|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਖਾਲਿਸਤਾਨ ਦਾ ਨਾਅਰਾ ਲਗਾਉਣਾ ਪਵੇਗਾ ਮਹਿੰਗਾ ਹੋਵੇਗੀ ਵਾਪਸੀ

ਵੈੱਬ ਡੈਸਕ (Vikram Sehajpal) : ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ੍ਰ ਪਰਮਜੀਤ ਸਿੰਘ ਸਰਨਾ ਤੇ ਸਕੱਤਰ ਜਨਰਲ ਸ੍ਰ ਹਰਵਿੰਦਰ ਸਿੰਘ ਸਰਨਾ ਨੇ ਪਾਕਿਸਤਾਨ ਦੇ ਪੱਛਮੀ ਪੰਜਾਬ ਦੇ ਰਾਜਪਾਲ ਜਨਾਬ ਚੌਧਰੀ ਮੁਹੰਮਦ ਸਰਵਰ ਨੂੰ ਕਰਤਾਰਪੁਰ ਵਿਖੇ ਪਾਲਕੀ ਸਾਹਿਬ ਸੰਸੋਭਿਤ ਕਰਨ ਲਈ ਸੱਦਾ ਪੱਤਰ ਦੇਣ ਪੁੱਜੇ ਤਾਂ ਉਹਨਾਂ ਨੇ ਸਪੱਸ਼ਟ ਕਿਹਾ ਕਿ ਜੇਕਰ ਨਗਰ ਕੀਰਤਨ ਵਿੱਚ ਸ਼ਾਮਲ ਕਿਸ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (Vikram Sehajpal) : ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ੍ਰ ਪਰਮਜੀਤ ਸਿੰਘ ਸਰਨਾ ਤੇ ਸਕੱਤਰ ਜਨਰਲ ਸ੍ਰ ਹਰਵਿੰਦਰ ਸਿੰਘ ਸਰਨਾ ਨੇ ਪਾਕਿਸਤਾਨ ਦੇ ਪੱਛਮੀ ਪੰਜਾਬ ਦੇ ਰਾਜਪਾਲ ਜਨਾਬ ਚੌਧਰੀ ਮੁਹੰਮਦ ਸਰਵਰ ਨੂੰ ਕਰਤਾਰਪੁਰ ਵਿਖੇ ਪਾਲਕੀ ਸਾਹਿਬ ਸੰਸੋਭਿਤ ਕਰਨ ਲਈ ਸੱਦਾ ਪੱਤਰ ਦੇਣ ਪੁੱਜੇ ਤਾਂ ਉਹਨਾਂ ਨੇ ਸਪੱਸ਼ਟ ਕਿਹਾ ਕਿ ਜੇਕਰ ਨਗਰ ਕੀਰਤਨ ਵਿੱਚ ਸ਼ਾਮਲ ਕਿਸੇ ਵਿਅਕਤੀ ਨੇ ਕੋਈ ਖਾਲਿਸਤਾਨ ਦਾ ਨਾਅਰਾ ਲਗਾਇਆ ਤਾਂ ਉਸ ਵਿਰੁੱਧ ਕਨੂੰਨੀ ਕਾਰਵਾਈ ਕਰਨ ਤੋ ਇਲਾਵਾ ਉਸੇ ਵੇਲੇ ਹੀ ਵਾਪਸ ਭੇਜ ਦਿੱਤਾ ਜਾਵੇਗਾ।

ਸੰਬੰਧਿਤ ਖ਼ਬਰਾਂ

ਦਿੱਲੀ ਤੋ ਨਨਕਾਣਾ ਸਾਹਿਬ ਤੱਕ ਨਗਰ ਕੀਰਤਨ ਸਬੰਧੀ ਪ੍ਰਬੰਧ ਕਰਨ ਲਈ ਆਪਣੇ ਦੋ ਦਿਨਾਂ ਦੌਰੇ ਤੇ ਵਾਪਸ ਪਰਤਣ ਉਪਰੰਤ ਦੱਸਿਆ ਕਿ ਉਹਨਾਂ ਨੇ ਅੱਜ ਲਾਹੌਰ ਵਿਖੇ ਰਾਜਪਾਲ ਨਾਲ ਗੱਲਬਾਤ ਕੀਤੀ ਤੇ ਉਹਨਾਂ ਨੂੰ 4 ਨਵੰਬਰ ਨੂੰ ਕਰਤਾਰਪੁਰ ਵਿਖੇ ਪਾਲਕੀ ਸਾਹਿਬ ਸੰਸ਼ੋਭਿਤ ਕਰਨ ਦਾ ਸੱਦਾ ਦੇਣ ਲਈ ਪੁੱਜੇ ਤਾਂ ਚੌਧਰੀ ਸਾਹਿਬ ਨੇ ਸੱਦਾ ਪ੍ਰਵਾਨ ਕਰਦਿਆ ਕਿਹਾ ਕਿ ਨਗਰ ਕੀਰਤਨ ਨਾਲ ਗਰਮੀਜੋਸ਼ੀ ਨਾਲ ਸਵਾਗਤ ਕਰਨਗੇ। ਸ੍ਰ ਹਰਵਿੰਦਰ ਸਿੰਘ ਸਰਨਾ ਨੇ ਦੱਸਿਆ ਕਿ ਰਾਜਪਾਲ ਸਾਹਿਬ ਨੇ ਕਿਹਾ ਕਿ ਉਹ ਬਾਬੇ ਨਾਨਕ ਦੇ ਦਰਬਾਰ ਵਿਖੇ ਦਰਸ਼ਨਾਂ ਲਈ ਜਰੂਰ ਪੁੱਜਣਗੇ ਅਤੇ ਬਾਬਾ ਜੀ ਦੇ ਹੁਕਮ ਅਨੁਸਾਰ ਪਾਲਕੀ ਸਾਹਿਬ ਸੰਸੋਭਿਤ ਕਰਨ ਵਿੱਚ ਸਾਥ ਨਿਭਾਉਣਗੇ।

ਉਹਨਾਂ ਇਹ ਵੀ ਕਿਹਾ ਕਿ ਨਗਰ ਕੀਰਤਨ ਧਾਰਮਿਕ ਮਾਮਲਾ ਹੈ ਤੇ ਸੰਗਤਾਂ ਦੀਆਂ ਭਾਵਨਾ ਨਾਲ ਜੁੜਿਆ ਹੋਇਆ ਹੈ ਅਤੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਕਿਸੇ ਨੇ ਵੀ ਜੇਕਰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕਰਦਿਆ ਖਾਲਿਸਤਾਨ ਦੇ ਨਾਅਰੇ ਲਗਾਏ ਤਾਂ ਉਸ ਵਿਰੁੱਧ ਕਨੂੰਨੀ ਕਾਰਵਾਈ ਕਰਨ ਦੇ ਨਾਲ ਨਾਲ ਉਸ ਨੂੰ ਤੁਰੰਤ ਵਾਪਸ ਵੀ ਭੇਜ ਦਿੱਤਾ ਜਾਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!