|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅੱਤਵਾਦੀਆਂ ਨੇ ਪ੍ਰਿੰਸੀਪਲ-ਅਧਿਆਪਕ ਨੂੰ ਮਾਰੀ ਗੋਲੀ ਸਕੂਲ ਨੂੰ ਬਣਾਇਆ ਨਿਸ਼ਾਨਾ

ਕਸ਼ਮੀਰ (ਦੇਵ ਇੰਦਰਜੀਤ) : ਜੰਮੂ-ਕਸ਼ਮੀਰ ਵਿਚ ਇਕ ਵਾਰ ਫਿਰ ਅੱਤਵਾਦੀਆਂ ਦੀ ਘਿਣੌਨੀ ਹਰਕਤ ਸਾਹਮਣੇ ਆਈ ਹੈ। ਅੱਤਵਾਦੀਆਂ ਨੇ ਇਕ ਸਕੂਲ ਨੂੰ ਨਿਸ਼ਾਨਾ ਬਣਾਇਆ, ਜਿੱਥੇ ਸਕੂਲ ਦੇ ਪਿ੍ਰੰਸੀਪਲ ਅਤੇ ਅਧਿਆਪਕ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਦੋਹਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਨ੍ਹਾਂ ਦੀ ਮੌਤ ਹੋ ਗਈ।

NRI Post Desk · 1876 ਦਿਨ ਪਹਿਲਾਂ · ਅੱਪਡੇਟ 1876 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅੱਤਵਾਦੀਆਂ ਨੇ ਪ੍ਰਿੰਸੀਪਲ-ਅਧਿਆਪਕ ਨੂੰ ਮਾਰੀ ਗੋਲੀ ਸਕੂਲ ਨੂੰ ਬਣਾਇਆ ਨਿਸ਼ਾਨਾ
📷 NRI Post Desk

ਕਸ਼ਮੀਰ (ਦੇਵ ਇੰਦਰਜੀਤ) : ਜੰਮੂ-ਕਸ਼ਮੀਰ ਵਿਚ ਇਕ ਵਾਰ ਫਿਰ ਅੱਤਵਾਦੀਆਂ ਦੀ ਘਿਣੌਨੀ ਹਰਕਤ ਸਾਹਮਣੇ ਆਈ ਹੈ। ਅੱਤਵਾਦੀਆਂ ਨੇ ਇਕ ਸਕੂਲ ਨੂੰ ਨਿਸ਼ਾਨਾ ਬਣਾਇਆ, ਜਿੱਥੇ ਸਕੂਲ ਦੇ ਪਿ੍ਰੰਸੀਪਲ ਅਤੇ ਅਧਿਆਪਕ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਦੋਹਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਨ੍ਹਾਂ ਦੀ ਮੌਤ ਹੋ ਗਈ।

ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਸ਼੍ਰੀਨਗਰ ਦੇ ਈਦਗਾਹ ਸੰਗਮ ਇਲਾਕੇ ਦੇ ਇਕ ਸਰਕਾਰੀ ਸਕੂਲ ’ਚ ਵਾਪਰੀ, ਜਿੱਥੇ ਅੱਤਵਾਦੀਆਂ ਵਲੋਂ ਇਸ ਘਿਣੌਨੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ।

ਸੰਬੰਧਿਤ ਖ਼ਬਰਾਂ

ਵੀਰਵਾਰ ਸਵੇਰੇ ਕਰੀਬ ਸਵਾ 11 ਵਜੇ ਅੱਤਵਾਦੀਆਂ ਨੇ ਈਦਗਾਹ ਦੇ ਸੰਗਮ ਇਲਾਕੇ ਵਿਚ ਬਣੇ ਗਵਰਨਮੈਂਟ ਬੁਆਏਜ਼ ਸਕੂਲ ਵਿਚ ਗੋਲੀਬਾਰੀ ਕੀਤੀ। ਇਸ ਵਿਚ ਸਕੂਲ ਦੀ ਪਿ੍ਰੰਸੀਪਲ ਸੁਪਿੰਦਰ ਕੌਰ ਅਤੇ ਅਧਿਆਪਕ ਦੀਪਕ ਚੰਦ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਦੋਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਦੋਹਾਂ ਦੀ ਮੌਤ ਹੋ ਗਈ। ਇਸ ਦਰਮਿਆਨ ਸੁਰੱਖਿਆ ਫੋਰਸ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਸਰਚ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਵਿਚ ਅੱਤਵਾਦੀ ਆਪਣਾ ਆਤੰਕ ਵਿਖਾਉਣ ਲਈ ਹੁਣ ਆਮ ਲੋਕਾਂ ਨੂੰ ਸ਼ਿਕਾਰ ਬਣਾ ਰਹੇ ਹਨ। ਪਿਛਲੇ ਕੁਝ ਦਿਨਾਂ ਤੋਂ ਅੱਤਵਾਦੀ ਆਮ ਨਾਗਰਿਕਾਂ ਦੇ ਕਤਲ ਕਰ ਚੁੱਕੇ ਹਨ। ਅੱਜ ਇਕ ਵਾਰ ਫਿਰ ਅੱਤਵਾਦੀਆਂ ਵਲੋਂ ਇਸ ਕਾਇਰਤਾਪੂਰਨ ਹਰਕਤ ਕੀਤੀ ਗਈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!