|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਸਿੰਗਲ ਡੋਜ਼ ਵੈਕਸੀਨ ਜੌਹਨਸਨ ਐਂਡ ਜੌਹਨਸਨ ਨੂੰ ਭਾਰਤ ’ਚ ਮਿਲੀ ਮੰਜ਼ੂਰੀ

ਦਿੱਲੀ (ਦੇਵ ਇੰਦਰਜੀਤ) : ਭਾਰਤ ’ਚ ਮਨਜ਼ੂਰੀ ਪ੍ਰਾਪਤ ਕਰਨ ਵਾਲੀ ਇਹ 5ਵੀਂ ਵੈਕਸੀਨ ਹੈ। ਇਸ ਤੋਂ ਪਹਿਲਾਂ ਭਾਰਤ ’ਚ ਬਾਇਓਟੈੱਕ ਦੀ ਕੋਵੈਕਸੀਨ, ਸੀਰਮ ਦੀ ਕੋਵਿਸ਼ੀਲਡ, ਰੂਸ ਦੀ ਸਪੂਤਨਿਕ ਅਤੇ ਅਮਰੀਕਾ ਦੀ ਮੌਡਰਨਾ ਵੈਕਸੀਨ ਨੂੰ ਇਸਤੇਮਾਲ ਦੀ ਮਨਜ਼ੂਰੀ ਮਿਲੀ ਹੈ। ਇਨ੍ਹਾਂ ਵੈਕਸੀਨਾਂ ਦਾ ਭਾਰਤ ’ਚ ਕੋਰੋਨਾ ਵਾਇਰਸ ਨੂੰ ਰੋਕਣ ਲਈ ਵੱਡੇ ਪੱਧਰ ’ਤੇ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ

NRI Post Desk · 1937 ਦਿਨ ਪਹਿਲਾਂ · ਅੱਪਡੇਟ 1937 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਿੰਗਲ ਡੋਜ਼ ਵੈਕਸੀਨ ਜੌਹਨਸਨ ਐਂਡ ਜੌਹਨਸਨ ਨੂੰ ਭਾਰਤ ’ਚ ਮਿਲੀ ਮੰਜ਼ੂਰੀ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਭਾਰਤ ’ਚ ਮਨਜ਼ੂਰੀ ਪ੍ਰਾਪਤ ਕਰਨ ਵਾਲੀ ਇਹ 5ਵੀਂ ਵੈਕਸੀਨ ਹੈ। ਇਸ ਤੋਂ ਪਹਿਲਾਂ ਭਾਰਤ ’ਚ ਬਾਇਓਟੈੱਕ ਦੀ ਕੋਵੈਕਸੀਨ, ਸੀਰਮ ਦੀ ਕੋਵਿਸ਼ੀਲਡ, ਰੂਸ ਦੀ ਸਪੂਤਨਿਕ ਅਤੇ ਅਮਰੀਕਾ ਦੀ ਮੌਡਰਨਾ ਵੈਕਸੀਨ ਨੂੰ ਇਸਤੇਮਾਲ ਦੀ ਮਨਜ਼ੂਰੀ ਮਿਲੀ ਹੈ। ਇਨ੍ਹਾਂ ਵੈਕਸੀਨਾਂ ਦਾ ਭਾਰਤ ’ਚ ਕੋਰੋਨਾ ਵਾਇਰਸ ਨੂੰ ਰੋਕਣ ਲਈ ਵੱਡੇ ਪੱਧਰ ’ਤੇ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਦੱਸ ਦੇਈਏ ਕਿ ਭਾਰਤ ’ਚ ਬੀਤੇ ਸ਼ੁੱਕਰਵਾਰ ਯਾਨੀ ਕਿ ਭਲਕੇ 50 ਕਰੋੜ ਲੋਕਾਂ ਨੂੰ ਟੀਕਾ ਲਾਉਣ ਦਾ ਟੀਚਾ ਹਾਸਲ ਕੀਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਭਾਰਤ ’ਚ ਜੌਹਨਸਨ ਐਂਡ ਜੌਹਨਸਨ ਦੇ ਇਕ ਖ਼ੁਰਾਕ ਵਾਲੇ ਕੋਵਿਡ-19 ਰੋਕੂ ਟੀਕੇ ਦੇ ਐਮਰਜੈਂਸੀ ਇਸਤੇਮਾਲ ਨੂੰ ਮਨਜ਼ੂਰੀ ਮਿਲ ਗਈ ਹੈ। ਇਹ ਜਾਣਕਾਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਦਿੱਤੀ। ਸਿਹਤ ਮੰਤਰੀ ਨੇ ਕਿਹਾ ਕਿ ਇਸ ਨਾਲ ਵਾਇਰਸ ਖ਼ਿਲਾਫ਼ ਲੜਾਈ ’ਚ ਦੇਸ਼ ਦੀਆਂ ਕੋਸ਼ਿਸ਼ਾਂ ਨੂੰ ਹੋਰ ਮਜ਼ਬੂਤੀ ਮਿਲੇਗੀ। ਮੰਡਾਵੀਆ ਨੇ ਟਵੀਟ ਕੀਤਾ ਕਿ ਭਾਰਤ ਨੇ ਟੀਕੇ ਦੀ ਆਪਣੀ ਬਾਸਕੇਟ ਨੂੰ ਹੋਰ ਵੱਡਾ ਕੀਤਾ। ਭਾਰਤ ’ਚ ਜੌਹਨਸਨ ਐਂਡ ਜੌਹਨਸਨ ਦੀ ਇਕ ਖ਼ੁਰਾਕ ਵਾਲੇ ਕੋਵਿਡ-19 ਰੋਕੂ ਟੀਕੇ ਦੇ ਐਮਰਜੈਂਸੀ ਇਸਤੇਮਾਲ ਨੂੰ ਮਨਜ਼ੂਰੀ ਮਿਲੀ। ਹੁਣ ਭਾਰਤ ਕੋਲ ਐਮਰਜੈਂਸੀ ਇਸਤੇਮਾਲ ਲਈ 5 ਟੀਕੇ ਹਨ।

ਜੌਹਨਸਨ ਐਂਡ ਜੌਹਨਸਨ ਅਮਰੀਕਾ ਕੰਪਨੀ ਦਾ ਕੋਵਿਡ-19 ਰੋਕੂ ਟੀਕਾ ਹੈ। ਅਮਰੀਕਾ ਦੀ ਦਵਾਈ ਕੰਪਨੀ ਨੇ ਆਪਣੇ ਟੀਕੇ ਦੇ ਐਮਰਜੈਂਸੀ ਇਸਤੇਮਾਲ ਦੀ ਮਨਜ਼ੂਰੀ ਲਈ ਸ਼ੁੱਕਰਵਾਰ ਨੂੰ ਬੇਨਤੀ ਕੀਤੀ ਸੀ। ਭਾਰਤ ਦੇ ਡਰੱਗਜ਼ ਕੰਟਰੋਲਰ ਜਨਰਲ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!