|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਗੁਰੂ ਘਰ ਦੀਆਂ ਇਮਾਰਤਾਂ ਦੇ ਨਿਰਮਾਣ ਦਾ ਜ਼ਿੰਮਾ ਬਾਹਰ ਦੇਣਾ ਬੰਦ ਹੋਵੇ ਸ਼੍ਰੋਮਣੀ ਕਮੇਟੀ ਪ੍ਰਧਾਨ ਆਪਣਾ ਅਸਤੀਫ਼ਾ ਦੇਣ : ਖਹਿਰਾ

ਤਰਨਤਾਰਨ : ਸ੍ਰੀ ਦਰਬਾਰ ਸਾਹਿਬ ਦੀ ਪੁਰਾਤਨ ਡਿਓਢੀ ਨੂੰ ਵੇਖਣ ਮੰਗਲਵਾਰ ਨੂੰ ਪੰਜਾਬ ਏਕਤਾ ਪਾਰਟੀ ਦੇ ਮੁਖੀ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਤਰਨਤਾਰਨ ਪਹੁੰਚੇ। ਉਨ੍ਹਾਂ ਇਸ ਕਾਰਵਾਈ ਨੂੰ ਵਿਰਾਸਤ 'ਤੇ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਗੁਰੂ ਘਰ ਦੀਆਂ ਇਮਾਰਤਾਂ ਦੇ ਨਿਰਮਾਣ ਦਾ ਜ਼ਿੰਮਾ ਬਾਹਰ ਦੇਣਾ ਬੰਦ ਹੋਵੇ ਜਦਕਿ ਡਿਓਢੀ ਨੂੰ ਢਾਹੇ ਜਾਣ ਦੀ ਕੀਤੀ ਗਈ ਕਾਰਵਾਈ ਕਾਰਨ ਸ਼

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਤਰਨਤਾਰਨ : ਸ੍ਰੀ ਦਰਬਾਰ ਸਾਹਿਬ ਦੀ ਪੁਰਾਤਨ ਡਿਓਢੀ ਨੂੰ ਵੇਖਣ ਮੰਗਲਵਾਰ ਨੂੰ ਪੰਜਾਬ ਏਕਤਾ ਪਾਰਟੀ ਦੇ ਮੁਖੀ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਤਰਨਤਾਰਨ ਪਹੁੰਚੇ। ਉਨ੍ਹਾਂ ਇਸ ਕਾਰਵਾਈ ਨੂੰ ਵਿਰਾਸਤ 'ਤੇ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਗੁਰੂ ਘਰ ਦੀਆਂ ਇਮਾਰਤਾਂ ਦੇ ਨਿਰਮਾਣ ਦਾ ਜ਼ਿੰਮਾ ਬਾਹਰ ਦੇਣਾ ਬੰਦ ਹੋਵੇ ਜਦਕਿ ਡਿਓਢੀ ਨੂੰ ਢਾਹੇ ਜਾਣ ਦੀ ਕੀਤੀ ਗਈ ਕਾਰਵਾਈ ਕਾਰਨ ਸ਼੍ਰੋਮਣੀ ਕਮੇਟੀ ਪ੍ਰਧਾਨ ਆਪਣਾ ਅਸਤੀਫ਼ਾ ਦੇਣ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਨਤਕ ਤੌਰ 'ਤੇ ਮਾਫੀ ਮੰਗੇ।ਪੀਡੀਏ ਵੱਲੋਂ ਪੰਜਾਬ ਏਕਤਾ ਪਾਰਟੀ ਦੀ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਸਮੇਤ ਤਰਨਤਾਰਨ ਪਹੁੰਚੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਇਸ ਪਵਿੱਤਰ ਸਥਾਨ ਦੀ ਨੀਂਹ ਰੱਖੀ ਗਈ ਸੀ। ਸਿੱਖ ਰਾਜ ਸਮੇਂ ਕੰਵਰ ਨੌਨਿਹਾਲ ਸਿੰਘ ਨੇ ਇਸ ਦਰਸ਼ਨੀ ਡਿਓਢੀ ਦਾ ਨਿਰਮਾਣ ਕਰਵਾਇਆ ਸੀ।

ਸੰਬੰਧਿਤ ਖ਼ਬਰਾਂ

ਇਹ ਖਾਲਸਾ ਰਾਜ ਸਮੇਂ ਦੀ ਭਵਨ ਨਿਰਮਾਣ ਦੀ ਇਕ ਮਿਸਾਲ ਸਾਡੇ ਕੋਲ ਮੌਜੂਦ ਹੈ ਪਰ ਸ਼੍ਰੋਮਣੀ ਕਮੇਟੀ ਨੇ ਇਕ ਮਤਾ ਪਾ ਕੇ ਕਾਰ ਸੇਵਾ ਰਾਹੀਂ ਇਸ ਡਿਓਢੀ ਨੂੰ ਢਾਹੁਣ ਦਾ ਫਰਮਾਨ ਦਿੱਤਾ ਜਿਸ ਨੂੰ ਲੈ ਕੇ ਗੁਰੂ ਨਾਨਕ ਨਾਮ ਲੇਵਾ ਸੰਗਤ ਵਿਚ ਭਾਰੀ ਰੋਸ ਹੈ। ਖਹਿਰਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕੋਲ 1200 ਕਰੋੜ ਦਾ ਬਜਟ ਹੈ ਅਤੇ ਕਮੇਟੀ ਨੂੰ ਚਾਹੀਦਾ ਹੈ ਕਿ ਉਹ ਗੁਰਧਾਮਾਂ ਦੀ ਸੰਭਾਲ, ਮੁਰੰਮਤ ਜਾਂ ਉਸਾਰੀ ਦਾ ਜ਼ਿੰਮਾ ਆਪ ਲਵੇ ਨਾ ਕਿ ਇਹ ਸੇਵਾ ਬਾਹਰ ਕਿਸੇ ਡੇਰੇ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਪਿੱਛੇ ਸ਼੍ਰੋਮਣੀ ਕਮੇਟੀ ਹੀ ਨਹੀਂ ਬਲਕਿ ਬਾਦਲ ਪਰਿਵਾਰ ਵੀ ਜ਼ਿੰਮੇਵਾਰ ਹੈ, ਜਿਸ ਕਾਰਨ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੋ ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਇਸ ਪਵਿੱਤਰ ਥਾਂ 'ਤੇ ਵਾਪਰੀ ਘਟਨਾ ਨੂੰ ਜਾਣਨ ਨਹੀਂ ਪਹੁੰਚੇ, ਜਨਤਕ ਤੌਰ 'ਤੇ ਮਾਫ਼ੀ ਮੰਗਣ।ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਚਾਹੀਦਾ ਹੈ|

ਉਹ ਇਕ ਵ੍ਹਾਈਟ ਪੇਪਰ ਜਾਰੀ ਕਰ ਕੇ ਪਿਛਲੇ 10 ਸਾਲਾਂ 'ਚ ਕਿੰਨੇ ਗੁਰਧਾਮਾਂ ਦੀਆਂ ਇਮਾਰਤਾਂ ਨੂੰ ਉਸਾਰਨ ਲਈ ਕਾਰ ਸੇਵਾ ਵਾਲਿਆਂ ਨੂੰ ਸੇਵਾ ਦਿੱਤੀ ਅਤੇ ਉਨ੍ਹਾਂ ਕੋਲੋਂ ਕਮੇਟੀ ਨੂੰ ਕਿੰਨੇ ਪੈਸੇ ਆਏ, ਆਦਿ ਬਾਰੇ ਦੱਸਣ। ਉਨ੍ਹਾਂ ਕਿਹਾ ਕਿ ਇਸ ਵ੍ਹਾਈਟ ਪੇਪਰ ਵਿਚ ਇਹ ਵੀ ਸ਼ਾਮਲ ਹੋਣਾ ਚਾਹੀਦਾ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨਾਂ ਨੇ ਸਿੱਧੇ ਤੌਰ 'ਤੇ ਪੈਸੇ ਤਾਂ ਨਹੀਂ ਲਏ। ਉਨ੍ਹਾਂ ਕਿਹਾ ਕਿ ਪੰਜਾਬ ਏਕਤਾ ਪਾਰਟੀ ਇਸ ਗੱਲ ਦੀ ਮੰਗ ਕਰਦੀ ਹੈ ਕਿ ਡਿਓਢੀ ਨੂੰ ਜਿਉਂ ਦਾ ਤਿਉਂ ਉਸਾਰਿਆ ਜਾਵੇ। ਇਸ ਮੌਕੇ ਪੰਜਾਬ ਏਕਤਾ ਪਾਰਟੀ ਦੇ ਹੋਰ ਅਹੁਦੇਦਾਰ ਵੀ ਮੌਜੂਦ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!