|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਰਾਵੀ ਦਰਿਆ 'ਤੇ ਬਣਨ ਵਾਲੇ ਪੁਲ਼ ਨੂੰ ਲੈ ਕੇ ਦੋਨਾਂ ਦੇਸ਼ਾਂ ਦੇ ਤਕਨੀਕੀ ਮਾਹਿਰਾਂ ਦੀ ਟੀਮ ਨੇ ਵਿਚਾਰ ਚਰਚਾ ਕੀਤੀ

ਡੇਰਾ ਬਾਬਾ ਨਾਨਕ : ਪਾਕਿਸਤਾਨ 'ਚ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਮੰਗਲਵਾਰ ਨੂੰ ਡੇਰਾ ਬਾਬਾ ਨਾਨਕ ਨਾਲ ਲੱਗਦੀ ਕੌਮਾਂਤਰੀ ਸਰਹੱਦ 'ਤੇ ਜ਼ੀਰੋ ਲਾਈਨ ਵਿਖੇ ਭਾਰਤ ਅਤੇ ਪਾਕਿਸਤਾਨ ਦੇ ਅਧਿਕਾਰੀਆਂ ਦੀ ਇਕ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ 'ਚ ਸਰਹੱਦ ਕੋਲੋਂ ਲੰਘਦੇ ਰਾਵੀ ਦਰਿਆ 'ਤੇ ਬਣਨ ਵਾਲੇ ਪੁਲ਼ ਨੂੰ ਲੈ ਕੇ ਦੋਨਾਂ ਦੇਸ਼ਾਂ ਦੇ ਤਕਨੀਕੀ ਮਾਹਿਰਾਂ ਦ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਡੇਰਾ ਬਾਬਾ ਨਾਨਕ : ਪਾਕਿਸਤਾਨ 'ਚ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਮੰਗਲਵਾਰ ਨੂੰ ਡੇਰਾ ਬਾਬਾ ਨਾਨਕ ਨਾਲ ਲੱਗਦੀ ਕੌਮਾਂਤਰੀ ਸਰਹੱਦ 'ਤੇ ਜ਼ੀਰੋ ਲਾਈਨ ਵਿਖੇ ਭਾਰਤ ਅਤੇ ਪਾਕਿਸਤਾਨ ਦੇ ਅਧਿਕਾਰੀਆਂ ਦੀ ਇਕ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ 'ਚ ਸਰਹੱਦ ਕੋਲੋਂ ਲੰਘਦੇ ਰਾਵੀ ਦਰਿਆ 'ਤੇ ਬਣਨ ਵਾਲੇ ਪੁਲ਼ ਨੂੰ ਲੈ ਕੇ ਦੋਨਾਂ ਦੇਸ਼ਾਂ ਦੇ ਤਕਨੀਕੀ ਮਾਹਿਰਾਂ ਦੀ ਟੀਮ ਨੇ ਵਿਚਾਰ ਚਰਚਾ ਕੀਤੀ। ਸਵੇਰੇ 10.30 ਵਜੇ ਸ਼ੁਰੂ ਹੋਈ ਮੀਟਿੰਗ ਦੁਪਹਿਰ ਢਾਈ ਵਜੇ ਤਕ ਚੱਲੀ। ਮੀਟਿੰਗ ਪਿੱਛੋਂ ਅਧਿਕਾਰੀਆਂ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ ਅਤੇ ਉਥੋਂ ਰਵਾਨਾ ਹੋ ਗਏ।ਲਾਂਘੇ ਦੇ ਨਿਰਮਾਣ ਵਿਚ ਲੱਗੀ ਸੀਗਲ ਇੰਡੀਆ ਪ੍ਰਾਈਵੇਟ ਲਿਮਟਿਡ ਕੰਪਨੀ ਨੇ ਭਾਰਤ-ਪਾਕਿਸਤਾਨ ਸਰਹੱਦ 'ਤੇ ਜ਼ੀਰੋ ਲਾਈਨ 'ਤੇ ਬਣਨ ਵਾਲੇ ਪੁਲ ਦਾ ਕੰਮ ਕੁਝ ਪਹਿਲੇ ਸ਼ੁਰੂ ਕਰ ਦਿੱਤਾ ਸੀ।

ਸੰਬੰਧਿਤ ਖ਼ਬਰਾਂ

ਇਹ ਪੁਲ਼ 100 ਮੀਟਰ ਲੰਬਾ ਅਤੇ 5.5 ਮੀਟਰ ਉੱਚਾ ਹੋਵੇਗਾ। ਜੁਲਾਈ ਤੋਂ ਪਹਿਲੇ ਪੁਲ਼ ਦੇ ਪਿਲਰ ਬਣਾਉਣ ਦਾ ਕੰਮ ਪੂਰਾ ਕਰ ਲਿਆ ਜਾਵੇਗਾ।ਦੱਸਣਯੋਗ ਹੈ ਕਿ ਇਹ ਮੀਟਿੰਗ ਪਹਿਲਾਂ 2 ਅਪ੍ਰੈਲ ਨੂੰ ਰੱਖੀ ਗਈ ਸੀ ਪਰ ਪਾਕਿਸਤਾਨ ਵੱਲੋਂ ਖ਼ਾਲਿਸਤਾਨੀ ਤੱਤਾਂ ਨੂੰ ਲਾਂਘੇ ਵਾਲੀ ਕਮੇਟੀ ਵਿਚ ਸ਼ਾਮਲ ਕਰਨ 'ਤੇ ਭਾਰਤ ਨੇ ਇਤਰਾਜ਼ ਪ੍ਰਗਟਾਉਂਦੇ ਹੋਏ ਮੀਟਿੰਗ ਰੱਦ ਕਰ ਦਿੱਤੀ ਸੀ।ਮੀਟਿੰਗ 'ਚ ਦੋਵਾਂ ਦੇਸ਼ਾਂ ਦੇ ਤਕਨੀਕੀ ਅਧਿਕਾਰੀ, ਨੈਸ਼ਨਲ ਹਾਈਵੇਅ ਅਥਾਰਟੀ, ਲੈਂਡ ਪੋਰਟ ਅਥਾਰਟੀ, ਪੀਡਬਲਿਊਡੀ, ਕਸਟਮ ਅਤੇ ਬੀਐੱਸਐੱਫ ਦੇ ਉੱਚ ਅਧਿਕਾਰੀ ਵੀ ਹਾਜ਼ਰ ਰਹੇ।

ਸੂਤਰਾਂ ਅਨੁਸਾਰ ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਵੱਲੋਂ ਲਾਂਘੇ ਸਬੰਧੀ ਤਕਨੀਕੀ ਪੱਖ ਵਿਚਾਰੇ ਗਏ ਜਿਸ 'ਚ ਸੰਗਤਾਂ ਦੀ ਗਿਣਤੀ, ਲਾਂਘੇ ਵਾਲੀ ਸੜਕ ਦੀ ਬਣਤਰ, ਪਾਸਪੋਰਟ ਅਤੇ ਹੋਰ ਦਸਤਾਵੇਜ਼ਾਂ ਦੀ ਲੋੜ ਆਦਿ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ।ਜਾਣਕਾਰ ਸੂਤਰਾਂ ਅਨੁਸਾਰ ਮੀਟਿੰਗ 'ਚ ਕਰਤਾਰਪੁਰ ਯੋਜਨਾ ਤਹਿਤ ਬਣਨ ਵਾਲੇ ਗੇਟ ਤੇ ਇੰਟੈਗ੍ਰੇਟਿਡ ਚੈੱਕ ਪੋਸਟ ਦੇ ਤਕਨੀਕੀ ਪੱਖਾਂ ਬਾਰੇ ਵੀ ਚਰਚਾ ਕੀਤੀ ਗਈ। ਸੂਤਰਾਂ ਅਨੁਸਾਰ ਮੰਗਲਵਾਰ ਦੀ ਮੀਟਿੰਗ ਬਹੁਤ ਹੀ ਖ਼ੁਸ਼ਗਵਾਰ ਤੇ ਸਦਭਾਵਨਾ ਵਾਲੇ ਮਾਹੌਲ 'ਚ ਨੇਪੜੇ ਚੜ੍ਹੀ ਹੈ। ਇਸ ਮੀਟਿੰਗ 'ਚ ਪੀਐੱਨਡੀ ਅਖਿਲ ਸਕਸੈਨਾ, ਐੱਲਪੀਏਆਈ, ਜੇਐੱਸ ਸੰਧੂ ਚੀਫ਼ ਇੰਜੀਨੀਅਰ, ਸੰਦੀਪ ਕੁਮਾਰ ਐੱਮਈਏ, ਐੱਸਵੀ ਕੋਹਲੀ ਡਿਪਟੀ ਸਕੱਤਰ ਐੱਨਐੱਚਏ, ਮਨਜੀਤ ਸਿੰਘ ਐੱਸਸੀ, ਚੀਫ਼ ਜਨਰਲ ਮੈਨੇਜਰ ਮੁਨੀਸ਼ ਰਸਤੋਗੀ ਅਤੇ ਬੀਐੱਸਐੱਫ ਦੇ ਉੱਚ ਅਧਿਕਾਰੀ ਸ਼ਾਮਲ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!