|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੋਰੋਨਾ ਦੀ ਰਫ਼ਤਾਰ ਘਟੀ ਪਰ ਇਕ ਦਿਨ 'ਚ ਮੌਤਾਂ ਦਾ ਅੰਕੜਾ 6 ਹਜਾਰ ਤੋਂ ਪਾਰ

ਦਿੱਲੀ (ਦੇਵ ਇੰਦਰਜੀਤ) : ਕੇਂਦਰੀ ਸਿਹਤ ਮੰਤਰਾਲਾ ਵਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ’ਚ 60 ਦਿਨ ਬਾਅਦ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਹੋ ਕੇ ਹੁਣ 11,67,952 ਹੈ, ਜੋ ਕੁੱਲ ਮਾਮਲਿਆਂ ਦਾ 4 ਫ਼ੀਸਦੀ ਹੈ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ ਵੀ ਵੱਧ ਕੇ 94.77 ਫ਼ੀਸਦੀ ਹੋ ਗਈ ਹੈ। ਦੇਸ਼ ਵਿਚ ਹੁਣ ਤੱਕ 2,76,55,493 ਲੋਕ ਵਾਇਰਸ ਤੋਂ ਮੁਕਤ

NRI Post Desk · 1995 ਦਿਨ ਪਹਿਲਾਂ · ਅੱਪਡੇਟ 1995 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੋਰੋਨਾ ਦੀ ਰਫ਼ਤਾਰ ਘਟੀ ਪਰ ਇਕ ਦਿਨ 'ਚ ਮੌਤਾਂ ਦਾ ਅੰਕੜਾ 6 ਹਜਾਰ ਤੋਂ ਪਾਰ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਕੇਂਦਰੀ ਸਿਹਤ ਮੰਤਰਾਲਾ ਵਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ’ਚ 60 ਦਿਨ ਬਾਅਦ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਹੋ ਕੇ ਹੁਣ 11,67,952 ਹੈ, ਜੋ ਕੁੱਲ ਮਾਮਲਿਆਂ ਦਾ 4 ਫ਼ੀਸਦੀ ਹੈ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ ਵੀ ਵੱਧ ਕੇ 94.77 ਫ਼ੀਸਦੀ ਹੋ ਗਈ ਹੈ। ਦੇਸ਼ ਵਿਚ ਹੁਣ ਤੱਕ 2,76,55,493 ਲੋਕ ਵਾਇਰਸ ਤੋਂ ਮੁਕਤ ਹੋ ਚੁੱਕੇ ਹਨ। ਇਕ ਦਿਨ ਵਿਚ 1,51,367 ਲੋਕ ਸਿਹਤਯਾਬ ਹੋਏ ਹਨ। ਜੇਕਰ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ ਦੇਸ਼ ਵਿਚ ਹੁਣ ਤੱਕ 24,27,26,693 ਲੋਕਾਂ ਨੂੰ ਕੋਵਿਡ-19 ਰੋਕੂ ਟੀਕੇ ਲੱਗ ਚੁੱਕੇ ਹਨ।

ਸੰਬੰਧਿਤ ਖ਼ਬਰਾਂ

ਭਾਰਤ ਵਿਚ ਇਕ ਦਿਨ ਵਿਚ ਕੋਰੋਨਾ ਵਾਇਰਸ (ਕੋਵਿਡ-19) ਦੇ 94,052 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ’ਚ ਪੀੜਤਾਂ ਦੀ ਗਿਣਤੀ ਵਧ ਕੇ 2,91,83,121 ਹੋ ਗਈ। ਉੱਥੇ ਹੀ ਪਿਛਲੇ 24 ਘੰਟਿਆਂ ਦੌਰਾਨ 6,148 ਲੋਕਾਂ ਦੀ ਵਾਇਰਸ ਨਾਲ ਮੌਤ ਤੋਂ ਬਾਅਦ ਮਿ੍ਰਤਕਾਂ ਦਾ ਅੰਕੜਾ ਵੱਧ ਕੇ 3,59,676 ਹੋ ਗਿਆ ਹੈ। ਗਲੋਬਲ ਮਹਾਮਾਰੀ ਦੇ ਕਹਿਰ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਕ ਦਿਨ ’ਚ ਵਾਇਰਸ ਨਾਲ ਮੌਤ ਦੇ ਇਹ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਕੋਵਿਡ-19 ਨਾਲ ਮੌਤ ਦਰ 1.23 ਫ਼ੀਸਦੀ ਹੈ।

ਅੰਕੜਿਆਂ ਮੁਤਾਬਕ ਦੇਸ਼ ’ਚ ਹੁਣ ਤੱਕ ਕੁੱਲ 37,21,98,253 ਨਮੂਨਿਆਂ ਦੀ ਕੋਵਿਡ-19 ਸਬੰਧੀ ਜਾਂਚ ਕੀਤੀ ਗਈ ਹੈ, ਜਿਨ੍ਹਾਂ ’ਚੋਂ 20,04,690 ਨਮੂਨਿਆਂ ਦੀ ਜਾਂਚ ਬੁੱਧਵਾਰ ਨੂੰ ਕੀਤੀ ਗਈ। ਦੱਸ ਦੇਈਏ ਕਿ ਦੇਸ਼ ਹੌਲੀ-ਹੌਲੀ ਅਨਲੌਕ ਵੱਲ ਵੱਧ ਰਿਹਾ ਹੈ। ਦੇਸ਼ ਦੇ ਕਈ ਸੂਬਿਆਂ ’ਚ ਤਾਲਾਬੰਦੀ ਅਤੇ ਕੋਰੋਨਾ ਕਰਫਿਊ ਵਰਗੀਆਂ ਪਾਬੰਦੀਆਂ ਲਾਈਆਂ ਗਈਆਂ ਸਨ। ਕੋਰੋਨਾ ਤੋਂ ਬਚਾਅ ਲਈ ਵੈਕਸੀਨ ਹੀ ਸੁਰੱਖਿਆ ਕਵਚ ਹੈ, ਇਸ ਲਈ ਵੈਕਸੀਨ ਜ਼ਰੂਰ ਲਗਵਾਓ। ਵੈਕਸੀਨ ਲਗਵਾਉਣ ਤੋਂ ਬਾਅਦ ਵੀ ਮਾਸਕ ਜ਼ਰੂਰ ਪਹਿਨੋ ਅਤੇ ਦੋ ਗਜ਼ ਦੀ ਦੂਰੀ ਬਣਾ ਕੇ ਰੱਖੋ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!