|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕੀ ਪ੍ਰਤੀਨਿਧੀ ਸਭਾ ਨੇ ਟਰੰਪ 'ਤੇ ਦੇਸ਼ ਧਰੋਹ ਭੜਕਾਉਣ ਦਾ ਦੋਸ਼ ਲਾਇਆ

ਵਾਸ਼ਿੰਗਟਨ (ਦੇਵ ਇੰਦਰਜੀਤ)- ਅਮਰੀਕੀ ਸੈਨੇਟ ਨੇ ਮੁਲਕ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਖ਼ਿਲਾਫ਼ ਮਹਾਦੋਸ਼ ਦੀ ਸੁਣਵਾਈ ਸ਼ੁਰੂ ਕਰ ਦਿੱਤੀ। ਡੈਮੋਕਰੇਟਾਂ ਦੇ ਬਹੁਮਤ ਵਾਲੀ ਪ੍ਰਤੀਨਿਧੀ ਸਭਾ ਦੇ ਮਹਾਦੋਸ਼ ਪ੍ਰਬੰਧਕਾਂ ਨੇ ਟਰੰਪ ਖ਼ਿਲਾਫ਼ ਦੇਸ਼ ਧਰੋਹ ਭੜਕਾਉਣ ਦਾ ਦੋਸ਼ ਲਾਇਆ। ਡੈਮੋਕਰੇਟਿਕ ਸੰਸਦ ਮੈਂਬਰ ਜੈਮੀ ਰਸਕਿਨ ਦੀ ਅਗਵਾਈ ਹੇਠ ਪ੍ਰਤੀਨਿਧੀ ਸਭਾ ਦੇ ਡੈਮੋਕ੍ਰੇਟਿਕ ਪਾਰਟੀ ਦ

NRI Post Desk · 2113 ਦਿਨ ਪਹਿਲਾਂ · ਅੱਪਡੇਟ 2113 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਮਰੀਕੀ ਪ੍ਰਤੀਨਿਧੀ ਸਭਾ ਨੇ ਟਰੰਪ 'ਤੇ ਦੇਸ਼ ਧਰੋਹ ਭੜਕਾਉਣ ਦਾ ਦੋਸ਼ ਲਾਇਆ
📷 NRI Post Desk

ਵਾਸ਼ਿੰਗਟਨ (ਦੇਵ ਇੰਦਰਜੀਤ)- ਅਮਰੀਕੀ ਸੈਨੇਟ ਨੇ ਮੁਲਕ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਖ਼ਿਲਾਫ਼ ਮਹਾਦੋਸ਼ ਦੀ ਸੁਣਵਾਈ ਸ਼ੁਰੂ ਕਰ ਦਿੱਤੀ। ਡੈਮੋਕਰੇਟਾਂ ਦੇ ਬਹੁਮਤ ਵਾਲੀ ਪ੍ਰਤੀਨਿਧੀ ਸਭਾ ਦੇ ਮਹਾਦੋਸ਼ ਪ੍ਰਬੰਧਕਾਂ ਨੇ ਟਰੰਪ ਖ਼ਿਲਾਫ਼ ਦੇਸ਼ ਧਰੋਹ ਭੜਕਾਉਣ ਦਾ ਦੋਸ਼ ਲਾਇਆ। ਡੈਮੋਕਰੇਟਿਕ ਸੰਸਦ ਮੈਂਬਰ ਜੈਮੀ ਰਸਕਿਨ ਦੀ ਅਗਵਾਈ ਹੇਠ ਪ੍ਰਤੀਨਿਧੀ ਸਭਾ ਦੇ ਡੈਮੋਕ੍ਰੇਟਿਕ ਪਾਰਟੀ ਦੇ ਮੈਂਬਰਾਂ ਨੇ ਟਰੰਪ ’ਤੇ 6 ਜਨਵਰੀ ਨੂੰ ਅਮਰੀਕਾ ’ਚ ਕੈਪੀਟੋਲ (ਸੰਸਦ ਭਵਨ) ’ਤੇ ਦੰਗੇ ਭੜਕਾਉਣ ਦਾ ਦੋਸ਼ ਲਾਇਆ।

ਸੰਬੰਧਿਤ ਖ਼ਬਰਾਂ

ਦੱਸਣਯੋਗ ਹੈ ਕਿ ਚੋਣਾਂ ਵਿੱਚ ਡੈਮੋਕਰੇਟ ਜੋ ਬਿਡੇਨ ਨੇ ਟਰੰਪ ਨੂੰ ਹਰਾਇਆ ਸੀ। ਬਿਡੇਨ ਨੇ 20 ਜਨਵਰੀ ਨੂੰ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਅਹੁਦਾ ਸੰਭਾਲਿਆ ਸੀ। ਪ੍ਰਤੀਨਿਧੀ ਸਭਾ ਨੇ 20 ਜਨਵਰੀ ਤੋਂ ਪਹਿਲਾਂ ਹੀ ਉਸ ਸਮੇਂ ਟਰੰਪ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਸੀ ਜਦੋਂ ਉਹ ਮੁਲਕ ਦੇ ਰਾਸ਼ਟਰਪਤੀ ਸਨ ਤੇ ਹੁਣ ਉਨ੍ਹਾਂ ਦੇ ਵਾਈਟ ਹਾਊਸ ਛੱਡਣ ਦੇ ਤਿੰਨ ਹਫ਼ਤਿਆਂ ਬਾਅਦ ਸੈਨੇਟ ’ਚ ਉਨ੍ਹਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ ਗਈ ਹੈ।

ਅਮਰੀਕੀ ਇਤਿਹਾਸ ’ਚ ਪਹਿਲੀ ਵਾਰ ਕਿਸੇ ਸਾਬਕਾ ਰਾਸ਼ਟਰਪਤੀ ਖ਼ਿਲਾਫ਼ ਮਹਾਦੋਸ਼ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ ਜਦਕਿ ਦੋ ਵਾਰ ਮਹਾਦੋਸ਼ ਦੀ ਕਾਰਵਾਈ ਦਾ ਸਾਹਮਣਾ ਕਰਨ ਵਾਲੇ ਉਹ ਪਹਿਲੇ ਰਾਸ਼ਟਰਪਤੀ ਹਨ। ਸੈਨੇਟ ’ਚ ਸੰਸਦ ਮੈਂਬਰ ਰਸਕਿਨ ਨੇ ਕਿਹਾ,‘ਸਬੂਤ ਦੱਸਣਗੇ ਕਿ ਸਾਬਕਾ ਰਾਸ਼ਟਰਪਤੀ ਟਰੰਪ ਨਿਰਦੋਸ਼ ਨਹੀਂ ਹਨ। ਸਬੂਤ ਦੱਸਣਗੇ ਕਿ ਉਨ੍ਹਾਂ ਸਪੱਸ਼ਟ ਤੌਰ ’ਤੇ 6 ਜਨਵਰੀ ਨੂੰ ਦੰਗਾ ਭੜਕਾਇਆ।’

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!