|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਨਿਊਜ਼ੀਲੈਂਡ 'ਚ ਜੇਲ੍ਹਾਂ 'ਚ ਬੰਦ ਸਿੱਖਾਂ ਨੂੰ ਮੁਫ਼ਤ ਵਿਚ ਸੇਵਾਵਾਂ ਮੁਹੱਈਆ ਕਰਵਾਉ 'ਸਿੱਖ ਅਵੇਅਰ' ਸੰਸਥਾ

ਆਕਲੈਂਡ (ਵਿਕਰਮ ਸਹਿਜਪਾਲ) : ਨਿਊਜ਼ੀਲੈਂਡ ਵਿਚ ਕੁਝ ਸੰਸਥਾਵਾਂ ਜੇਲ੍ਹਾਂ 'ਚ ਬੰਦ ਸਿੱਖਾਂ ਨੂੰ ਮੁਫ਼ਤ ਵਿਚ ਸੇਵਾਵਾਂ ਮੁਹੱਈਆ ਕਰਵਾਉਂਦੀਆਂ ਹਨ ਤਾਂਕਿ ਕੈਦੀ ਲੋਕ ਆਪਣਾ ਜੀਵਨ ਬਦਲ ਤੇ ਸੁਧਾਰ ਸਕਣ। ਅੰਕੜਿਆਂ ਮੁਤਾਬਕ ਇਥੇ ਦੀਆਂ ਜੇਲ੍ਹਾਂ ਵਿਚ ਲਗਪਗ 250 ਭਾਰਤੀ ਕੈਦੀ ਬੰਦ ਹਨ ਜਿਨ੍ਹਾਂ ਵਿਚ ਪੰਜਾਬੀ ਪੁਰਸ਼ਾਂ ਅਤੇ ਸੰਸਥਾ ਦੀ ਗਿਣਤੀ ਵੀ ਸ਼ਾਮਿਲ ਹੈ ਜੋਕਿ ਇਸ ਸਹੂਲਤ ਦਾ ਲਾਭ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਆਕਲੈਂਡ (ਵਿਕਰਮ ਸਹਿਜਪਾਲ) : ਨਿਊਜ਼ੀਲੈਂਡ ਵਿਚ ਕੁਝ ਸੰਸਥਾਵਾਂ ਜੇਲ੍ਹਾਂ 'ਚ ਬੰਦ ਸਿੱਖਾਂ ਨੂੰ ਮੁਫ਼ਤ ਵਿਚ ਸੇਵਾਵਾਂ ਮੁਹੱਈਆ ਕਰਵਾਉਂਦੀਆਂ ਹਨ ਤਾਂਕਿ ਕੈਦੀ ਲੋਕ ਆਪਣਾ ਜੀਵਨ ਬਦਲ ਤੇ ਸੁਧਾਰ ਸਕਣ। ਅੰਕੜਿਆਂ ਮੁਤਾਬਕ ਇਥੇ ਦੀਆਂ ਜੇਲ੍ਹਾਂ ਵਿਚ ਲਗਪਗ 250 ਭਾਰਤੀ ਕੈਦੀ ਬੰਦ ਹਨ ਜਿਨ੍ਹਾਂ ਵਿਚ ਪੰਜਾਬੀ ਪੁਰਸ਼ਾਂ ਅਤੇ ਸੰਸਥਾ ਦੀ ਗਿਣਤੀ ਵੀ ਸ਼ਾਮਿਲ ਹੈ ਜੋਕਿ ਇਸ ਸਹੂਲਤ ਦਾ ਲਾਭ ਉਠਾ ਸਕਣਗੇ।

ਸੰਬੰਧਿਤ ਖ਼ਬਰਾਂ

ਇਸ ਵੇਲੇ ਤਕ ਸ਼ਾਇਦ ਸਿੱਖ ਧਰਮ ਦੇ ਪੈਰੋਕਾਰਾਂ ਵਾਸਤੇ ਅਜਿਹੀ ਕੋਈ ਸੰਸਥਾ ਨਹੀਂ ਸੀ ਪਰ ਹੁਣ ਜੇਲ੍ਹ ਵਿਭਾਗ ਨੇ 'ਸਿੱਖ ਅਵੇਅਰ' ਸੰਸਥਾ ਨੂੰ ਇਸ ਗੱਲ ਦੀ ਮਾਨਤਾ ਦੇ ਦਿੱਤੀ ਹੈ ਕਿ ਉਹ ਜੇਲ੍ਹ ਅੰਦਰ ਆ ਕੇ ਸਿੱਖ ਧਰਮ ਦੇ ਕਿਸੇ ਕੈਦੀ ਨੂੰ ਧਾਰਮਿਕ ਸਲਾਹ ਜਾਂ ਮਸ਼ਵਰਾ ਦੇ ਸਕਦੇ ਹਨ। ਸਿੱਖੀ ਸੇਧ ਇਕ ਸਿੱਖ ਦੇ ਲਈ ਸਵੈ ਸੁਧਾਰ ਵੱਲ ਇਕ ਅਹਿਮ ਕਦਮ ਹੁੰਦੀ ਹੈ।

ਇਹ ਸਹੂਲਤ ਸਿੱਖੀ ਦੇ ਪ੍ਰਚਾਰ ਦਾ ਇਕ ਹਿੱਸਾ ਵੀ ਬਣੇਗੀ ਅਤੇ ਸਿੱਖ ਧਰਮ ਵਿਚ ਵਿਸ਼ਵਾਸ ਰੱਖਣ ਵਾਲੇ ਕੈਦੀਆਂ ਨੂੰ ਇਸ ਨਾਲ ਮਾਨਸਿਕ ਬਲ ਵੀ ਮਿਲੇਗਾ। ਅਜਿਹੀ ਸਿੱਖਿਆ ਦੇ ਨਾਲ ਉਹ ਆਪਣਾ ਜੀਵਨ ਜੇਲ੍ਹ ਦੇ ਅੰਦਰ ਅਤੇ ਫਿਰ ਬਾਹਰ ਆ ਕੇ ਹੋਰ ਬਿਹਤਰ ਬਣਾ ਸਕਣਗੇ। 'ਸਿੱਖ ਅਵੇਅਰ' ਕੁਝ ਮਹੀਨਿਆਂ ਤੋਂ ਇਸ ਕਾਰਜ ਵਾਸਤੇ ਲੱਗੀ ਹੋਈ ਸੀ ਅਤੇ ਅਖੀਰ ਉਸ ਨੇ ਸਫਲਤਾ ਹਾਸਲ ਕੀਤੀ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!