|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਇਸ ਦਿੱਗਜ ਕਾਂਗਰਸੀ ਆਗੂ ਨੇ ਰਾਜਨੀਤੀ ਤੋਂ ਲਿਆ ਸੰਨਿਆਸ, ਸੋਨੀਆ ਗਾਂਧੀ ਨੂੰ ਲਿਖੀ ਚਿੱਠੀ

ਨਿਊਜ਼ ਡੈਸਕ : ਕਾਂਗਰਸ ਦੇ ਸੀਨੀਅਰ ਨੇਤਾ ਏ. ਕੇ. ਐਂਟੋਨੀ ਨੇ ਬੁੱਧਵਾਰ ਨੂੰ ਸਰਗਰਮ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ। ਐਂਟੋਨੀ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਕੇ ਇਸ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ ’ਚ ਜਾਣਕਾਰੀ ਦਿੱਤੀ ਕਿ ਉਹ ਸਰਗਰਮ ਰਾਜਨੀਤੀ ਤੋਂ ਵੱਖ ਹੋਣ ਤੋਂ ਬਾਅਦ ਦਿੱਲੀ ’ਚ ਨਹੀਂ ਰਹਿਣਗੇ

NRI Post Desk · 1723 ਦਿਨ ਪਹਿਲਾਂ · ਅੱਪਡੇਟ 1723 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਇਸ ਦਿੱਗਜ ਕਾਂਗਰਸੀ ਆਗੂ ਨੇ ਰਾਜਨੀਤੀ ਤੋਂ ਲਿਆ ਸੰਨਿਆਸ, ਸੋਨੀਆ ਗਾਂਧੀ ਨੂੰ ਲਿਖੀ ਚਿੱਠੀ
📷 NRI Post Desk

ਨਿਊਜ਼ ਡੈਸਕ : ਕਾਂਗਰਸ ਦੇ ਸੀਨੀਅਰ ਨੇਤਾ ਏ. ਕੇ. ਐਂਟੋਨੀ ਨੇ ਬੁੱਧਵਾਰ ਨੂੰ ਸਰਗਰਮ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ। ਐਂਟੋਨੀ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਕੇ ਇਸ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ ’ਚ ਜਾਣਕਾਰੀ ਦਿੱਤੀ ਕਿ ਉਹ ਸਰਗਰਮ ਰਾਜਨੀਤੀ ਤੋਂ ਵੱਖ ਹੋਣ ਤੋਂ ਬਾਅਦ ਦਿੱਲੀ ’ਚ ਨਹੀਂ ਰਹਿਣਗੇ ਅਤੇ ਆਪਣੇ ਗ੍ਰਹਿ ਨਗਰ ਤਿਰੂਵਨੰਤਪੁਰਮ ਪਰਤ ਜਾਣਗੇ। ਐਂਟੋਨੀ ਨੇ ਕਿਹਾ ਕਿ ਪਾਰਟੀ ਨੇ ਮੈਨੂੰ ਬਹੁਤ ਮੌਕੇ ਦਿੱਤੇ ਹਨ ਅਤੇ ਮੈਂ ਹਮੇਸ਼ਾ ਕਾਂਗਰਸ ਦਾ ਧੰਨਵਾਦੀ ਰਹਾਂਗਾ। ਹੁਣ ਮੈਂ ਦਿੱਲੀ ਛੱਡ ਕੇ ਅਪ੍ਰੈਲ ਵਿੱਚ ਤਿਰੂਵਨੰਤਪੁਰਮ ਜਾਣਾ ਚਾਹੁੰਦਾ ਹਾਂ।

ਸੰਬੰਧਿਤ ਖ਼ਬਰਾਂ

ਚਿੱਠੀ ਲਿਖ ਕੇ ਐਂਟੋਨੀ ਨੇ ਕਿਹਾ ਕਿ ਉਹ ਸਰਗਰਮ ਰਾਜਨੀਤੀ ਤੋਂ ਸੰਨਿਆਸ ਲੈਣਾ ਚਾਹੁੰਦੇ ਹਨ। ਐਂਟੋਨੀ ਨੇ ਕਿਹਾ ਕਿ ਹੁਣ ਉਹ ਕੋਈ ਚੋਣ ਨਹੀਂ ਲੜਨਗੇ। 81 ਸਾਲਾ ਐਂਟੋਨੀ ਨੇ ਸੋਨੀਆ ਗਾਂਧੀ ਨੂੰ ਦੱਸਿਆ ਕਿ ਉਨ੍ਹਾਂ ਦਾ ਰਾਜ ਸਭਾ ਦਾ ਕਾਰਜਕਾਲ 2 ਅਪ੍ਰੈਲ ਨੂੰ ਖਤਮ ਹੋ ਰਿਹਾ ਹੈ ਅਤੇ ਉਹ ਇਸ ਤੋਂ ਬਾਅਦ ਮੁੜ ਚੋਣ ਨਹੀਂ ਲੜਨਾ ਚਾਹੁੰਦੇ। ਇਸ ਸਮੇਂ ਉਹ ਕੇਰਲ ਤੋਂ ਰਾਜ ਸਭਾ ਮੈਂਬਰ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!