|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਤੰਬਰ-ਅਕਤੂਬਰ 'ਚ ਹੋ ਸਕਦੀ ਹੈ ਕੋਰੋਨਾ ਦੀ ਤੀਜੀ ਲਹਿਰ, ਬਚੇ ਹੋ ਸਕਦੇ ਹਨ ਸ਼ਿਕਾਰ

ਦਿੱਲੀ (ਦੇਵ ਇੰਦਰਜੀਤ) : ਗ੍ਰਹਿ ਮੰਤਰਾਲਾ ਦੀ ਨੈਸ਼ਨਲ ਇੰਸਟੀਚਿਊਟ ਆਫ਼ ਡਿਜਾਸਟਰ ਮੈਨੇਜਮੈਂਟ ਕਮੇਟੀ ਨੇ ਦੇਸ਼ ’ਚ ਸਤੰਬਰ-ਅਕਤੂਬਰ ਦਰਮਿਆਨ ਕਦੇ ਵੀ ਕੋਰੋਨਾ ਤੀਜੀ ਲਹਿਰ ਆਉਣ ਦਾ ਖਦਸ਼ਾ ਜ਼ਾਹਿਰ ਕੀਤਾ ਹੈ। ਕਮੇਟੀ ਨੇ ਆਪਣੀ ਰਿਪੋਰਟ ਪ੍ਰਧਾਨ ਮੰਤਰੀ ਦਫ਼ਤਰ ਨੂੰ ਭੇਜੀ ਹੈ। ਇਸ ਦੇ ਮੁਤਾਬਕ ਅਕਤੂਬਰ ਵਿਚ ਕੋਰੋਨਾ ਦੀ ਤੀਜੀ ਲਹਿਰ ਆਪਣੇ ਸਭ ਤੋਂ ਉੱਚ ਪੱਧਰ ’ਤੇ ਹੋਵੇਗੀ। ਨਾਲ ਹ

NRI Post Desk · 1920 ਦਿਨ ਪਹਿਲਾਂ · ਅੱਪਡੇਟ 1920 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਤੰਬਰ-ਅਕਤੂਬਰ 'ਚ ਹੋ ਸਕਦੀ ਹੈ ਕੋਰੋਨਾ ਦੀ ਤੀਜੀ ਲਹਿਰ, ਬਚੇ ਹੋ ਸਕਦੇ ਹਨ ਸ਼ਿਕਾਰ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਗ੍ਰਹਿ ਮੰਤਰਾਲਾ ਦੀ ਨੈਸ਼ਨਲ ਇੰਸਟੀਚਿਊਟ ਆਫ਼ ਡਿਜਾਸਟਰ ਮੈਨੇਜਮੈਂਟ ਕਮੇਟੀ ਨੇ ਦੇਸ਼ ’ਚ ਸਤੰਬਰ-ਅਕਤੂਬਰ ਦਰਮਿਆਨ ਕਦੇ ਵੀ ਕੋਰੋਨਾ ਤੀਜੀ ਲਹਿਰ ਆਉਣ ਦਾ ਖਦਸ਼ਾ ਜ਼ਾਹਿਰ ਕੀਤਾ ਹੈ। ਕਮੇਟੀ ਨੇ ਆਪਣੀ ਰਿਪੋਰਟ ਪ੍ਰਧਾਨ ਮੰਤਰੀ ਦਫ਼ਤਰ ਨੂੰ ਭੇਜੀ ਹੈ। ਇਸ ਦੇ ਮੁਤਾਬਕ ਅਕਤੂਬਰ ਵਿਚ ਕੋਰੋਨਾ ਦੀ ਤੀਜੀ ਲਹਿਰ ਆਪਣੇ ਸਭ ਤੋਂ ਉੱਚ ਪੱਧਰ ’ਤੇ ਹੋਵੇਗੀ। ਨਾਲ ਹੀ ਕਮੇਟੀ ਨੇ ਪ੍ਰਧਾਨ ਮੰਤਰੀ ਦਫ਼ਤਰ ਨੂੰ ਬੱਚਿਆਂ ਅਤੇ ਨੌਜਵਾਨਾਂ ਲਈ ਮੈਡੀਕਲ ਸਹੂਲਤਾਂ ਦਾ ਇੰਤਜ਼ਾਮ ਕਰਨ ਦੀ ਸਲਾਹ ਵੀ ਦਿੱਤੀ ਹੈ।

ਮਾਹਰਾਂ ਦੀ ਕਮੇਟੀ ਦਾ ਮੰਨਣਾ ਹੈ ਕਿ ਤੀਜੀ ਲਹਿਰ ਬੱਚਿਆਂ ਅਤੇ ਨੌਜਵਾਨਾਂ ਲਈ ਵੱਡਾ ਖ਼ਤਰਾ ਬਣ ਸਕਦੀ ਹੈ। ਰਿਪੋਰਟ ਮੁਤਾਬਕ ਦੇਸ਼ ਵਿਚ ਬੱਚਿਆਂ ਲਈ ਮੈਡੀਕਲ ਸਹੂਲਤਾਂ, ਵੈਂਟੀਲੇਟਰ, ਡਾਕਟਰਾਂ, ਮੈਡੀਕਲ ਸਟਾਫ, ਐਂਬੂਲੈਂਸ, ਆਕਸੀਜਨ ਦੀ ਲੋੜੀਂਦੀ ਵਿਵਸਥਾ ਕਰਨੀ ਹੋਵੇਗੀ ਕਿਉਂਕਿ ਵੱਡੀ ਗਿਣਤੀ ਵਿਚ ਬੱਚੇ ਅਤੇ ਯੁਵਾ ਕੋਰੋਨਾ ਤੋਂ ਪ੍ਰਭਾਵਿਤ ਹੋਣਗੇ।

ਸੰਬੰਧਿਤ ਖ਼ਬਰਾਂ

ਗ੍ਰਹਿ ਮੰਤਰਾਲਾ ਨੇ ਇਹ ਰਿਪੋਰਟ ਉਸ ਸਮੇਂ ਜਾਰੀ ਕੀਤੀ ਹੈ ਜਦੋਂ ਬੱਚਿਆਂ ਲਈ ਟੀਕਾਕਰਣ ਵੀ ਸ਼ੁਰੂ ਹੋਣ ਵਾਲਾ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਬੱਚਿਆਂ ਵਿਚਾਲੇ ਪਹਿਲ ਦੇ ਆਧਾਰ ’ਤੇ ਟੀਕਾਕਰਣ ਕਰਨਾ ਪਵੇਗਾ। ਇਸ ਦੇ ਨਾਲ ਹੀ ਕਮੇਟੀ ਨੇ ਕੋਵਿਡ ਵਾਰਡ ਨੂੰ ਫਿਰ ਤੋਂ ਇਸ ਆਧਾਰ ’ਤੇ ਤਿਆਰ ਕਰਨ ਦੀ ਸਲਾਹ ਦਿੱਤੀ ਹੈ, ਜਿਸ ਨਾਲ ਬੱਚਿਆਂ ਦੇ ਤੀਮਾਰਦਾਰਾਂ ਨੂੰ ਵੀ ਨਾਲ ਰਹਿਣ ਦੀ ਇਜਾਜ਼ਤ ਮਿਲ ਸਕੇ।

ਸਤੰਬਰ ਅੰਤ ਤੱਕ ਤੀਜੀ ਲਹਿਰ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦੇਵੇਗੀ। ਉਥੇ ਹੀ ਅਕਤੂਬਰ ’ਚ ਦੇਸ਼ ਵਿਚ ਹਰ ਦਿਨ 5 ਲੱਖ ਤੋਂ ਵੀ ਜ਼ਿਆਦਾ ਮਾਮਲੇ ਸਾਹਮਣੇ ਆ ਸਕਦੇ ਹਨ। ਇਸ ਕਾਰਨ ਲਗਭਗ 2 ਮਹੀਨਿਆਂ ਤੱਕ ਦੇਸ਼ ਨੂੰ ਫਿਰ ਤੋਂ ਪ੍ਰੇਸ਼ਾਨੀ ਝੱਲਣੀ ਪੈ ਸਕਦੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!