|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚੋਣਾਂ ’ਚ ਕਰਾਰੀ ਹਾਰ ਤੋਂ ਬਾਅਦ ਇਸ ਦਿੱਗਜ ਆਗੂ ਵੱਲੋਂ ਪਾਰਟੀ ਤੋਂ ਅਸਤੀਫਾ ਦੇਣ ਦਾ ਐਲਾਨ

ਨਿਊਜ਼ ਡੈਸਕ : ਭਾਜਪਾ ਨਾਲ ਗਠਜੋੜ ਕਰ ਕੇ ਵਿਧਾਨ ਸਭਾ ਚੋਣਾਂ ਦੇ ਮੈਦਾਨ 'ਚ ਉੱਤਰੇ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਚੋਣਾਂ ’ਚ ਹੋਈ ਵੱਡੀ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਸੁਖਦੇਵ ਢੀਂਡਸਾ ਨੇ ਕਿਹਾ ਕਿ ਭਲਕੇ ਉਹ ਪਾਰਟੀ ਦੀ ਹੋਣ ਵਾਲੀ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦ

NRI Post Desk · 1721 ਦਿਨ ਪਹਿਲਾਂ · ਅੱਪਡੇਟ 1721 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚੋਣਾਂ ’ਚ ਕਰਾਰੀ ਹਾਰ ਤੋਂ ਬਾਅਦ ਇਸ ਦਿੱਗਜ ਆਗੂ ਵੱਲੋਂ ਪਾਰਟੀ ਤੋਂ ਅਸਤੀਫਾ ਦੇਣ ਦਾ ਐਲਾਨ
📷 NRI Post Desk

ਨਿਊਜ਼ ਡੈਸਕ : ਭਾਜਪਾ ਨਾਲ ਗਠਜੋੜ ਕਰ ਕੇ ਵਿਧਾਨ ਸਭਾ ਚੋਣਾਂ ਦੇ ਮੈਦਾਨ 'ਚ ਉੱਤਰੇ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਚੋਣਾਂ ’ਚ ਹੋਈ ਵੱਡੀ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਸੁਖਦੇਵ ਢੀਂਡਸਾ ਨੇ ਕਿਹਾ ਕਿ ਭਲਕੇ ਉਹ ਪਾਰਟੀ ਦੀ ਹੋਣ ਵਾਲੀ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣਗੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਹੈ ਕਿ ਭਾਜਪਾ ਨਾਲ ਗਠਜੋੜ ਜਾਰੀ ਰਹੇਗਾ, ਉਹ ਸਿਰਫ ਪਾਰਟੀ ਦੀ ਪ੍ਰਧਾਨਗੀ ਤੋਂ ਹੀ ਅਸਤੀਫ਼ਾ ਦੇ ਰਹੇ ਹਨ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਵੀ ਅਸਤੀਫਾ ਦੇਣਾ ਚਾਹੀਦਾ ਹੈ। ਜੇਕਰ ਅਕਾਲੀ ਦਲ ਨੂੰ ਬਚਾਉਣਾ ਹੈ ਤਾਂ ਸੁਖਬੀਰ ਬਾਦਲ ਨੂੰ ਹਟਾਉਣਾ ਹੀ ਹੋਵੇਗਾ। ਇਸ ਦੇ ਨਾਲ ਹੀ ਢੀਂਡਸਾ ਨੇ ਪ੍ਰਕਾਸ਼ ਸਿੰਘ ਬਾਦਲ ਵਲੋਂ ਚੋਣ ਲੜਨ ’ਤੇ ਦੁੱਖ ਜ਼ਾਹਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਬਾਦਲ ਨੂੰ 94 ਸਾਲ ਦੀ ਉਮਰ ਵਿਚ ਮਜਬੂਰੀ ਵਸ ਚੋਣ ਲੜਨੀ ਪਈ ਹੈ, ਇਸ ਦਾ ਦੁੱਖ ਹੈ ਕਿ ਉਹ ਆਪਣੀ ਆਖਰੀ ਚੋਣ ਵੀ ਹਾਰ ਗਏ ਹਨ, ਲਿਹਾਜ਼ਾ ਉਨ੍ਹਾਂ ਨੂੰ ਇਹ ਚੋਣ ਨਹੀਂ ਲੜਨੀ ਚਾਹੀਦੀ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!