੰ ਨੇੜੇ ਤੋਂ ਨੇੜੇ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਖੱਜਲ ਖੁਆਰੀ ਤੋਂ ਬਚ ਸਕਣ। ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਚਲਾਏ ਗਏ ਕੋਵਿਡ ਕੇਅਰ ਕੇਂਦਰਾਂ ਵਿਚ ਵੱਡੀ ਗਿਣਤੀ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ ਅਨੇਕਾਂ ਮਰੀਜ਼ ਤੰਦਰੁਸਤ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਿਹਤ ਕੇਂਦਰ ਵਿਚ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਲਈ ਲੰਗਰ ਦਾ ਵੀ ਵਿਸ਼ੇਸ਼ ਪ੍ਰਬੰਧ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!