|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

2 ਬਸਾਂ ਵਿਚਕਾਰ ਹੋਈ ਟੱਕਰ 1 ਡਰਾਈਵਰ ਦੀ ਮੌਤ

ਸਮਾਣਾ : ਸਮਾਣਾ -ਪਾਤੜਾਂ ਰੋਡ 'ਤੇ ਕੋਰਟ ਕੰਪਲੈਕਸ ਨੇੜੇ ਸ਼ੁੱਕਰਵਾਰ ਤੜਕੇ ਹਰਿਆਣਾ ਰੋਡਵੇਜ਼ ਅਤੇ ਪ੍ਰਾਈਵੇਟ ਕੰਪਨੀ ਦੀ ਬੱਸ ਵਿਚਕਾਰ ਹੋਈ ਆਹਮੋ- ਸਾਹਮਣੇ ਟੱਕਰ ਵਿਚ ਪ੍ਰਾਈਵੇਟ ਬੱਸ ਚਾਲਕ ਦੀ ਮੌਤ ਹੋ ਗਈ ਜਦਕਿ ਹਰਿਆਣਾ ਰੋਡਵੇਜ਼ ਦੇ ਬੱਸ ਚਾਲਕ ਸਮੇਤ 4 ਅੌਰਤਾਂ ਤੇ 3 ਬੱਚਿਆਂ ਸਣੇ 16 ਸਵਾਰੀਆਂ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਲਿਆਂਦਾ ਗਿਆ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸਮਾਣਾ : ਸਮਾਣਾ -ਪਾਤੜਾਂ ਰੋਡ 'ਤੇ ਕੋਰਟ ਕੰਪਲੈਕਸ ਨੇੜੇ ਸ਼ੁੱਕਰਵਾਰ ਤੜਕੇ ਹਰਿਆਣਾ ਰੋਡਵੇਜ਼ ਅਤੇ ਪ੍ਰਾਈਵੇਟ ਕੰਪਨੀ ਦੀ ਬੱਸ ਵਿਚਕਾਰ ਹੋਈ ਆਹਮੋ- ਸਾਹਮਣੇ ਟੱਕਰ ਵਿਚ ਪ੍ਰਾਈਵੇਟ ਬੱਸ ਚਾਲਕ ਦੀ ਮੌਤ ਹੋ ਗਈ ਜਦਕਿ ਹਰਿਆਣਾ ਰੋਡਵੇਜ਼ ਦੇ ਬੱਸ ਚਾਲਕ ਸਮੇਤ 4 ਅੌਰਤਾਂ ਤੇ 3 ਬੱਚਿਆਂ ਸਣੇ 16 ਸਵਾਰੀਆਂ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਲਿਆਂਦਾ ਗਿਆ ਪਰ ਇਕ ਸਵਾਰੀ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ। ਦੂਜੇ ਪਾਸੇ ਸਿਟੀ ਪੁਲਿਸ ਨੇ ਹਰਿਆਣਾ ਰੋਡਵੇਜ਼ ਦੇ ਡਰਾਈਵਰ ਮਦਨ ਲਾਲ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਸੰਬੰਧਿਤ ਖ਼ਬਰਾਂ

ਜਾਣਕਾਰੀ ਅਨੁਸਾਰ ਹਰਿਆਣਾ ਰੋਡਵੇਜ਼ ਦੀ ਫਤਿਹਾਬਾਦ ਡਿਪੂ ਦੀ ਬੱਸ ਸਵੇਰੇ 5 ਵੱਜ ਕੇ 30 ਮਿੰਟ 'ਤੇ ਫਤਿਹਾਬਾਦ ਤੋਂ ਚੰਡੀਗੜ੍ਹ ਲਈ ਰਵਾਨਾ ਹੋਈ ਸੀ। ਇਹ 8 ਵੱਜ ਕੇ 25 ਮਿੰਟ ਤੇ ਸਮਾਣਾ ਦੇ ਕੋਰਟ ਕੰਪਲੈਕਸ ਨੇੜੇ ਪੁੱਜੀ ਤਾਂ ਇੱਕ ਟਰੱਕ ਨੂੰ ਓਵਰਟੇਕ ਕਰਦੇ ਸਮੇਂ ਸਮਾਣਾ ਤੋਂ ਪਾਤੜਾਂ ਜਾ ਰਹੀ ਸ਼ਿਵ ਮੋਟਰਜ਼ ਕੰਪਨੀ ਦੀ ਪ੍ਰਾਈਵੇਟ ਬੱਸ ਨਾਲ ਸਿੱਧੀ ਟੱਕਰ ਹੋ ਗਈ।

ਇਸ ਹਾਦਸੇ ਦੌਰਾਨ ਦੋਵੇਂ ਬੱਸਾਂ ਆਪਸ ਵਿਚ ਟਕਰਾਉਣ ਕਾਰਨ ਦੋਵੇਂ ਬੱਸਾਂ ਦੇ ਡਰਾਇਵਰ ਗੰਭੀਰ ਜ਼ਖ਼ਮੀ ਹੋ ਗਏ , ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਪਰ ਡਾਕਟਰਾਂ ਨੇ ਸ਼ਿਵ ਮੋਟਰਜ਼ ਦੇ ਡਰਾਈਵਰ ਕੁਲਵਿੰਦਰ ਸਿੰਘ ਵਾਸੀ ਸੰਗਰੂਰ ਨੂੰ ਮਿ੍ਤਕ ਐਲਾਨ ਦਿੱਤਾ ਜਦੋਂਕਿ ਹਰਿਆਣਾ ਰੋਡਵੇਜ਼ ਦੇ ਡਰਾਈਵਰ ਮਦਨ ਲਾਲ ਨੂੰ ਵੀ ਗੰਭੀਰ ਸੱਟਾਂ ਵੱਜੀਆਂ। ਇਸ ਹਾਦਸੇ ਦੌਰਾਨ ਦੋਵੇਂ ਬੱਸਾਂ ਵਿਚ ਸਵਾਰ ਕਰੀਬ 16 ਸਵਾਰੀਆਂ ਨੂੰ ਸੱਟਾਂ ਵੱਜਣ ਕਾਰਨ ਐਂਬੂਲੈਸਾਂ ਰਾਹੀਂ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਸਿਟੀ ਪੁਲਿਸ ਦੇ ਏਐੱਸਆਈ ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੁਲਿਸ ਨੇ ਹਰਿਆਣਾ ਰੋਡਵੇਜ਼ ਦੇ ਬੱਸ ਚਾਲਕ ਮਦਨ ਲਾਲ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!